ਸਿੱਖਿਆ ਮੰਤਰੀ ਨੇ ਪੰਜਾਬ ਦੇ ਸਮੂਹ ਸਕੂਲਾਂ ਦਾ ਸਮਾਂ ਬਦਲਿਆਂ ਹੁਣ ਸਵੇਰੇ 7:30 ਵਜੇ ਲੱਗਣਗੇ ਸਕੂਲ

20 ਮਈ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਹੁਕਮ, ਪਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ’ਤੇ ਵੀ ਲਾਗੂ ਹੋਵੇਗਾ ਫੈਸਲਾ

1 ਜੂਨ ਤੋਂ 30 ਜੂਨ ਤੱਕ ਹੋਣਗੀਆਂ ਗਰਮੀਆਂ ਦੀਆਂ ਛੱੁਟੀਆਂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 19 ਮਈ:
ਵਧਦੀ ਗਰਮੀ ਨੂੰ ਦੇਖਦਿਆਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਦੇ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 7.30 ਤੋਂ ਦੁਪਹਿਰ 12 ਵਜੇ ਤੱਕ ਕੀਤਾ ਗਿਆ ਹੈ ਜਦੋਂ ਕਿ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 7.30 ਤੋਂ ਦੁਪਹਿਰ 12.30 ਵਜੇ ਤੱਕ ਕੀਤਾ ਗਿਆ ਹੈ। ਇਹ ਬਦਲਿਆ ਸਮਾਂ ਭਲਕੇ 20 ਮਈ 2017 ਤੋਂ ਲਾਗੂ ਹੋਵੇਗਾ। ਇਸ ਸਬੰਧੀ ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਦੀ ਜਾਣਕਾਰੀ ਸਮੂਹ ਮੰਡਲ ਸਿੱਖਿਆ ਅਫਸਰਾਂ, ਜ਼ਿਲਾ ਸਿੱਖਿਆ ਅਫਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਦਿੱਤੀ ਜਾਵੇ। ਇਸੇ ਦੌਰਾਨ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ 1 ਜੂਨ ਤੋਂ 30 ਜੂਨ 2017 ਤੱਕ ਕਰਨ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…