ਖੇਡ ਪ੍ਰਮੋਟਰ ਦਵਿੰਦਰ ਬਾਜਵਾ ਵੱਲੋਂ ਸਰਕਾਰੀ ਸਕੂਲ ਗੋਸਲਾ ਨੂੰ ਸਹਾਇਤਾ ਰਾਸ਼ੀ ਭੇਂਟ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਅਪਰੈਲ:
ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਰੋਪੜ ਦੇ ਪ੍ਰਧਾਨ ਅਤੇ ਉੱਘੇ ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ ਵੱਲੋਂ ਇੱਥੋਂ ਦੇ ਨੇੜਲੇ ਪਿੰਡ ਗੋਸਲਾ ਦੇ ਸਰਕਾਰੀ ਹਾਈ ਸਕੂਲ ਨੂੰ ਸਕੂਲ ਦੀ ਬਿਹਤਰੀ ’ਤੇ ਚੱਲ ਰਹੇ ਵਿਕਾਸ ਕਾਰਜਾਂ ਲਈ ਨਗਦ ਰਾਸ਼ੀ ਸਕੂਲ ਦੀ ਮੁੱਖ ਅਧਿਆਪਕਾ ਜਸਬੀਰ ਕੌਰ ਨੂੰ ਭੇਂਟ ਕੀਤੀ। ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਜ਼ਿਆਦਾਤਰ ਗ਼ਰੀਬ ਤਬਕੇ ਦੇ ਲੋਕਾਂ ਦੇ ਬੱਚੇ ਪੜ੍ਹਦੇ ਹਨ। ਲਿਹਾਜ਼ਾ ਸਰਕਾਰ ਨੂੰ ਚਾਹੀਦਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਵਧੇਰੇ ਧਿਆਨ ਦਿੱਤਾ ਜਾਵੇਗਾ ਅਤੇ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਆਸਾਮੀਆਂ ਭਰਨ ਸਮੇਤ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਇਸ ਮੌਕੇ ਮੁੱਖ ਅਧਿਆਪਕ ਅਤੇ ਸਮੂਹ ਸਟਾਫ ਵੱਲੋਂ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਸਕੂਲ ਵੱਲੋਂ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਇਸ ਮੌਕੇ ਜੈ ਸਿੰਘ ਚੱਕਲਾਂ, ਓਮਿੰਦਰ ਓਮਾ, ਵਰਿੰਦਰ ਸ਼ਰਮਾ, ਪ੍ਰਦੀਪ ਕੁਮਾਰ, ਚਰਨਜੀਤ ਸਿੰਘ, ਲਖਵਿੰਦਰ ਸਿੰਘ, ਕਪਿਲ ਮੋਹਨ ਅਗਰਵਾਲ, ਦਰਸ਼ਨ ਸਿੰਘ ਸਰਪੰਚ ਗੋਸਲਾ, ਬਲਵਿੰਦਰ ਸਿੰਘ ਸਰਪੰਚ ਚੱਕਲਾ, ਮੇਜਰ ਸਿੰਘ, ਕੁਲਬੀਰ ਸਿੰਘ, ਦਲੇਰ ਸਿੰਘ, ਜਗਜੀਵਨ ਸਿੰਘ, ਬਲਜੀਤ ਕੌਰ, ਜਸਵੀਰ ਕੌਰ, ਅਨੁਪਮਾ ਅਤੇ ਪਿੰਡ ਦੇ ਮੋਹਤਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…