ਕਿਸਾਨਾਂ ਦੀ ਆਰਥਿਕਤਾ ਦੀ ਮਜ਼ਬੂਤੀ ਲੲਂੀ ਖੇਤੀਬਾੜੀ ’ਚ ਨਵੀਆਂ ਤਬਦੀਲੀਆਂ ਲਿਆਉਣ ਦੀ ਲੋੜ: ਜਾਖੜ

ਅਜੇ ਵੀਰ ਜਾਖੜ ਨੇ ਪੰਜਾਬ ਫਾਰਮਰਜ਼ ਕਮਿਸ਼ਨ ਦੇ ਚੇਅਰਮੈਨ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਪੰਜਾਬ ਖੇਤੀਬਾੜ੍ਹੀ ਪ੍ਰਧਾਨ ਸੂਬਾ ਹੈ ਅਤੇ ਪੰਜਾਬ ਦੇ ਕਿਸਾਨਾਂ ਨੇ ਹੱਡਭੰਨਵੀ ਕਮਾਈ ਕਰਕੇ ਅਤੇ ਰਾਜ ਵਿੱਚ ਹਰਾ ਇਨਕਲਾਬ ਲਿਆ ਕਿ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ ਜਿਸ ਕਾਰਨ ਪੰਜਾਬ ਦੇ ਕਿਸਾਨਾਂ ਲਈ ਨਵੀਆਂ ਚੁਣੌਤੀਆਂ ਵੀ ਪੈਦਾ ਹੋਈਆਂ। ਪ੍ਰੰਤੂ ਹੁਣ ਕਿਸਾਨਾਂ ਦੀ ਆਰਥਿਕਤਾ ਦੀ ਮਜਬੂਤੀ ਲਈ ਖੇਤੀਬਾੜੀ ਵਿੱਚ ਨਵੀਆਂ ਤਬਦੀਲੀਆਂ ਲਿਆਉਣ ਦੀ ਲੋੜ ਹੈ ਅਤੇ ਕਿਸਾਨਾਂ ਨੁੰ ਰਿਵਾਇਤੀ ਫਸਲਾਂ ਦੇ ਚੱਕਰ ਵਿੱਚੋਂ ਕੱਢਣਾ ਪਵੇਗਾ ਅਤੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਦੇ ਨਾਲ ਨਾਲ ਸਹਾਇਕ ਧੰਦਿਆਂ ਵੱਲ ਵੀ ਕੇਂਦਰਿਤ ਹੋਣਾ ਪਵੇਗਾ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪੰਜਾਬ ਸਟੇਟ ਫਾਰਮਰਜ਼ ਕਮਿਸਨ ਦੇ ਨਵਨਿਯੂਕਤ ਚੇਅਰਮੈਨ ਸ੍ਰੀ ਅਜੇ ਵੀਰ ਜਾਖੜ ਨੇ ਮੁਹਾਲੀ ਸਥਿਤ (ਪੰਜਾਬ ਮੰਡੀ ਬੋਰਡ) ਦੇ ਦਫਤਰ ਵਿਖੇ ਪੰਜਾਬ ਸਟੇਟ ਫਾਰਮਰਜ਼ ਕਮਿਸ਼ਨ ਦੇ ਦਫਤਰ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਸਤੀਸ਼ ਚੰਦਰਾ ਆਈ.ਏ.ਐਸ. ਅਤੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਅਮਿਤ ਢਾਕਾ, ਗੁਰਨਾਮ ਚੰਦ ਸੈਣੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। ਸ੍ਰੀ ਜਾਖੜ ਨੇ ਇਸ ਮੌਕੇ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਪੰਜਾਬ ਸਰਕਾਰ ਨੂੰ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਆਪਣੇ ਉਸਾਰੂ ਸੂਝਾਅ ਦੇਵੇਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਦਹਾਲੀ ਵਿੱਚੋਂ ਕੱਢਣ ਲਈ ਵਿਆਪਕ ਨੀਤੀ ਦੀ ਲੋੜ ਹੈ ਅਤੇ ਕਿਸਾਨਾਂ ਨੂੰ ਉਨ੍ਰਾਂ ਦੀਆਂ ਜਿਨਸਾਂ ਦੇ ਸਹੀ ਭਾਅ ਮਿਲਣੇ ਚਾਹੀਦੇ ਹਨ। ਕਮਿਸ਼ਨ ਰਾਜ ਵਿੱਚ ਨੀਯਤ ਅਤੇ ਨੀਤੀ ਨਾਲ ਕੰਮ ਕਰੇਗਾ ਅਤੇ ਕਿਸ਼ਾਨਾਂ ਨੂੰ ਲਾਹੇਵੰਦ ਖੇਤੀ ਲਈ ਪੇ੍ਰਰਿਤ ਕਰੇਗਾ ਅਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸ਼ਾਨਾਂ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਆਪਣਾ ਪੂਰਾ ਪੂਰਾ ਸਹਿਯੋਗ ਦੇਵੇਗੀ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…