nabaz-e-punjab.com

ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਕੇ ਜਾਗਰੂਕਤਾ ਕੈਂਪ ਆਯੋਜਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ:
ਸਪੈਸ਼ਲ ਟਾਸਕ ਫੋਰਸ ਮੁਹਾਲੀ ਵਲੋੱ ਸੈਂਟ ਸੋਲਜਰ ਸਕੂਲ ਫੇਜ਼-7 ਵਿੱਚ ਨਸ਼ੇ ਵਿਰੁੱਧ ਜਾਗਰੂਕ ਕਰਨ ਲਈ ਐਸ ਟੀ ਐਫ ਮੁਹਾਲੀ ਦੇ ਐਸਪੀ ਰਜਿੰਦਰ ਸਿੰਘ ਸੋਹਲ ਦੀ ਅਗਵਾਈ ਵਿੱਚ ਕੈਂਪ ਲਗਾਇਆ ਗਿਆ। ਇਸ ਮੌਕੇ ਡਾਕਟਰ ਪੂਜਾ ਗਰਗ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵ ਦੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ਾ ਕਰਦੇ ਹਨ ਉਹ ਸਮਾਜ ਤੋਂ ਟੁਟ ਜਾਂਦੇ ਹਨ। ਨਸ਼ਾ ਕਰਨ ਵਾਲਾ ਵਿਅਕਤੀ ਆਪਣੇ ਪਰਿਵਾਰ ਅਤੇ ਸਮਾਜ ਉਪਰ ਇਕ ਬੋਝ ਬਣ ਜਾਂਦਾ ਹੈ। ਨਸ਼ਾ ਕਰਨ ਵਾਲੇ ਵਿਅਕਤੀ ਦੀ ਸਮਾਜ ਵਿੱਚ ਕੋਈ ਇੱਜਤ ਨਹੀਂ ਹੁੰਦੀ ਅਤੇ ਹਰ ਕੋਈ ਨਸ਼ੇਬਾਜ ਵਿਅਕਤੀ ਨੂੰ ਤ੍ਰਿਸਕਾਰ ਦੀ ਨਜਰ ਨਾਲ ਵੇਖਦਾ ਹੈ। ਉਨ੍ਹਾਂ ਇਸ ਮੌਕੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਿਦਿਆਰਥੀਆਂ ਨਾਲ ਸੁਆਲ ਜੁਆਬ ਦੇ ਸੈਸ਼ਨ ਵਿੱਚ ਬੋਲਦਿਆਂ ਐਸਪੀ ਰਜਿੰਦਰ ਸਿੰਘ ਸੋਹਲ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਿਆਂ ਸਕੂਲ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਅਤੇ ਟਰੈਫ਼ਿਕ ਨਿਯਮਾਂ ਦਾ ਪਾਠ ਜ਼ਰੂਰ ਪੜਾਉਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਵਧ ਰਹੀ ਨਸ਼ਿਆਂ ਦਾ ਲਤ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨਾਂ ਸਮੇਤ ਵੱਡੀ ਉਮਰ ਦੇ ਵਿਅਕਤੀ ਵੀ ਨਸ਼ਿਆਂ ਦੀ ਦਲਦਲ ਵਿੱਚ ਫਸਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਸਮਾਜ ਵਿੱਚ ਘਰੇਲੂ ਹਿੰਸਾ ਦੇ ਕੇਸਾਂ ਵਿੱਚ ਲਗਾਤਾਰ ਵਧ ਰਹੇ ਹਨ ਅਤੇ ਪੀੜਤ ਅੌਰਤਾਂ ਇਨਸਾਫ਼ ਲਈ ਥਾਣਿਆਂ ਵਿੱਚ ਨਸ਼ੇੜੀ ਪਤੀਆਂ ਵੱਲੋਂ ਉਨ੍ਹਾਂ ਦੀ ਕੁੱਟਮਾਰ ਕਰਨ ਅਤੇ ਨਸ਼ਿਆਂ ਦੀ ਲਤ ਪੂਰੀ ਕਰਨ ਲਈ ਅੌਰਤਾਂ ਦੇ ਗਹਿਣੇ ਅਤੇ ਘਰ ਦਾ ਕੀਮਤੀ ਸਮਾਨ ਤੱਕ ਵੇਚਣ ਤੋਂ ਗੁਰੇਜ਼ ਨਹੀਂ ਕਰਦੇ ਹਨ। ਇਸ ਮੌਕੇ ਸੁਖਜੀਤ ਵਿਰਕ ਡੀਐਸਪੀ ਐਸਟੀਐਫ਼ ਜ਼ਿਲ੍ਹਾ ਰੂਪਨਗਰ ਅਤੇ ਕਰਨਦੀਪ ਸਿੰਘ ਬਰਾੜ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…