ਖਰੜ ਹਲਕਾ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਾਂਗੀ: ਬੀਬੀ ਗਰਚਾ

ਨਬਜ਼-ਏ-ਪੰਜਾਬ ਬਿਊਰੋ, ਖਰੜ, 2 ਮਈ:
ਖਰੜ ਵਿਧਾਨ ਸਭਾ ਹਲਕਾ ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲਾਂ ਵੀ ਉਭਾਰ ਕੇ ਹੱਲ ਕਰਵਾਉਂਦੀ ਰਹੀ ਹਾਂ ਅਤੇ ਭਵਿੱਖ ਵਿੱਚ ਵੀ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਾਂਗੀ। ਇਹ ਵਿਚਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓਐਸਡੀ ਸ੍ਰੀਮਤੀ ਲਖਵਿੰਦਰ ਕੌਰ ਗਰਚਾ ਨੇ ਅੱਜ ਖਰੜ ਵਿਖੇ ਆਪਣੇ ਸਮਰਥਕਾਂ ਨਾਲ ਭਵਿੱਖਨਿਧੀ ਯੋਜਨਾ ਬਣਾਉਣ ਸਬੰਧੀ ਆਯੋਜਿਤ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਸ੍ਰੀਮਤੀ ਗਰਚਾ ਨੇ ਕਿਹਾ ਕਿ ਪਿਛਲੇ ਕਰੀਬ ਡੇਢ ਕੁ ਸਾਲ ਦੇ ਸਮੇਂ ਵਿੱਚ ਉਨ੍ਹਾਂ ਖਰੜ ਵਿੱਚ ਪੂਰੀ ਸਰਗਰਮੀ ਦਿਖਾਈ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ। ਇਨ੍ਹਾਂ ਯਤਨਾਂ ਸਦਕਾ ਕਈ ਪਿੰਡਾਂ ਵਿਚ ਲੋਕਾਂ ਦੀਆਂ ਲੰਬੇ ਸਮੇੱ ਤੋੱ ਲਟਕਦੀਆਂ ਆ ਰਹੀਆਂ ਸਮੱਸਿਆਵਾਂ ਹੱਲ ਹੋਈਆਂ। ਖਰੜ, ਕੁਰਾਲੀ ਅਤੇ ਨਵਾਂਗਰਾਉੱ ਵਿਖੇ ਵੀ ਲੋਕ ਮਸਲੇ ਹੱਲ ਕਰਵਾਉਣ ਦੇ ਯਤਨ ਕੀਤੇ। ਇਹੀ ਕਾਰਨ ਹੈ ਕਿ ਅੱਜ ਵੀ ਹਲਕਾ ਖਰੜ ਦੇ ਲੋਕ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੇ ਹਨ।
ਸ੍ਰੀਮਤੀ ਗਰਚਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸਿਰਫ਼ ਇੱਕ ਮਹੀਨੇ ਦੇ ਕਾਰਜਕਾਲ ਵਿੱਚ ਹੀ ਉਹ ਕੰਮ ਕਰ ਦਿਖਾਏ ਹਨ ਜੋ ਕਿ ਹਰ ਆਮ ਪੇੱਡੂ ਜਾਂ ਸ਼ਹਿਰੀ ਨਾਗਰਿਕ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਕੰਮਾਂ ਦਾ ਸਿੱਧਾ ਸਿੱਧਾ ਲਾਭ ਆਮ ਵਿਅਕਤੀ ਨੂੰ ਮਿਲਿਆ ਹੈ। ਹਰੇਕ ਗਰੀਬ ਵਿਅਕਤੀ, ਨੌਜਵਾਨ ਵਰਗ ਲਈ ਰੋਜ਼ਗਾਰ, ਕਿਸਾਨਾਂ ਦੇ ਲਈ ਭਾਵੇੱ ਕਿਸੇ ਵੀ ਵਰਗ ਨਾਲ ਸਬੰਧਿਤ ਕੋਈ ਮਸਲੇ ਹੋਣ, ਕੈਪਟਨ ਸਰਕਾਰ ਉਨ੍ਹਾਂ ਦੇ ਹੱਲ ਲਈ ਵੱਡੀਆਂ ਯੋਜਨਾਵਾਂ ਉਲੀਕ ਰਹੀ ਹੈ ਜਿਨ੍ਹਾਂ ਯੋਜਨਾਵਾਂ ਦਾ ਸਿੱਧਾ ਲਾਭ ਸਬੰਧਿਤ ਵਿਅਕਤੀਆਂ ਨੂੰ ਮਿਲੇਗਾ।
ਸ੍ਰੀਮਤੀ ਗਰਚਾ ਨੇ ਆਪਣੀ ਭਵਿੱਖਨਿਧੀ ਯੋਜਨਾ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਹੁਤ ਜਲਦ ਇੱਕ ਐਨਜੀਓ ਦਾ ਗਠਨ ਕਰਨਗੇ ਜਿਸ ਦੇ ਰਾਹੀਂ ਉਹ ਹਲਕਾ ਖਰੜ ਦੇ ਉਨ੍ਹਾਂ ਲੋਕ ਮਸਲਿਆਂ ਨੂੰ ਉਭਾਰ ਕੇ ਸਰਕਾਰ ਦੇ ਧਿਆਨ ਵਿੱਚ ਲਿਆਉਣਗੇ ਅਤੇ ਜ਼ਰੂਰਤ ਪੈਣ ’ਤੇ ਸਰਕਾਰ ਦੇ ਮੰਤਰੀਆਂ ਨਾਲ ਰਾਬਤਾ ਬਣਾ ਕੇ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਉਣ ਲਈ ਯਤਨ ਕਰਨਗੇ। ਇਸ ਮੌਕੇ ਜਸਵਿੰਦਰ ਸਿੰਘ ਗੋਲਡੀ, ਰਵਿੰਦਰ ਸਿੰਘ ਰਵੀ ਪੈਂਤਪੁਰ, ਡਾ. ਅਨਵਰ ਹੁਸੈਨ, ਰਾਮ ਆਸਰਾ ਸਨੇਟਾ, ਪ੍ਰਿਤਪਾਲ ਸਿੰਘ ਢਿੱਲੋੱ, ਸਰਬਜੀਤ ਸਿੰਘ ਟੋਡਰਮਾਜਰਾ, ਨਰਿੰਦਰ ਸਿੰਘ ਪਡਿਆਲਾ, ਅਮਰੀਕ ਸਿੰਘ ਹੈਪੀ, ਹਰਜੀਤ ਸਿੰਘ ਗੰਜਾ, ਜਸਪਾਲ ਸਿੰਘ ਐਸ.ਸੀ. ਸੈਲ਼ਲ, ਪੀਟਰ ਜੋਸਫ਼, ਅਸ਼ੋਕ ਕੋਹਲੀ, ਪਰਦੀਪ ਕੁਮਾਰ ਧੀਮਾਨ ਖਰੜ, ਪ੍ਰਮੋਦ ਜੋਸ਼ੀ, ਰਾਜੇਸ਼ ਰਾਠੌਰ, ਲੱਕੀ ਕਲਸੀ, ਮਨਜੀਤ ਸਿੰਘ ਕੰਬੋਜ਼, ਬਿੱਟੂ ਪੜੌਲ, ਜਸਵਿੰਦਰ ਸਿੰਘ ਕਾਲਾ, ਸਦੀਕ ਮੁਹੰਮਦ, ਕੀਰਤ ਸਿੰਘ ਦੇਸੂਮਾਜਰਾ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…