ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ 29 ਮਈ ਨੂੰ ਸ਼ਹੀਦੀ ਦਿਵਸ ਮੌਕੇ ਸਰਕਾਰੀ ਛੁੱਟੀ ਕੀਤੀ ਜਾਵੇ: ਜੇਪੀ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਕਲਗੀਧਰ ਸੇਵਕ ਜਥਾ ਪੰਜਾਬ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਨੇ ਪੰਜਾਬ ਸਰਕਾਰ, ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ 29 ਮਈ ਨੂੰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਵੇ। ਅੱਜ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਜੇ ਪੀ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਵੱਲੋਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 29 ਮਈ ਨੂੰ ਮਨਾਇਆ ਜਾ ਰਿਹਾ ਹੈ ਪਰ ਸਰਕਾਰੀ ਕੈਲੰਡਰ ਅਤੇ ਸਕੂਲਾਂ ਦੇ ਕੈਲੰਡਰਾਂ ਵਿਚ ਸ਼ਹੀਦੀ ਦਿਹਾੜੇ ਦੀ ਮਿਤੀ 16 ਜੂਨ ਦਰਜ ਹੈ, ਇਸ ਲਈ 29 ਮਈ ਨੂੰ ਇਸ ਸ਼ਹੀਦੀ ਦਿਹਾੜੇ ਮੌਕੇ ਪੰਜਾਬ, ਹਰਿਆਣਾ ਅਤੇ ਪੰਜਾਬ ਵਿਚ ਸਰਕਾਰੀ ਛੁੱਟੀ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ 27 ਮਈ ਨੂੰ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਸ ਲਈ 27 ਮਈ ਨੂੰ ਵੀ ਅੱਧੇ ਦਿਨ ਦੀ ਸਰਕਾਰੀ ਛੁੱਟੀ ਕੀਤੀ ਜਾਵੇ ਤਾਂ ਕਿ ਸਰਕਾਰੀ ਨੋਕਰੀ ਕਰਦੀਆਂ ਸਿੱਖ ਸੰਗਤਾਂ ਵੀ ਨਗਰ ਕੀਰਤਨ ਵਿਚ ਸ਼ਾਮਲ ਹੋ ਸਕਣ। ਉਨ੍ਹਾਂ ਸਿੱਖਿਆ ਬੋਰਡ ਤੋਂ ਵੀ 27 ਮਈ ਨੂੰ ਸਕੂਲਾਂ ਵਿਚ ਅੱਧੇ ਦਿਨ ਦੀ ਅਤੇ 29 ਮਈ ਨੂੰ ਪੂਰੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…