Share on Facebook Share on Twitter Share on Google+ Share on Pinterest Share on Linkedin ਜਾਇਦਾਦ ਦੇ ਕਲੈਕਟਰ ਰੇਟ ਘੱਟ ਕਰੇ ਸੂਬਾ ਸਰਕਾਰ: ਤੇਜਿੰਦਰ ਸਿੰਘ ਪੂਨੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ: ਪੰਜਾਬ ਸਰਕਾਰ ਨੂੰ ਪ੍ਰਾਪਰਟੀ ਦੇ ਕਲੈਕਟਰ ਰੇਟਾਂ ਵਿੱਚ ਘੱਟੋ ਘੱਟ 20 ਫੀਸਦੀ ਦੀ ਕਟੌਤੀ ਕਰਨੀ ਚਾਹੀਦੀ ਹੈ ਕਿਉਂਕਿ ਬਾਜ਼ਾਰ ਵਿੱਚ ਬਹੁਤ ਜਿਆਦਾ ਮੰਦਾ ਹੈ ਅਤੇ ਜਾਇਦਾਦ ਦੀ ਕੀਮਤ ਬਹੁਤ ਘੱਟ ਚੁੱਕੀ ਹੈ। ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਪੂਨੀਆਂ ਅਤੇ ਜਰਨਲ ਸਕੱਤਰ ਹਰਪ੍ਰੀਤ ਸਿੰਘ ਡਡਵਾਲ ਦਾ ਕਹਿਣਾ ਹੈ ਕਿ ਬਾਜ਼ਾਰ ਦੀ ਹਾਲਤ ਇਹ ਹੈ ਕਿ ਜਾਇਦਾਦ ਦੀ ਅਸਲ ਕੀਮਤ ਕਲੈਕਟਰ ਰੇਟ ਤੋਂ ਘੱਟ ਹੋਣ ਕਾਰਨ ਖਰੀਦਕਾਰ ਵਲੋੱ ਜਾਇਦਾਦ ਦੀ ਖਰੀਦ ਤੇ ਲੋੜ ਤੋੱ ਵੱਧ ਸਟਾਂਪ ਡਿਊਟੀ ਅਦਾ ਕਰਨੀ ਪੈਂਦੀ ਹੈ ਅਤੇ ਇਸਦਾ ਪ੍ਰਾਪਰਟੀ ਬਾਜ਼ਾਰ ਤੇ ਬਹੁਤ ਨਾਂਹ ਪੱਖੀ ਅਸਰ ਪੈਂਦਾ ਹੈ। ਉਕਤ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਸੰਸਥਾ ਦੇ ਇੱਕ ਵਫਦ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਕਲੈਕਟਰ ਰੇਟ ਘਟਾਉਣ ਦੀ ਮੰਗ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਉਹਨਾਂ ਨੂੰ ਭਰੋਸਾ ਵੀ ਦਿੱਤਾ ਗਿਆ ਹੈ ਅਤੇ ਜੇਕਰ ਲੋੜ ਪਈ ਤਾਂ ਸੰਸੰਥਾ ਦਾ ਵਫਦ ਹਲਕਾ ਵਿਧਾਇਕ ਸ੍ਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮਿਲੇਗਾ ਅਤੇ ਲੋੜੀਂਦੀ ਕਾਰਵਾਈ ਦੀ ਮੰਗ ਕਰਣਗੇ। ਉਹਨਾਂ ਕਿਹਾ ਕਿ ਇਸ ਸੰਸਥਾ ਦਾ ਇੱਕ ਵਫਦ ਅਗਲੇ ਦਿਨਾਂ ਦੌਰਾਨ ਗਮਾਡਾ ਦੇ ਮੁੱਖ ਪ੍ਰਸ਼ਾਸ਼ਨ ਨੂੰ ਮਿਲ ਕੇ ਮੰਗ ਕਰੇਗਾ ਕਿ ਗਮਾਡਾ ਵੱਲੋਂ ਪ੍ਰਾਪਰਟੀ ਦੀ ਟ੍ਰਾਂਸਫਰ ਫੀਸ ਘੱਟ ਕੀਤੀ ਜਾਵੇ। ਇਸ ਦੇ ਨਾਲ ਨਾਲ ਗਮਾਡਾ ਦਫਤਰ ਵਿੱਚ ਪ੍ਰਾਪਰਟੀ ਸਲਾਹਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹਲ ਲਈ ਲੋੜੀਂਦੀ ਕਾਰਵਾਈ ਦੀ ਵੀ ਮੰਗ ਕੀਤੀ ਜਾਵੇਗੀ। ਉਕਤ ਆਗੂਆਂ ਨੇ ਕਿਹਾ ਕਿ ਮੁੱਖ ਪ੍ਰਸ਼ਾਸਕ ਨਾਲ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਜਮੀਨਾਂ ਅਕਵਾਇਰ ਕਰਨ ਤੋੱ ਬਾਅਦ ਉਹਨਾਂ ਨੂੰ ਮੁਆਵਜੇ ਦੀ ਅਦਾਇਗੀ ਵਿੱਚ ਦੇਰੀ ਅਤੇ ਹੋਰ ਪਰੇਸ਼ਾਨੀਆਂ ਦਾ ਮੁੱਦਾ ਵੀ ਚੁੱਕਿਆ ਜਾਵੇਗਾ। ਉਹਨਾਂ ਕਿਹਾ ਕਿ ਗਮਾਡਾ ਵਲੋੱ ਆਈ ਟੀ ਸਿਟੀ ਵਿੱਚ ਜਿਹਨਾਂ ਲੋਕਾਂ ਦੀਆਂ ਜਮੀਨਾਂ ਅਕਵਾਇਰ ਕੀਤੀਆਂ ਗਈਆਂ ਹਨ ਉਹਨਾਂ ਨੂੰ ਹੁਣ ਤਕ ਆਸਟੀ ਦੇ ਪਲਾਟ ਦੇਣੇ ਤਾਂ ਦੂਰ ਹੁਣ ਤਕ ਆਸਟੀ ਕੋਟੇ ਦੀਆਂ ਅਰਜੀਆਂ ਤਕ ਨਹੀਂ ਮੰਗੀਆਂ। ਉਹਨਾਂ ਕਿਹਾ ਕਿ ਪਹਿਲਾਂ ਵੀ ਗਮਾਡਾ ਅਧਿਕਾਰੀਆਂ ਦੀ ਟਾਲ ਮਟੌਲ ਦੀ ਨੀਤੀ ਕਾਰਣ ਕਿਸਾਨਾਂ ਨੂੰ ਖੱਜਲ ਖੁਆਰ ਹੋਣਾ ਪਿਆ ਹੈ ਅਤੇ ਸੰਸਥਾ ਦੇ ਵਫਦ ਵਲੋੱ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨਾਲ ਹੋਣ ਵਾਲੀ ਮੀਟਿੰਗ ਦੌਰਾਨ ਇਸ ਮੁੱਦੇ ਨੂੰ ਵੀ ਪੂਰੇ ਜ਼ੋਰ ਨਾਲ ਚੁੱਕਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