nabaz-e-punjab.com

ਪੰਚਾਇਤ ਅਧਿਕਾਰੀ 10 ਜੂਨ ਤੱਕ ਪਿੰਡਾਂ ਦੇ ਹੋਣ ਵਾਲੇ ਵਿਕਾਸ ਕਾਰਜਾਂ ਦੇ ਸਰਵੇ ਕਰਵਾਉਣ: ਕੰਗ

ਨਬਜ਼-ਏ-ਪੰਜਾਬ ਬਿਊਰੋ, ਖਰੜ, 1 ਜੂਨ:
ਵਿਧਾਨ ਸਭਾ ਹਲਕਾ ਖਰੜ ਦੇ ਸਮੁੱਚੇ ਪੰਚਾਇਤ ਅਧਿਕਾਰੀ ਅਤੇ ਪਿੰਡਾਂ ਦੇ ਪੰਚ-ਸਰਪੰਚ ਆਪਣੇ ਪਿੰਡਾਂ ਦੇ ਹੋਣ ਵਾਲੇ ਵਿਕਾਸ ਕਾਰਜਾਂ ਦੇ ਸਰਵੇ ਕਰਵਾ ਕੇ 10 ਜੂਨ ਤੱਕ ਰਿਪੋਰਟ ਦੇਣ, ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਸਰਕਾਰ ਤੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਵੱਧ ਤੋਂ ਵੱਧ ਗ੍ਰਾਟਾਂ ਲਿਆਂਦੀਆਂ ਜਾ ਸਕਣ। ਇਹ ਵਿਚਾਰ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ਮੰਤਰੀ ਨੇ ਇਥੋਂ ਨੇੜਲੇ ਪਿੰਡ ਮੱਛਲੀ ਕਲਾਂ ਵਿਖੇ ਦਰਜਨਾਂ ਪਿੰਡਾਂ ਦੇ ਪੰਚਾਇਤ ਮੈਂਬਰਾਂ, ਸਰਪੰਚਾਂ, ਮੋਹਤਬਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਮਾਲ ਮਹਿਕਮੇ ਦ ਅਧਿਕਾਰੀਆਂ ਦੀ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਨੁਮਾਇੰਦਿਆਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਕਿਹਾ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਸਮੁੱਚੇ ਪੰਚਾਇਤ ਅਧਿਕਾਰੀ ਬਿਨ੍ਹਾਂ ਕਿਸੇ ਭੇਦਭਾਵ ਅਤੇ ਵਿਤਕਰੇ ਤੋਂ ਸਮੁੱਚੇ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਦਾ ਸਰਵੇ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਸਮਾਨਤਾ ਦੀ ਨੀਤੀ ਨਾਲ ਕੰਮ ਕੀਤਾ ਹੈ ਅਤੇ ਹੁਣ ਵੀ ਲੋਕ ਹਿਤੈਸ਼ੀ ਕਾਂਗਰਸ ਸਰਕਾਰ ਵੱਲੋਂ ਕਿਸੇ ਵੀ ਪਿੰਡ ਨਾਲ ਵਿਕਾਸ ਕਾਰਜਾਂ ਨੂੰ ਲੈ ਕੇ ਬਿਲਕੁਲ ਵੀ ਭੇਦਭਾਵ ਅਤੇ ਵਿਤਕਰਾ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਸ੍ਰੀ ਕੰਗ ਨੇ ਹਾਜਰ ਅਧਿਕਾਰੀਆਂ ਨੂੰ ਤਾੜਨਾ ਵੀ ਕੀਤੀ ਕਿ ਉਹ ਪਿਛਲੇ ਦਸ ਸਾਲਾਂ ਤੋਂ ਅਕਾਲੀ ਆਗੂਆਂ ਅਤੇ ਅਕਾਲੀ ਵਰਕਰਾਂ ਦੇ ਇਸ਼ਾਰਿਆਂ ਤੇ ਕਾਂਗਰਸੀ ਵਰਕਰਾਂ ਨਾਲ ਕੀਤੀ ਜਾ ਰਹੀ ਭੇਦਭਾਵ ਦੀ ਨੀਤੀ ਨੂੰ ਤਿਆਗ ਦੇਣ ਅਤੇ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦਿਆਂ ਨੂੰ ਬਿਨ੍ਹਾਂ ਵਿਤਕਰੇ ਤੋਂ ਬਣਦਾ ਮਾਣ ਸਨਮਾਨ ਦੇਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿੰਡ ਪੱਧਰ ਤੇ ਲੋਕਾਂ ਨੂੰ ਪਾਰਟੀਬਾਜੀ ਤੋਂ ਉੱਪਰ ਉਠ ਕੇ ਇੱਕਜੁੱਟ ਵੇਖਣਾ ਚਾਹੁੰਦੇ ਹਨ ਅਤੇ ਪਿੰਡਾਂ ਵਿੱਚੋਂ ਗਾਇਬ ਹੋਈ ਆਪਸੀ ਭਾਈਚਾਰਕ ਸਾਂਝ ਨੂੰ ਮੁੜ ਕਾਇਮ ਕਰਨ ਲਈ ਪੂਰੀ ਤਰ੍ਹਾਂ ਸੰਜੀਦਾ ਹਨ। ਸ੍ਰੀ ਕੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੁਆਰਾ ਰਾਜ ਦੇ ਕਿਸਾਨਾਂ ਦੀਆਂ ਜਮੀਨਾਂ ਦੀ ਕੁਰਕੀ ਹੋਣ ਤੋਂ ਰੋਕਣ ਲਈ ਇਸ ਐਕਟ ਨੂੰ ਖਤਮ ਕਰਕੇ ਚੋਣ ਮਨੋਰਥ ਪੱਤਰ’ਚ ਕੀਤੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ, ਨਾਲ ਹੀ ਨੌਜਵਾਨ ਪੀੜੀ ਨੂੰ ਚਿੱਟੇ ਅਤੇ ਹੋਰ ਮਾਰੂ ਨਸ਼ਿਆਂ ਤੋਂ ਰੋਕਣ ਲਈ ਕੀਤੇ ਜਾ ਰਹੇ ਸਾਰਥਿਕ ਯਤਨ ਵੀ ਕੈਪਟਨ ਅਮਰਿੰਦਰ ਸਿੰਘ ਦੀ ਕਹਿਣੀ ਅਤੇ ਕਰਨੀ ਦੇ ਪੂਰੇ ਹੋਣ ਤੇ ਮੋਹਰ ਲਗਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਜੀਤੀ ਪਡਿਆਲਾ, ਸਕੱਤਰ ਪੰਜਾਬ, ਗੁਰਿੰਦਰਜੀਤ ਸਿੰਘ ਗਿੱਲ ਬਲਾਕ ਪ੍ਰਧਾਨ ਖਰੜ, ਯਾਦਵਿੰਦਰਾ ਸਿੰਘ ਬੰਨੀ ਕੰਗ, ਕਾਕੂ ਸਰਪੰਚ ਮੱਛਲੀ ਕਲਾਂ, ਵਿਧੀ ਚੰਦ, ਸੋਨੂੰ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…