ਕੈਪਟਨ ਅਮਰਿੰਦਰ ਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਸੁਨੀਲ ਜਾਖੜ ਨੇ ਸੰਭਾਲਿਆ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ

ਪਾਰਟੀ ਵਰਕਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਰਾਜ ਸਰਕਾਰ ਦੇ ਦੂਤ ਵਜੋਂ ਵਿਚਰਨਗੇ: ਜਾਖੜ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਮਈ:
ਕਾਂਗਰਸ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋੱ ਰਸਮੀ ਤੌਰ ’ਤੇ ਅਹੁਦਾ ਸੰਭਾਲਣ ਮੌਕੇ ਵਿਸ਼ਵਾਸ ਦਿਵਾਇਆ ਕਿ ਸਿਹਤਮੰਦ ਸਿਆਸੀ ਮਾਹੌਲ ਵਿੱਚ ਪਾਰਟੀ ਵੱਲੋੱ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਸਰਕਾਰ ਦੀਆਂ ਨੀਤੀਆਂ ਤੇ ਸੰਦੇਸ਼ ਘਰ-ਘਰ ਤੱਕ ਪਹੁੰਚਾੳਣ ਲਈ ਪਾਰਟੀ ਦੇ ਵਰਕਰ ਸਰਕਾਰ ਦੇ ਦੂਤ ਵਜੋੱ ਆਪਣਾ ਫਰਜ਼ ਨਿਭਾਉਣਗੇ। ਅੱਜ ਇੱਥੇ ਪੰਜਾਬ ਕਾਂਗਰਸ ਭਵਨ ਵਿਖੇ ਹੋਏ ਸਮਾਰੋਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋੱ ਇਲਾਵਾ ਉਨ੍ਹਾਂ ਦੇ ਕੈਬਨਿਟ ਸਾਥੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਤੇ ਪੰਜਾਬ ਪ੍ਰਦੇਸ਼ ਕਮੇਟੀ ਦੇ ਸੀਨੀਅਰ ਨੇਤਾ ਵੀ ਸ਼ਾਮਲ ਹੋਏ।
ਆਲ ਇੰਡੀਆ ਕਾਂਗਰਸ ਕਮੇਟੀ ਦੇ ਨੇਤਾ ਹਰੀਸ਼ ਚੌਧਰੀ, ਆਸ਼ਾ ਕੁਮਾਰੀ ਤੇ ਅੰਬਿਕਾ ਸੋਨੀ ਨਾਲ ਸੂਬੇ ਦੇ ਮੰਤਰੀ ਤੇ ਪਾਰਟੀ ਨੇਤਾ ਮਨਪ੍ਰੀਤ ਬਾਦਲ, ਨਵਜੋਤ ਸਿੱਧੂ, ਰਾਜਾ ਵੜਿੰਗ, ਰਜਿੰਦਰ ਕੌਰ ਭੱਠਲ ਅਤੇ ਲਾਲ ਸਿੰਘ ਨੇ ਸ੍ਰੀ ਜਾਖੜ ਨੂੰ ਇਸ ਨਵੀੱ ਪਾਰੀ ਦੀ ਸ਼ੁਰੂਆਤ ਲਈ ਵਧਾਈ ਦਿੱਤੀ।
ਇਸ ਮੌਕੇ ਸ੍ਰੀ ਜਾਖੜ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਸਰਕਾਰ ਦੀ ਮਦਦ ਕਰਨ ਵਿੱਚ ਸ੍ਰੀ ਜਾਖੜ ਸਭ ਤੋੱ ਵਧੀਆ ਵਿਅਕਤੀ ਹਨ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਸੂਬੇ ਵਿੱਚ ਆਗਾਮੀ ਨਗਮ ਨਿਗਮ ਚੋਣਾਂ ਲਈ ਤਿਆਰੀ ਕਸ ਲੈਣ ਦਾ ਸੱਦਾ ਦਿੰਦਿਆਂ ਆਖਿਆ ਕਿ ਇਹ ਨਿਗਮਾਂ ਮਾੜੇ ਦੌਰ ਵਿਚੋੱ ਗੁਜ਼ਰ ਰਹੀਆਂ ਹਨ ਜਿਨ੍ਹਾਂ ਨੂੰ ਲੋਕਾਂ ਦੀ ਭਲਾਈ ਲਈ ਮੁੜ ਸੁਰਜੀਤ ਕੀਤੇ ਜਾਣ ਦੀ ਲੋੜ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਅਕਾਲੀਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਅਤੇ 1.3 ਲੱਖ ਕਰੋੜ ਦੇ ਕਰਜ਼ੇ ਬਾਰੇ ਲਾਏ ਗਏ ਅਨੁਮਾਨ ਦੇ ਉਲਟ ਪੰਜਾਬ ਸਿਰ 2.5 ਲੱਖ ਕਰੋੜ ਰੁਪਏ ਦਾ ਭਾਰੀ ਕਰਜ਼ਾ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਸੂਬੇ ਨੂੰ ਕੰਗਾਲੀ ਦੇ ਦੌਰ ਵਿੱਚ ਧੱਕਣ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇੱ ਪ੍ਰਧਾਨ ਨੂੰ ਪਾਰਟੀ ਵਾਇਦੇ ਅਮਲ ਵਿੱਚ ਲਿਆਉਣ ਲਈ ਸਰਕਾਰ ਵੱਲੋੱ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਵਾਇਦਿਆਂ ਦੀ ਪੂਰਤੀ ਵਿੱਚ ਯੋਗਦਾਨ ਪਾਉਣ ਵਾਲੇ ਪਾਰਟੀ ਵਰਕਰਾਂ ਨੂੰ ਵੀ ਢੁਕਵਾਂ ਇਨਾਮ ਦਿੱਤਾ ਜਾਵੇਗਾ।
