nabaz-e-punjab.com

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਮਈ:
ਸਥਾਨਕ ਸ਼ਹਿਰ ਦੇ ਗੁਰਦਵਾਰਾ ਸ਼੍ਰੀ ਗੁਰੂ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪ੍ਰਿੰ. ਸਵਰਨ ਸਿੰਘ ਦੀ ਦੇਖ ਰੇਖ ਵਿਚ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਪਰਮੇਸ਼ਰ ਦੁਆਰ ਤੋਂ ਪਹੁੰਚੇ ਕਥਾਵਾਚਕ ਭਾਈ ਸ਼੍ਰੋਮਨਦੀਪ ਸਿੰਘ ਅਤੇ ਭਾਈ ਬੇਅੰਤ ਸਿੰਘ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸ਼ਾਨੀ ਸ਼ਹਾਦਤ ਬਾਰੇ ਵਿਸਥਾਰ ਨਾਲ ਵਿਚਾਰਾਂ ਸਾਂਝੀਆ ਕਰਦੇ ਹੋਏ ਨੌਜੁਆਨ ਪੀੜੀ ਨੂੰ ਸਿੱਖੀ ਸਰੂਪ ਧਾਰਨ ਦੀ ਅਪੀਲ ਕੀਤੀ।
ਇਸ ਦੌਰਾਨ ਭਾਈ ਪ੍ਰਗਟ ਸਿੰਘ ਕੁਰਾਲੀ, ਭਾਈ ਬਿਧੀ ਸਿੰਘ ਹਜ਼ੂਰੀ ਰਾਗੀ ਗੁਰਦਵਾਰਾ ਸਾਹਿਬ, ਜਸਵੀਰ ਸਿੰਗ ਕੁਰਾਲੀ ਦੇ ਜਥਿਆਂ ਨੇ ਵੀ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਅਮਰੀਕ ਸਿੰਘ ਮਾਣੀ, ਗਿਆਨੀ ਨੌਰੰਗ ਸਿੰਘ ਮੁੰਧੋਂ, ਸੁਰਿੰਦਰ ਸਿੰਘ ਕਿਸ਼ਨਪੁਰਾ, ਅਵਤਾਰ ਸਿੰਘ ਤਿੱਖਾ, ਤੇਜਿੰਦਰ ਸਿੰਘ ਵੀਰਜੀ, ਹਰਿਗੋਬਿੰਦ ਸਿੰਘ ਚੇਅਰਮੈਨ, ਕਰਮ ਸਿੰਘ, ਮਲਾਗਰ ਸਿੰਘ, ਕੁਲਦੀਪ ਸਿੰਘ, ਸ਼ਮਸ਼ੇਰ ਸਿੰਘ, ਬਲਦੇਵ ਸਿੰਘ, ਹਰਮਨ ਕੁਰਾਲੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …