ਖੇਤੀਬਾੜੀ ਵਿਭਾਗ ਦੀ ਟੀਮ ਨੇ ਕੁਰਾਲੀ ਵਿੱਚ ਸਟੋਰਾਂ ਵਿੱਚ ਖਾਦ ਦੀ ਜਾਂਚ ਲਈ ਸੈਂਪਲ ਲਏ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਮਈ:
ਖੇਤੀਬਾੜੀ ਸਹਿਕਾਰੀ ਸੁਸਾਇਟੀ ਅਤੇ ਵਿਭਾਗ ਦੀਆਂ ਦੁਕਾਨਾਂ ਵਿੱਚ ਸਬੰਧਿਤ ਵਿਭਾਗ ਵੱਲੋਂ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਖਾਦ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਵਿਚ ਸਥਿਤ ਦੁਕਾਨਾਂ ਅਤੇ ਸਟੋਰਾਂ ਤੋਂ ਖਾਦ ਦੇ ਨਮੂਨੇ ਲਏ ਗਏ। ਜ਼ਿਕਰਯੋਗ ਹੈ ਮਾਰਕਫੈਡ, ਕਰਿਭਕੋ ਅਤੇ ਇਫਕੋ ਵੱਲੋਂ ਖੇਤੀਬਾੜੀ ਮਲਟੀਪਰਪਜ਼ ਸੁਸਾਇਟੀ ਕੁਰਾਲੀ ਅਤੇ ਕੁਝ ਪ੍ਰਾਈਵੇਟ ਦੁਕਾਨਾਂ ਵਿਚ ਕਿਸਾਨਾਂ ਨੂੰ ਵੰਡੇ ਜਾ ਰਹੇ ਯੂਰੀਆ ਦੇ ਨਮੂਨੇ ਲਏ ਗਏ ਤਾਂ ਜੋ ਕਣਕ ਅਤੇ ਚਾਵਲ ਦੀ ਫਸਲ ਵਿੱਚ ਉੱਚ ਕੋਟੀ ਦੀਆਂ ਖਾਦਾਂ ਵਰਤੀਆਂ ਜਾ ਸਕਣ।
ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਨਵਦੀਪ ਸਿੰਘ ਅਤੇ ਖੇਤੀਬਾੜੀ ਅਫਸਰ ਜਸਵਿੰਦਰ ਸਿੰਘ ਦੀ ਅਗਵਾਈ ਵਿਚ ਸ਼ਹਿਰ ਵਿੱਚ ਤੋਂ ਦੇ ਖਾਦ ਦੇ ਨਮੂਨੇ ਪ੍ਰਾਪਤ ਕੀਤੇ। ਇਸ ਮੌਕੇ ਕੋ-ਆਪਰੇਟਿਵ ਸੁਸਾਇਟੀ ਦੇ ਅਧਿਕਾਰੀ ਨੂੰ ਨਵਦੀਪ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਦੁਕਾਨਾਂ ਵਿਚ ਖਾਦ ਪਈ ਰਹਿਣ ਕਾਰਨ ਇਸ ਵਿਚ ਕਈ ਤਰ੍ਹਾਂ ਦੀਆਂ ਕਮੀਆਂ ਆ ਜਾਂਦੀਆਂ ਹਨ ਜਿਸ ਕਾਰਨ ਸਮੇਂ ਸਮੇਂ ਤੇ ਵਿਭਾਗ ਵੱਲੋਂ ਖਾਦ ਸਟੋਰਾਂ ਦੀ ਜਾਂਚ ਕੀਤੀ ਜਾਂਦੀ ਹੈ। ਇਸ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੇ ਨਮੂਨੇ ਇਕੱਤਰ ਕਰਕੇ ਜਾਂਚ ਲਈ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੇ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…