ਪਿਛਲੇ 10 ਸਾਲਾਂ ਵਿੱਚ ਪੰਜਾਬ ਵਕਫ ਬੋਰਡ ਵਿੱਚ ਹੋਏ ਘਪਲਿਆਂ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ: ਡਾ. ਅਨਵਰ ਹੁਸੈਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ
ਅਕਾਲੀ ਭਾਜਪਾ ਸਰਕਾਰ ਦੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਕਫ ਬੋਰਡ ਦੀਆਂ ਕੀਮਤੀ ਜਾਇਦਾਦਾਂ ਨੂੰ ਖੁਰਦ-ਬੁਰਦ ਕਰ ਦਿੱਤਾ ਗਿਆ ਅਤੇ ਕਰੋੜਾਂ ਰੁਪਏ ਦੇ ਘਪਲੇ ਕੀਤੇ ਗਏ। ਇਹ ਵਿਚਾਰ ਅੱਜ ਡਾ. ਅਨਵਰ ਹੁਸੈਨ, ਚੇਅਰਮੈਨ, ਘੱਟ ਗਿਣਤੀਆਂ ਵਿਭਾਗ, ਜਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਨੇ ਪ੍ਰਗਟ ਕੀਤੇ। ਉਹ ਇੱਥੇ ਸ੍ਰੀ ਦੀਪਕ ਬਾਂਸਲ ਅਤੇ ਸ਼ਮੀਲ ਖਾਨ ਸਾਬਕਾ ਮੈਂਬਰ ਪੰਚਾਇਤ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬੋਰਡ ਦੇ ਪਿਛਲੇ ਅਹੁਦੇਦਾਰਾਂ ਨੇ ਆਪਣੀਆਂ ਮਨਮਰਜੀਆਂ ਕਰਦਿਆਂ ਆਪਣੇ ਚਹੇਤਿਆਂ, ਜੱਥੇਦਾਰਾਂ ਅਤੇ ਰਿਸ਼ਤੇਦਾਰਾਂ ਨੂੰ ਹੀ ਕੌਡੀਆਂ ਦੇ ਭਾਅ ਵਕਫ ਬੋਰਡ ਦੀਆਂ ਜਾਇਦਾਦਾਂ ਵੇਚ ਦਿੱਤੀਆਂ, ਜਿਸ ਕਾਰਨ ਕਰੋੜਾਂ ਰੁਪਏ ਦਾ ਘਪਲਾ ਹੋਇਆ। ਉਹਨਾਂ ਕਿਹਾ ਕਿ ਇਸ ਸਭ ਦੇ ਉੱਚ ਪੱਧਰੀ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਇਸ ਸਭ ਦੀ ਉੱਚ ਪੱਧਰੀ ਜਾਂਚ ਲਈ ਵਕਫ ਬੋਰਡ ਦੇ ਨਵੇੱ ਚੇਅਰਮੈਨ ਦੀ ਨਿਯੁਕਤੀ ਕੀਤੀ ਜਾਵੇ, ਉਸ ਲਈ ਘੱਟ ਗਿਣਤੀਆਂ ਕਾਂਗਰਸ ਜਿਲ੍ਹਾ ਮੁਹਾਲੀ ਵੱਲੋੱ ਪੰਜਾਬ ਦੇ ਤਜਰਬੇਕਾਰ, ਇਮਾਨਦਾਰ ਅਤੇ ਪਾਰਟੀ ਪ੍ਰਤੀ ਵਫਾਦਾਰ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਨੂੰ ਪੰਜਾਬ ਵਕਫ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਲਈ ਪੰਜਾਬ ਮੁੱਖ ਮੰਤਰੀ ਨੂੰ ਪੁਰਜੋਰ ਅਪੀਲ ਕੀਤੀ ਜਾਂਦੀ ਹੈ, ਤਾਂ ਜੋ ਪਿਛਲੇ 10 ਸਾਲਾਂ ਦੌਰਾਨ ਅਕਾਲੀ ਭਾਜਪਾ ਸਰਕਾਰ ਦੇ ਇਸ਼ਾਰਿਆਂ ਉੱਪਰ ਪੰਜਾਬ ਵਕਫ ਬੋਰਡ ਦਾ ਜੋ ਸ਼ੋਸ਼ਨ ਕੀਤਾ ਗਿਆ ਹੈ, ਉਸਦੀ ਜਾਂਚ ਕੀਤੀ ਜਾ ਸਕੇ ਅਤੇ ਪੰਜਾਬ ਦੇ ਮੁਸਲਿਮ ਭਾਈਚਾਰੇ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ।
ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਮੁਹਾਲੀ ਵਿੱਚ ਜੋ ਮੈਡੀਕਲ ਕਾਲਜ ਅਤੇ ਹਸਪਤਾਲ ਖੋਲਣ ਦਾ ਫੈਸਲਾ ਕੀਤਾ ਹੈ, ਉਹ ਸ਼ਲਾਘਾਯੋਗ ਹੈ। ਇਸ ਕਾਲਜ ਅਤੇ ਹਸਪਤਾਲ ਨਾਲ ਇਸ ਇਲਾਕੇ ਦੇ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਮਿਲਣੀਆਂ। ਉਹਨਾਂ ਕਿਹਾ ਕਿ ਘੱਟ ਗਿਣਤੀਆਂ ਵਿਭਾਗ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਅਤੇ ਪੰਜਾਬ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਦੀ ਅਗਵਾਈ ਵਿੱਚ ਕਾਂਗਰਸ ਸਰਕਾਰ ਬਨਾਉਣ ਲਈ ਦਿਨ-ਰਾਤ ਇੱਕ ਕਰਕੇ ਸਖਤ ਮਿਹਨਤ ਕੀਤੀ ਹੈ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਵਿਭਾਗ ਦੇ ਵਰਕਰਾਂ ਅਤੇ ਆਗੂਆਂ ਵੱਲੋੱ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਦਿਨ-ਰਾਤ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰੀ ਆਸ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਘੱਟ-ਗਿਣਤੀਆਂ ਨਾਲ ਹੋਈ ਧੱਕੇਸ਼ਾਹੀ ਦੀ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਨੇਟਾ ਪਿੰਡ 20 ਏਕੜ ਜਮੀਨ ਮੁਫਤ ਸਰਕਾਰ ਨੂੰ ਦੇ ਰਿਹਾ ਹੈ, ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਸਨੇਟਾ ਸਮੇਤ ਪੂਰੇ ਜਿਲ੍ਹੇ ਦੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ ਉਪਰ ਰੁਜਗਾਰ ਦਿਤਾ ਜਾਵੇ ਅਤੇ ਮੈਡੀਕਲ ਕਾਲਜ ਵਿੱਚ ਸੀਟਾਂ ਨਿਸਚਿਤ ਕੀਤੀਆਂ ਜਾਣ। ਉਹਨਾਂ ਕਿਹਾ ਕਿ ਸਨੇਟਾ ਦੀ ਪੰਚਾਇਤ ਇਹ ਜਮੀਨ ਦੇਣ ਲਈ ਵਧਾਈ ਦੀ ਪਾਤਰ ਹੈ। ਇਸ ਮੌਕੇ ਚੇਅਰਮੈਨ ਬਲਾਕ ਮਾਜਰੀ ਮੁਹੰਮਦ ਸਦੀਕ ਚਾਹੜ ਮਾਜਰਾ, ਮੁਹੰਮਦ ਸਲੀਮ ਖਾਨ ਸਨੇਟਾ, ਬਲਾਕ ਮੁਹਾਲੀ ਦੇ ਯੂਥ ਚੇਅਰਮੈਨ ਜਰਮਨ ਮੁਹਾਲੀ, ਗੁਲਫਾਮ ਅਲੀ ਸ਼ਾਹੀਮਾਜਰਾ, ਅਲੀ ਮੁਹੰਮਦ ਸਨੇਟਾ, ਡੀਕੇ ਅੰਗਾਮੀ ਮਟੌਰ, ਰਵੀ ਪੈਂਤਪੁਰ ਸਾਬਕਾ ਬਲਾਕ ਸੰਮਤੀ ਮੈਂਬਰ, ਐਸ ਹਮੀਦ ਅਲੀ ਸਾਬਕਾ ਪ੍ਰਧਾਨ ਮੁਸਲਿਮ ਵੈਲਫੇਅਰ ਕਮੇਟੀ ਸਨੇਟਾ, ਸੁਰੇਸ਼ ਸ਼ਰਮਾ ਸੰਭਾਲਕੀ, ਸਾਹਿਲ ਮਟੌਰ, ਗਗਨ ਬਲੋੱਗੀ, ਇਕਬਾਲ ਖਾਨ ਮਟੌਰ, ਚੌਧਰੀ ਜੈ ਪਾਲ ਡੇਰਾਬਸੀ, ਮੌਜੂਦ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…