ਪੰਜਾਬ ਪੁਲੀਸ ਦੇ ਹੌਲਦਾਰ ਅਨਮੋਲ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਮਾਰਚ:
ਸਥਾਨਕ ਥਾਣਾ ਕੁਰਾਲੀ ਵਿਖੇ ਤਾਇਨਾਤ ਹੌਲਦਾਰ ਅਨਮੋਲ ਸਿੰਘ ਵਾਸੀ ਪਿੰਡ ਸੀਹੋਂਮਾਜਰਾ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਉਪਰੰਤ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਕਿ ਉਨ੍ਹਾਂ ਦੀ ਮੌਤ ਹੋ ਗਈ। ਹੌਲਦਾਰ ਅਨਮੋਲ ਸਿੰਘ ਦਾ ਸਥਾਨਕ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਸੰਸਕਾਰ ਕੀਤਾ ਗਿਆ। ਅਨਮੋਲ ਸਿੰਘ ਪਿਛਲੇ ਕਾਫੀ ਸਮੇਂ ਤੋਂ ਸਥਾਨਕ ਥਾਣੇ ਵਿਖੇ ਹੌਲਦਾਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਸਥਾਨਕ ਥਾਣੇ ਵਿਖੇ ਹੀ ਡਿਊਟੀ ਦੌਰਾਨ ਅਨਮੋਲ ਸਿੰਘ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ ਅਤੇ ਉਨ੍ਹਾਂ ਨੂੰ ਤੁਰੰਤ ਸਥਾਨਕ ਹਸਪਤਾਲ ਅਤੇ ਫਿਰ ਚੰਡੀਗੜ੍ਹ ਦੇ ਹਸਪਤਾਲ ਵਿਖੇ ਲਿਜਾਇਆ ਗਿਆ, ਪਰ ਚੰਡੀਗੜ੍ਹ ਦੇ ਸੈਕਟਰ-16 ਦੇ ਹਸਪਤਾਲ ਵਿਖੇ ਅਨਮੋਲ ਸਿੰਘ ਜ਼ਿੰਦਗੀ ਦੀ ਜੰਗ ਹਾਰ ਗਿਆ। ਹੌਲਦਾਰ ਅਨਮੋਲ ਸਿੰਘ ਦੇ ਸੰਸਕਾਰ ਮੌਕੇ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ, ਜਦਕਿ ਸਥਾਨਕ ਥਾਣਾ ਮੁਖੀ ਸਤਨਾਮ ਸਿੰਘ ਵਿਰਕ ਸਮੇਤ ਹੋਰਨਾਂ ਅਧਿਕਾਰੀਆਂ ਵੱਲੋਂ ਅਨਮੋਲ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਫੁੱਲ ਮਾਲਾਵਾਂ ਭੇਟ ਕਰਕੇ ਅੰਤਿਮ ਵਿਦਾਇਗੀ ਦਿੱਤੀ ਗਈ ਤੇ ਅਨਮੋਲ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ 19 ਮਾਰਚ ਨੂੰ 1 ਤੋਂ 2 ਵਜੇ ਪਿੰਡ ਸਿੰਹੋਮਾਜਰਾ ਦੇ ਗੁਰਦਵਾਰਾ ਸਾਹਿਬ ਵਿਖੇ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲ…