ਸਰਾਓ ਹੋਟਲ ਮੁਹਾਲੀ ਵਿੱਚ ਵਪਾਰੀਆਂ ਨੂੰ ਜੀਐਸਟੀ ਬਾਰੇ ਜਾਣਕਾਰੀ ਦੇਣ ਲਈ ਲਗਾਇਆ ਵਿਸ਼ੇਸ਼ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਵਪਾਰ ਮੰਡਲ ਮੁਹਾਲੀ ਵੱਲੋਂ ਅੱਜ ਸਥਾਨਕ ਫੇਜ਼ 10 ਵਿੱਚ ਸਥਿਤ ਸਰਾਓ ਹੋਟਲ ਵਿੱਚ ਸ਼ਹਿਰ ਦੇ ਵਪਾਰੀਆਂ ਨੂੰ ਜੀਐਸਟੀ ਬਾਰੇ ਪੂਰੀ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕਰ ਤੇ ਆਬਕਾਰੀ ਵਿਭਾਗ ਅਤੇ ਜਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਦੇ ਸਹਿਯਗ ਨਾਲ ਲਗਾਏ ਗਏ ਇਸ ਕੈਂਪ ਦੌਰਾਨ ਵਿਭਾਗ ਦੇ ਅਧਿਕਾਰੀਆਂ ਵਲੋੱ ਹਾਜਿਰ ਵਪਾਰੀਆਂ ਨੂੰ ਜੀ ਐਸ ਟੀ ਬਾਰੇ ਵੱਖ ਵੰਖ ਸਵਾਲਾਂ ਦੇ ਜਵਾਬ ਦਿੱਤੇ ਗਏ ਅਤੇ ਵਪਾਰੀਆਂ ਦੀਆਂ ਸ਼ੰਕਾਵਾਂ ਦਾ ਨਿਵਾਰਣ ਕੀਤਾ ਗਿਆ।
ਵਪਾਰ ਮੰਡਲ ਦੇ ਪ੍ਰਧਾਨ ਕੁਲਵੰਤ ਸਿੰਘ ਚੌਧਰੀ ਅਤੇ ਚੇਅਰਮੈਨ ਸ਼ੀਤਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਜਿਲ੍ਹਾ ਟੈਕਸ ਬਾਰ ਐਸੋਸੀਏਸ਼ਨ ਦੀ ਟੀਮ ਵੀ ਹਾਜਿਰ ਸੀ ਜਿਸ ਵੱਲੋਂ ਜੀਐਸਟੀ ਬਾਰੇ ਕਾਨੂੰਨੀ ਪੱਖ ਉਜਾਗਰ ਕੀਤਾ ਗਿਆ ਅਤੇ ਵਪਾਰੀਆਂ ਨੂੰ ਉਹਨਾਂ ਦੇ ਹੱਕਾਂ ਬਰੇ ਜਾਣੂ ਕਰਵਾਇਆ ਗਿਆ। ਐਸੋਸੀਏਸ਼ਨ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਦੱਸਿਆ ਕਿ ਵਪਾਰ ਮੰਡਲ ਵੱਲੋਂ 16 ਮਈ ਨੂੰ ਵੀ ਉਦਯੋਗਿਕ ਖੇਤਰ ਫੇਜ਼ 7 ਵਿੱਚ ਸਥਿਤ ਐਮਅਈਏ ਭਵਨ ਵਿੱਚ ਅਜਿਹਾ ਹੀ ਇੱਕ ਹੋਰ ਕੈਂਪ ਲਗਾਇਆ ਜਾਵੇਗਾ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…