ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਖਰੜ ਤਹਿਸੀਲ ਦੇ ਸਕੂਲ ਮੁਖੀਆਂ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਖਰੜ, 11 ਮਈ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਰਿੰਦਰ ਸਿੰਘ ਸਿੱਧੂ ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਤਹਿਸੀਲ ਖਰੜ ਤੇ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਹਾਈ ਸਕੂਲ, ਸਰਕਾਰੀ ਮਿਡਲ ਸਕੂਲਾਂ ਦੇ ਪਿੰ੍ਰਸੀਪਲਾਂ, ਮੁੱਖ ਅਧਿਆਪਕਾਂ, ਇੰਚਾਰਜ਼ ਦੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਜਿਲ੍ਹਾ ਸਿੱਖਿਆ ਅਫਸਰ ਵਲੋਂ ਸਕੂਲ ਮੁਖੀਆਂ ਨਾਲ ਸਕੂਲਾਂ ਲਈ ਵਿੱਤੀ ਸਾਧਨਾਂ, ਆਡਿਟ ਪੈਰਾ, ਸਿੱਖਿਆ ਵਿਚ ਹੋਰ ਸੁਧਾਰ ਕਰਕੇ ਬੱਚਿਆਂ ਨੂੰ ਹੋਰ ਵਧੀਆਂ ਸਿੱਖਿਆ ਦੇਣ ਲਈ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਮੌਕੇ ਤੇ ਹਦਾਇਤ ਕੀਤੀ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ, ਵਿਦਿਆਰਥਣਾਂ ਚੰਗੀ ਵਿਦਿਆ ਦੇਣ। ਮੀਟਿੰਗ ਵਿੱਚ ਸਰਕਾਰੀ ਮਾਡਲ ਸਕੂਲ ਖਰੜ ਦੇ ਪਿੰ੍ਰਸੀਪਲ ਭੁਪਿੰਦਰ ਸਿੰਘ, ਮਾਡਲ ਸਕੂਲ ਘੜੂੰਆਂ ਦੇ ਪਿੰ੍ਰਸੀਪਲ ਨਰਿੰਦਰ ਸਿੰਘ ਗਿੱਲ, ਮਲਕੀਤ ਸਿੰਘ, ਕਸ਼ਮੀਰ ਕੌਰ, ਰੇਸਮ ਸਿੰਘ, ਬਲਜੀਤ ਸਿੰਘ ਸਾਰੇ ਪਿੰ੍ਰਸੀਪਲਾਂ ਸਮੇਤ ਮੁੱਖ ਅਧਿਆਪਕ, ਇੰਚਾਰਜ਼ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…