ਟੈਗੋਰ ਨਿਕੇਤਨ ਸਕੂਲ ਖਰੜ ਦਾ ਨਤੀਜ਼ਾ 100 ਫੀਸਦੀ ਰਿਹਾ

ਨਬਜ਼-ਏ-ਪੰਜਾਬ ਬਿਊਰੋ, ਖਰੜ, 23 ਮਈ:
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕੱਲ ਐਲਾਨ ਕੀਤੇ ਗਏ 10ਵੀਂ ਜਮਾਤ ਦੇ ਨਤੀਜੇ ਵਿਚ ਖਰੜ ਦੇ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਦੇ ਵਿਦਿਆਰਥੀ ਵੀ ਛਾਏ। ਇਸ ਸਕੂਲ ਦਾ ਨਤੀਜ਼ਾ ਸੌ ਫੀਸਦੀ ਰਿਹਾ ਹੈ। ਸਕੂਲ ਦੇ ਪਿੰ੍ਰਸੀਪਲ ਜਤਿੰਦਰ ਗੁਪਤਾ ਨੇ ਦੱਸਿਆ ਕਿ ਇਸ ਸਕੂਲ ਦੇ 12 ਵਿਦਿਆਰਥੀਆਂ ਨੇ 80 ਫੀਸਦੀ ਤੋਂ ਉਪਰ ਅੰਕ ਅਤੇ ਬਾਕੀ ਸਾਰੇ ਵਿਦਿਆਰਥੀਆਂ ਨੇ ਫਸਟ ਡਵੀਜ਼ਨ ਵਿਚ 10ਵੀਂ ਪਾਸ ਕੀਤੀ ਹੈ। ਸਕੂਲ ਦੇ ਵਿਦਿਆਰਥੀ ਆਦਰਸ਼ ਝਾਂਅ ਨੇ 597/650 ਨੰਬਰ ਲੈ ਕੇ ਪਹਿਲਾ, ਰਾਹੁਲ ਸਿੰਘ ਨੇ 578/650 ਅੰਕ ਲੈ ਕੇ ਦੂਸਰਾ ਸਥਾਨ, ਪਲਕ ਗੁਪਤਾ ਤੇ ਜਸਪ੍ਰੀਤ ਸਿੰਘ ਨੇ 572/650 ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਵਿਦਿਆਰਥੀਆਂ ਅਤੇ ਇਨ੍ਹਾਂ ਦੇ ਮਾਤਾ, ਪਿਤਾ ਨੂੰ ਉਨ੍ਹਾਂ ਮੁਬਾਰਕਵਾਦ ਦਿੱਤੀ ਉਨ੍ਹਾਂ ਦਸਿਆ ਕਿ ਇਨ੍ਹਾਂ ਬੱਚਿਆਂ ਦਾ ਸਕੂਲ ਵਲੋਂ ਜਲਦੀ ਵਿਸੇਸ ਤੌਰ ਤੇ ਸਨਮਾਨ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…