nabaz-e-punjab.com

ਮਾਤਾ ਅਵਤਾਰ ਕੌਰ ਵੱਲੋਂ ਕੀਤੇ ਗਏ ਸਮਾਜ ਸੇਵੀ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ: ਚਾਹਲ

ਉੱਘੀ ਸਮਾਜ ਸੇਵਿਕਾ ਮਾਤਾ ਅਵਤਾਰ ਕੌਰ ਦੀ ਅੰਤਿਮ ਅਰਦਾਸ ਮੌਕੇ ਕੀਤੀਆਂ ਭਾਵ-ਭਿੰਨੀਆਂ ਸਰਧਾਂਜਲੀਆਂ ਭੇਂਟ

ਮਹਾਰਾਣੀ ਪ੍ਰਨੀਤ ਕੌਰ ਵੱਲੋਂ ਭੇਜੇ ਸ਼ੋਕ ਸੰਦੇਸ਼ ਵਿੱਚ ਮਾਤਾ ਜੀ ਦੇ ਅਕਾਲ ਚਲਾਣੇ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ

ਰਾਜਸੀ,ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਦੇ ਆਗੂ, ਬੁੱਧੀਜਿਵੀ, ਲੇਖਕ ਅਤੇ ਵੱਡੀ ਗਿਣਤੀ ਵਿੱਚ ਪੱਤਰਕਾਰ ਭਾਈਚਾਰੇ ਨੇ ਕੀਤੀ ਸ਼ਮੂਲੀਅਤ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਮਾਤਾ ਅਵਤਾਰ ਕੌਰ ਵੱਲੋਂ ਕੀਤੇ ਗਏ ਸਮਾਜ ਸੇਵੀ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਕਿਉਂਕਿ ਉਨ੍ਹਾਂ ਨੇ ਹਮੇਸ਼ਾ ਆਪਣੀਆ ਪ੍ਰੀਵਾਰਿਕ ਜਿੰਮੇਵਾਰੀਆਂ ਦੇ ਨਾਲ-ਨਾਲ ਸਮਾਜ ਦੇ ਗਰੀਬ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਧ ਚੜ੍ਹ ਕੇ ਯੋਗਦਾਨ ਪਾਇਆ। ਅਜਿਹੇ ਵਿਰਲੇ ਇਨਸਾਨਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਤਾਂ ਨਾ ਪੂਰਿਆ ਜਾਣ ਵਾਲਾ ਘਾਟਾ ਪੈਦਾ ਹੀ ਹੈ ਸਗੋ ਸਮਾਜ ਨੂੰ ਵੀ ਵੱਡਾ ਘਾਟਾ ਪੈਂਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਨੇ ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦੀ ਮਾਤਾ ਸ੍ਰੀਮਤੀ ਅਵਤਾਰ ਕੌਰ ਜਿਨ੍ਹਾਂ ਦਾ ਕਿ ਪਿਛਲੇ ਦਿਨੀ ਸੰਖੇਪ ਬਿਮਾਰੀ ਪਿੱਛੋ ਦੇਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਸਿਵਾਲਿਕ ਸਿਟੀ (ਖਰੜ) ਦੇ ਗੁਰਦੂਆਰਾ ਸਾਹਿਬ ਵਿਖੇ ਪੁਆਏ ਗਏ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਆਪਣੀ ਭਾਵ-ਭਿੰਨੀ ਸਰਧਾਂਜਲੀ ਭੇਂਟ ਕਰਦਿਆਂ ਕੀਤਾ। ਇਸ ਮੌਕੇ ਰਾਗੀ ਸਿੰਘਾਂ ਵੱਲੋਂ ਇਲਾਹੀ ਗੁਰਬਾਣੀ ਦਾ ਕੀਰਤਨ ਵੀ ਕੀਤਾ ਗਿਆ।