ਪਾਰਟੀ ਦੇ ਮੁਖੀ ਵਜੋਂ ਅਹੁਦਾ ਸੰਭਾਲਣ ਉਪਰੰਤ ਸ੍ਰੀ ਸੁਨੀਲ ਜਾਖੜ ਨੇ ਸਮੁੱਚੇ ਪ੍ਰਸ਼ਾਸਨ ਤੇ ਪੁਲੀਸ ਦੇ ਸਿਆਸੀਕਰਨ ਲਈ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾਉੱਦਿਆਂ ਆਖਿਆ ਕਿ ਪਿਛਲੀ ਸਰਕਾਰ ਦੌਰਾਨ ਸੂਬੇ ਵਿੱਚ ਜੰਗਲ ਰਾਜ ਸੀ ਪਰ ਹੁਣ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਕਾਂਗਰਸ ਵਰਕਰ ਨਿਗਰਾਨ ਦਾ ਕਾਰਜ ਨਿਭਾਉਣਗੇ।
ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸੀ ਵਰਕਰ ਸਰਕਾਰ ਦਾ ਏਜੰਡਾ ਲੈ ਕੇ ਲੋਕਾਂ ਕੋਲ ਜਾਣਗੇ ਅਤੇ ਇਸ ਬਾਰੇ ਉਨ੍ਹਾਂ ਦੀ ਫੀਡਬੈਕ ਹਾਸਲ ਕਰਨਗੇ ਤਾਂ ਕਿ ਲੋਕਾਂ ਦੀਆਂ ਦੁੱਖ-ਤਕਲੀਫਾਂ ਨੂੰ ਹੱਲ ਕਰਨ ਅਤੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਜਦਕਿ ਅਕਾਲੀ ਸਰਕਾਰ ਸਿਰਫ ਤੇ ਸਿਰਫ ਅਕਾਲੀਆਂ ਦੇ ਹਿੱਤਾਂ ਨੂੰ ਹੀ ਪਾਲਦੀ ਸੀ। ਕਾਂਗਰਸ ਦੀ ਪੰਜਾਬ ਇਕਾਈ ਦੇ ਨਵੇੱ ਮੁਖੀ ਨੇ ਭਾਵੁਕ ਲਹਿਜ਼ੇ ਵਿੱਚ ਆਖਿਆ ਕਿ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਹਾਰ ਹੋ ਜਾਣ ਦੇ ਬਾਵਜੂਦ ਪਾਰਟੀ ਵੱਲੋੱ ਏਨੀ ਵੱਡੀ ਜ਼ਿੰਮੇਵਾਰੀ ਸੌਂਪਣਾ ਉਨ੍ਹਾਂ ਦੇ ਮਨ ਨੂੰ ਟੁੰਬ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਸਮਾਂ ਜਸ਼ਨ ਮਣਾਉਣ ਦਾ ਨਹੀਂ ਸਗੋਂ ਪਾਰਟੀ ਦੀ ਮਜ਼ਬੂਤੀ ਤੇ ਕਾਰਗੁਜ਼ਾਰੀ ਲਈ ਜੁਟ ਜਾਣ ਦਾ ਹੈ ਤਾਂ ਕਿ ਲੋਕਾਂ ਨਾਲ ਕੀਤੇ ਵਾਅਦੇ ਛੇਤੀ ਤੋਂ ਛੇਤੀ ਪੂਰੇ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ।
ਸ੍ਰੀ ਜਾਖੜ ਨੇ ਆਖਿਆ ਕਿ ਕਾਂਗਰਸ ਦੀ ਲੰਮੀ ਸਿਆਸੀ ਘਾਲਣਾ ਮਗਰੋੱ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨੀ ਪਹਿਲੀ ਸ਼ੁਰੂਆਤ ਹੈ ਅਤੇ ਉਨ੍ਹਾਂ ਨੇ ਕਾਂਗਰਸੀ ਲੀਡਰਾਂ ਤੇ ਵਰਕਰਾਂ ਨੂੰ ਤਿਆਰੀ ਕੱਸ ਲੈਣ ਦਾ ਸੱਦਾ ਦਿੱਤਾ। ਸ੍ਰੀ ਜਾਖੜ ਨੇ ਆਖਿਆ ਕਿ ਕਣਕ ਦੀ ਨਿਰਵਿਘਨ ਖਰੀਦ, ਝੂਠੇ ਕੇਸਾਂ ਦੀ ਪੜਚੋਲ ਕਰਨ ਲਈ ਕਮਿਸ਼ਨ ਦਾ ਗਠਨ ਅਤੇ ਡਰੱਗ ਮਾਫੀਆ ਨੂੰ ਨੱਥ ਪਾਉਣ ਲਈ ਸਫਲਤਾਪੂਰਵਕ ਯਤਨ ਇਕ ਸਕਾਰਾਤਮਕ ਆਗਾਜ਼ ਹੈ। ਇਸ ਮੌਕੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਰਾਜ ਸਭਾ ਦੇ ਮੈਂਬਰ ਸ੍ਰੀਮਤੀ ਅੰਬਿਕਾ ਸੋਨੀ, ਕਾਂਗਰਸ ਦੇ ਸੀਨੀਅਰ ਨੇਤਾ ਹਰੀਸ਼ ਚੌਧਰੀ, ਸ੍ਰੀਮਤੀ ਆਸ਼ਾ ਕੁਮਾਰੀ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…