ਵਿਜੀਲੈਂਸ ਬਿਊਰੋ ਵੱਲੋਂ ਵਿਕਾਸ ਕਾਰਜਾਂ ਵਿੱਚ ਹੋਈ ਬੇਨਿਯਮੀਆਂ ਦੀ ਜਾਂਚ ਦੀ ਸਮੀਖਿਆ

ਬੀਕੇ ਉੱਪਲ ਦੀ ਅਗਵਾਈ ਹੇਠ ਵਿਜੀਲੈਂਸ ਦੀ ਉੱਚ ਪੱਧਰੀ ਟੀਮ ਵੱਲੋਂ ਹਰੀਕੇ ਹੈਡ ਵਰਕਸ ਦਾ ਕੀਤਾ ਦੌਰਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਮਈ:
ਪੰਜਾਬ ਵਿਜੀਲੈਂਸ ਬਿਊਰੋ ਦੀ ਇਕ ਉੱਚ ਪੱਧਰੀ ਟੀਮ ਨੇ ਅੱਜ ਹਰੀਕੇ ਹੈੱਡ ਵਰਕਸ ਦਾ ਵਿਸ਼ੇਸ਼ ਦੌਰਾ ਕੀਤਾ। ਜਿਸ ਦੀ ਅਗਵਾਈ ਬਿਊਰੋ ਦੇ ਮੁੱਖ ਡਾਇਰੈਕਟਰ ਸ੍ਰੀ ਬੀ.ਕੇ. ਉੱਪਲ ਨੇ ਕੀਤੀ। ਸ੍ਰੀ ਉੱਪਲ ਨੇ ਹਰੀਕੇ ਹੈੱਡ ਵਰਕਸ, ਸਰਹੰਦ ਫੀਡਰ ਨਹਿਰ, ਫਿਰੋਜਪੁਰ ਫੀਡਰ ਨਹਿਰ ਅਤੇ ਬੀਕਾਨੇਰ ਨਹਿਰ ਦੇ ਵਿਕਾਸ ਕੰਮਾਂ ਵਿਚ ਹੋਈਆਂ ਬੇਨਿਯਮੀਆਂ ਦੀ ਜਾਂਚ ਦੀ ਸਮੀਖਿਆ ਕੀਤੀ। ਇਸ ਤੋਂ ਪਹਿਲਾਂ ਸ੍ਰੀ ਉੱਪਲ ਨੇ ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀਆਂ, ਤਕਨੀਕੀ ਮਾਹਿਰਾਂ ਅਤੇ ਸਿੰਚਾਈ ਵਿਭਾਗ ਦੇ ਇੰਜੀਨੀਅਰਾਂ ਨਾਲ ਨਹਿਰੀ ਵਿਸਰਾਮ ਘਰ ਹਰੀਕੇ ਵਿਖੇ ਇਕ ਮੀਟਿੰਗ ਵੀ ਕੀਤੀ ਅਤੇ ਬਾਅਦ ਵਿਚ ਦੋਸ ਪੂਰਨ ਕੰਮਾਂ ਦੀਆਂ ਸਾਈਟਾਂ ’ਤੇ ਖੁਦ ਜਾ ਕੇ ਨਿਰੀਖਣ ਕੀਤਾ।
ਸ੍ਰੀ ਉੱਪਲ ਨੇ ਕਿਹਾ ਕਿ ਲੋਕ ਹਿੱਤਾਂ ਵਿੱਚ ਕੀਤੇ ਜਾ ਰਹੇ ਸਰਕਾਰੀ ਕੰਮਾਂ ਵਿੱਚ ਭ੍ਰਿਸਟਾਚਾਰ ਅਤੇ ਬੇਨਿਯਮੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸਤ ਨਹੀਂ ਕੀਤਾ ਜਾਵੇਗਾ ਕਿਉਂ ਕਿ ਇਸ ਨਾਲ ਸਿੱਧੇ ਰੂਪ ਵਿਚ ਆਮ ਲੋਕਾਂ ਨੂੰ ਨੁਕਸਾਨ ਪੁੱਜਦਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਾਬਿਲੇਗੌਰ ਹੈ ਕਿ ਪਿਛਲੇ ਕਰੀਬ ਇਕ ਮਹੀਨੇ ਤੋਂ ਇਹ ਜਾਂਚ ਵਿਜੀਲੈਂਸ ਬਿਊਰੋ ਦੇ ਉੱਚ ਅਧਿਕਾਰੀ ਸ੍ਰੀ ਦਲਜਿੰਦਰ ਸਿੰਘ ਢਿੱਲੋ, ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਜਲੰਧਰ ਰੇਂਜ, ਜਲੰਧਰ ਅਤੇ ਸ੍ਰੀ ਰਜਿੰਦਰ ਸਿੰਘ ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਬਠਿੰਡਾ ਸਮੇਤ ਵਿਜੀਲੈਂਸ ਬਿਊਰੋ ਦੇ ਤਕਨੀਕੀ ਮਾਹਿਰਾਂ ਅਤੇ ਇੰਜੀਨੀਅਰਾਂ ਵੱਲੋਂ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…