ਪੈਰਾਗਾਨ ਸਕੂਲ ਸੈਕਟਰ -69 ਵਿੱਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮਨਾਇਆ ਮਾਂ ਦਿਵਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਨੰਨ੍ਹੇ ਮਣਕੇ ਪਲੇ-ਵੇਅ ਐੱਡ ਫਾਉੱਡੇਸ਼ਨ ਸਕੂਲ (ਪੈਰਾਗਾਨ ਸੀਨੀਅਰ ਸੈਕੰਡਰੀ ਸਕੂੂਲ) ਸੈਕਟਰ-69 ਵਿੱਚ ਅੱਜ ਸਕੂਲ ਦੇ ਬੱਚਿਆਂ ਵੱਲੋਂ ਅੰਤਰ ਰਾਸ਼ਟਰੀ ਮਾਂ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁਖੀ ਮੋਹਨਬੀਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਸ ਸ਼ੁਭ-ਦਿਵਸ ਦੀ ਸ਼ੁਰੂਆਤ ਸਕੂਲ ਵਿੱਚ ਧਰਤੀ ਮਾਤਾ ਦੀ ਸੇਵਾ ਕਰਕੇ ਕੀਤੀ ਗਈ। ਬੱਚਿਆਂ ਅਤੇ ਅਧਿਆਪਕਾਂ ਵੱਲੋੱ ਬੂਟਿਆਂ ਨੂੰ ਪਾਣੀ ਦਿੱਤਾ ਗਿਆ ਅਤੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਲਈ ਸਫ਼ਾਈ ਅਭਿਆਨ ਵੀ ਚਲਾਇਆ ਗਿਆ। ਸਵੇਰ ਦੀ ਸਭਾ ਵਿੱਚ ਬੱਚਿਆਂ ਵੱਲੋਂ ਮਾਂ ਦੇ ਪਵਿੱਤਰ ਰਿਸ਼ਤੇ ਦੀ ਅਹਿਮੀਅਤ ਦਰਸਾਉਣ ਲਈ ਭਾਸ਼ਣ, ਕਵਿਤਾਵਾਂ ਅਤੇ ਗੀਤ ਬੋਲੇ ਗਏ। ਛੋਟੇ ਬੱਚਿਆਂ ਵੱਲੋਂ ਅਧਿਆਪਕਾਂ ਦੇ ਸਹਿਯੋਗ ਨਾਲ ਮਾਂ ਦੀ ਮਮਤਾ ਨੂੰ ਕਾਇਮ ਰੱਖਣ ਲਈ ਕਾਰਡ ਬਣਾਏ ਗਏ। ਅੰਤ ਵਿੱਚ ਸਕੂਲ ਦੇ ਡਿਪਟੀ ਡਾਇਰੈਕਟਰ ਸ੍ਰੀ ਮਤੀ ਕਰਮਿੰਦਰ ਕੌਰ ਸ਼ੇਰਗਿੱਲ ਵੱਲੋਂ ਬੱਚਿਆਂ ਦੀ ਵਧੀਆ ਕਾਰ-ਗੁਜਾਰੀ ਲਈ ਹੌਂਸਲਾ ਅਫਜਾਈ ਕੀਤੀ ਗਈ ਅਤੇ ਬੱਚਿਆਂ ਨੂੰ ਮਾਂ ਦੇ ਪਿਆਰ ਨੂੰ ਸਾਕਾਰ ਰੱਖਣ ਲਈ ਪ੍ਰੇਰਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…