nabaz-e-punjab.com

ਸਰਕਾਰੀ ਮਾਡਲ ਸਕੂਲ ਮੁਹਾਲੀ ਵਿੱਚ ਤੰਬਾਕੂ ਵਿਰੋਧੀ ਦਿਵਸ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ:
ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1, ਮੁਹਾਲੀ ਵਿਖੇ ਜ਼ਿਲਾ੍ਹ ਸਿੱਖਿਆ ਅਫਸਰ (ਸੈ.ਸਿ) ਸੁਭਾਸ਼ ਮਹਾਜਨ ਜੀ ਦੀ ਰਹਿਨੁਮਾਈ ਹੇਠ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ ਦੀ ਅਗਵਾਈ ਵਿੱਚ ਮਿਤੀ 27.05.2017 ਨੂੰ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲਾ੍ਹ ਸਿੱਖਿਆ ਅਫਸਰ ਨੇ ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿਮ ਨੂੰ ਬਹੁਤ ਹੀ ਵਧੀਆ ਦੱਸਿਆ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਹੁੰਚੀ ਡਾਕਟਰਾਂ ਦੀ ਟੀਮ ਨੇ ਵੀ ਵਿਦਿਆਰਥੀਆਂ ਨੂੰ ਤੰਬਾਕੂ ਦੇ ਸੇਵਨ ਦੇ ਨੁਕਸਾਨ ਵਿਸਥਾਰਪੂਰਵਕ ਦੱਸੇ ਅਤੇ ਉਨ੍ਹਾਂ ਨੇ ਸਾਰਿਆਂ ਨੂੰ ਸਹੁੰ ਚੁਕਾਈ ਕਿ ਉਹ ਖੁਦ ਵੀ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਆਪਣੇ ਆਸ-ਪਾਸ ਤੇ ਘਰ ਸਭ ਜਗਾ੍ਹ ਸਾਰਿਆਂ ਨੂੰ ਪ੍ਰੇਰਿਤ ਕਰਨਗੇ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ।
ਇਸ ਤੋਂ ਇਲਾਵਾ ਉਨ੍ਹਾਂ ਨੇ ਮੋਬਾਇਲ ਵੈਨ ਵਿੱਚ ਤੰਬਾਕੂ ਵਿਰੋਧੀ ਵੀਡੀਓ ਵੀ ਪ੍ਰਦਰਸ਼ਿਤ ਕੀਤੀਆਂ ਜਿਸ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਵਿਰੋਧ ਲਈ ਜਾਗਰੂਕ ਕੀਤਾ ਗਿਆ। ਇਸ ਤੋਂ ਬਾਅਦ ਜ਼ਿਲਾ੍ਹ ਸਿੱਖਿਆ ਅਫਸਰ (ਸੈ.ਸਿ.) ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1, ਮੁਹਾਲੀ (ਐੱਸ.ਏ.ਐੱਸ.ਨਗਰ) ਦੇ ਸਟਾਫ ਮੈਂਬਰਜ਼ ਨਾਲ਼ ਮੁਲਾਕਾਤ ਕੀਤੀ ਅਤੇ ਇਸ ਵਾਰ ਸਕੂਲ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਦੀ ਸਮੀਖਿਆ ਕੀਤੀ ਤੇ ਵਧੀਆ ਨਤੀਜੇ ਵਾਲੇ ਅਧਿਆਪਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਧੀਆ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ਅਤੇ ਘੱਟ ਨਤੀਜੇ ਵਾਲੇ ਅਧਿਆਪਕਾਂ ਨੂੰ ਅੱਗੇ ਤੋਂ ਹੋਰ ਵੀ ਤਨਦੇਹੀ ਨਾਲ਼ ਪੜ੍ਹਾਉਣ ਲਈ ਪ੍ਰੇਰਿਤ ਕੀਤਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…