ਗਲੀ ਵਿੱਚ ਗੰਦੇ ਪਾਣੀ ਖੜ੍ਹਨ ਕਾਰਨ ਭਿਆਨਕ ਬਿਮਾਰੀ ਫੈਲਣ ਦਾ ਖ਼ਦਸ਼ਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਮਈ:
ਸਥਾਨਕ ਸ਼ਹਿਰ ਦੇ ਵਾਰਡ ਨੰਬਰ 11 ਸਿਸਵਾਂ ਰੋਡ ਉੱਤੇ ਸਰਕਾਰੀ ਟਿਊਬਲ ਦੇ ਸਾਹਮਣੇ ਵਾਲੀ ਗਲੀ ਵਿੱਚ ਸੀਵਰੇਜ਼ ਦਾ ਗੰਦਾ ਪਾਣੀ ਖੜਨ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਕਤ ਗਲੀ ਸੜਕ ਤੋਂ ਨੀਵੀਂ ਹੋਣ ਕਾਰਨ ਇਥੇ ਸੀਵਰੇਜ਼ ਦਾ ਗੰਦਾ ਪਾਣੀ ਖੜਾ ਰਹਿੰਦਾ ਹੈ ਜਿਸ ਕਾਰਨ ਮੁਹੱਲੇ ਵਿਚ ਬਦਬੂ ਫੈਲੀ ਰਹਿੰਦੀ ਹੈ ਅਤੇ ਖੜੇ ਪਾਣੀ ਵਿਚ ਪਨਪਦੇ ਮੱਖੀਆਂ ਅਤੇ ਮੱਛਰਾਂ ਕਾਰਨ ਕੋਈ ਭਿਆਨਕ ਬਿਮਾਰੀ ਫੈਲਣ ਦਾ ਖਦਸਾ ਹੈ। ਲੋਕਾਂ ਨੇ ਦੱਸਿਆ ਕਿ ਇਸ ਸਮੱਸਿਆ ਬਾਰੇ ਨਗਰ ਕੌਂਸਲ ਨੂੰ ਜਾਣੂੰ ਕਰਵਾ ਚੁੱਕੇ ਹਨ ਪਰ ਕਿਸੇ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਮੁਹੱਲਾ ਵਾਸੀ ਨਰਕ ਭਰੀ ਜਿੰਦਗੀ ਜੀਣ ਲਈ ਮਜਬੂਰ ਹਨ। ਮੁਹੱਲਾ ਵਾਸੀਆਂ ਨੇ ਨਗਰ ਕੌਂਸਲ ਤੋਂ ਇਸ ਗਲੀ ਵਿਚ ਖੜਦੇ ਗੰਦੇ ਪਾਣੀ ਦੀ ਨਿਕਾਸੀ ਦੇ ਸਹੀ ਪ੍ਰਬੰਧ ਕਰਨ ਦੀ ਮੰਗ ਕੀਤੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨਾ ਫੇਲ ਸਕੇ।
ਕੀ ਕਹਿਣਾ ਨਗਰ ਕੌਂਸਲ ਪ੍ਰਧਾਨ ਦਾ
ਇਸ ਸਬੰਧੀ ਸੰਪਰਕ ਕਰਨ ਤੇ ਨਗਰ ਕੌਂਸਲ ਦੇ ਪ੍ਰਧਾਨ ਬੀਬੀ ਕ੍ਰਿਸ਼ਨਾ ਦੇਵੀ ਧੀਮਾਨ ਨੇ ਕਿਹਾ ਕਿ ਉਕਤ ਸਮਸਿਆ ਬਾਰੇ ਉਨ੍ਹਾਂ ਨੂੰ ਮਹੁੱਲਾ ਵਾਸੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਜਿਸ ਬਾਰੇ ਉਨ੍ਹਾਂ ਨਗਰ ਕੌਂਸਲ ਦੇ ਕਰਮਚਾਰੀਆਂ ਦੀ ਡਿਊਟੀ ਲਗਾਕੇ ਜਲਦੀ ਇਸ ਸਮਸਿਆ ਦਾ ਪੁਖਤਾ ਹੱਲ ਕਰਨ ਦੀਆਂ ਹਦਾਇਤਾਂ ਕਰ ਦਿੱਤੀਆਂ ਹਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…