ਸੜਕ ਹਾਦਸੇ ਸਬੰਧੀ ਪੁਲੀਸ ’ਤੇ ਬਣਦੀ ਕਾਰਵਾਈ ਨਾ ਕਰਨ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਸਾਹਿਬਜ਼ਾਦਆ ਅਜੀਤ ਸਿੰਘ ਨਗਰ ਵਿੱਚ ਵਾਪਰੇ ਸੜਕ ਹਾਦਸੇ ਦੀ ਪੀੜਤ ਮਹਿਲਾ ਇਨਸਾਫ਼ ਲਈ ਦਰ ਦਰ ਭਟਕ ਰਹੀ ਹੈ ਲੇਕਿਨ ਪੁਲੀਸ ਕਰਮਚਾਰੀ ਉਸ ਨੂੰ ਕੋਈ ਆਈ ਗਈ ਨਹੀਂ ਦੇ ਰਹੇ ਹਨ। ਸਥਾਨਕ ਸੈਕਟਰ-79 ਦੀ ਵਸਨੀਕ ਸ਼ਾਮਾ ਚਾਵਲਾ ਨੇ ਦੱਸਿਆ ਕਿ ਕਰੀਬ ਮਹੀਨਾ ਪਹਿਲਾਂ ਹਿਮਾਚਲ ਪ੍ਰਦੇਸ਼ ਨੰਬਰ ਦੀ ਇੱਕ ਕਾਰ ਵਿੱਚ ਸਵਾਰ ਕੁੱਝ ਨੌਜਵਾਨਾਂ ਨੇ ਉਸ ਦੀ ਕਾਰ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਸੀ ਅਤੇ ਇਸ ਸਬੰਧੀ ਉਨ੍ਹਾਂ ਨੇ ਸੋਹਾਣਾ ਪੁਲੀਸ ਨੂੰ ਸ਼ਿਕਾਇਤ ਵੀ ਦਿੱਤੀ ਸੀ ਲੇਕਿਨ ਹੁਣ ਤੱਕ ਪੁਲੀਸ ਨੇ ਹਾਦਸੇ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਹੈ। ਜਿਸ ਕਾਰਨ ਹਾਲੇ ਤੱਕ ਉਨ੍ਹਾਂ ਨੇ ਆਪਣੀ ਕਾਰ ਵੀ ਠੀਕ ਨਹੀਂ ਕਰਵਾਈ ਹੈ।
ਪੀੜਤ ਮਹਿਲਾ ਨੇ ਦੋਸ਼ ਲਾਇਆ ਕਿ ਪੁਲੀਸ ਉਸ ਦੀ ਕਾਰ ਨੂੰ ਟੱਕਰ ਵਾਲੇ ਵਿਅਕਤੀਆਂ ਦੀ ਪੈੜ ਨੱਪਣ ਦੀ ਬਜਾਏ, ਉਲਟਾ ਉਸ ਨੂੰ ਇਹ ਕਹਿ ਰਹੀ ਹੈ ਕਿ ਉਹ ਖ਼ੁਦ ਹਿਮਾਚਲ ਜਾ ਕੇ ਹਾਦਸਾ ਗ੍ਰਸਤ ਕਾਰ ਦਾ ਪਤਾ ਕਰਕੇ ਮੁਲਜ਼ਮਾਂ ਦੇ ਨਾਂਅ ਅਤੇ ਪਤਾ ਦੱਸੇ ਤਾਂ ਕਿ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਸ਼ਾਮਾ ਚਾਵਲਾ ਨੇ ਦੱਸਿਆ ਕਿ ਉਹ ਆਪਣੀ ਛੋਟੀ ਮਾਸੂਮ ਬੱਚੀ ਨਾਲ ਫਲੈਟ ਵਿੱਚ ਇਕੱਲੀ ਹੀ ਰਹਿੰਦੀ ਹੈ। ਅਤੇ ਪੁਲੀਸ ਉਨ੍ਹਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਹੀ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਲੱਭਣ ਲਈ ਕਹਿ ਕੇ ਆਪਣੀ ਡਿਊਟੀ ਅਤੇ ਨੈਤਿਕ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…