ਸ੍ਰੀ ਚਾਹਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮਾਤਾ ਅਵਤਾਰ ਕੌਰ ਨੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਸੰਸਕਾਰ ਵੀ ਦਿੱਤੇ ਅਤੇ ਆਪਣੇ ਬੱਚਿਆਂ ਨੂੰ ਚੰਗੀ ਤਾਲੀਮ ਵੀ ਦੁਆਈ ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਦਾ ਸਮਾਜ ਵਿੱਚ ਅਹਿਮ ਸਥਾਨ ਹੈ। ਉਨ੍ਹਾਂ ਕਿਹਾ ਕਿ ਮਾਤਾ ਅਵਤਾਰ ਕੌਰ ਇੱਕ ਧਾਰਮਿਕ ਸੁਭਾਅ ਦੇ ਮਾਲਕ ਸਨ। ਉਨ੍ਹਾਂ ਇਸ ਮੌਕੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਅਰਦਾਸ ਕੀਤੀ ਅਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਵੀ ਕੀਤਾ।
ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਭੇਜਿਆ ਸੰਦੇਸ਼ ਵੀ ਪੜਿਆ ਗਿਆ ਜਿਸ ਵਿੱਚ ਉਨ੍ਹਾਂ ਕਿਹਾ ਕਿ ਮਾਤਾ ਅਵਤਾਰ ਕੌਰ ਜੀ ਦੇ ਦੇਹਾਂਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਅਤੇ ਮੈਂ ਇਸ ਦੁਖ ਦੀ ਘੜੀ ਵਿੱਚ ਸੋਗੀ ਪਰਿਵਾਰ ਪ੍ਰਤੀ ਆਪਣੀ ਦਿਲੀ ਹਮਦਰਦੀ ਭੇਜਦੀ ਹਾਂ ਅਤੇ ਪ੍ਰਮਾਤਮਾਂ ਅੱਗੇ ਅਰਦਾਸ ਕਰਦੀ ਹਾਂ ਕਿ ਉਹ ਵਿਛੜੀ ਆਤਮਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਪਾਂਡੂਚਿਰੀ ਦੇ ਸਾਬਕਾ ਉਪ ਰਾਜਪਾਲ ਇਕਬਾਲ ਸਿੰਘ ਨੇ ਪਰਿਵਾਰ ਵੱਲੋਂ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਦਾ ਧੰੰਨਵਾਦ ਕਰਦਿਆਂ ਦੱਸਿਆ ਕਿ ਦਵਿੰਦਰਜੀਤ ਸਿੰਘ ਅਰਸ਼ੀ ਜੀ ਦੇ ਪਰਿਵਾਰ ਨਾਲ ਉਨ੍ਹਾਂ ਦਾ ਬਹੁਤ ਨੇੜਲਾ ਰਿਸਤਾ ਹੈ ਅਤੇ ਉਨ੍ਹਾਂ ਨੇ ਮਾਤਾ ਅਵਤਾਰ ਕੌਰ ਵੱਲੋਂ ਨਿਭਾਈਆਂ ਜਿੰਮੇਵਾਰੀਆਂ ਨੂੰ ਵੀ ਨੇੜੇ ਤੋਂ ਵੇਖਿਆ ਹੈ। ਉਹ ਇੱਕ ਬਹੁਤ ਹੀ ਸੁਗੜ,ਸਿਆਣੇ ਅਤੇ ਨਿੱਘੇ ਸੁਭਾਅ ਦੇ ਮਾਲਕ ਸਨ। ਉਨ੍ਹਾਂ ਇਸ ਮੌਕੇ ਦਵਿੰਦਰਜੀਤ ਸਿੰਘ ਵੱਲੋਂ ਪੱਤਰਕਰਿਤਾ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਬਾਰੇ ਵੀ ਚਾਨਣਾ ਪਾਇਆ।
ਅੰਤਿਮ ਅਰਦਾਸ ਵਿੱਚ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ, ਐਮ.ਐਲ.ਏ ਪ੍ਰਗਟ ਸਿੰਘ, ਐਮ.ਐਲ.ਏ. ਬੁੱਧ ਰਾਮ, ਰਘਬੀਰ ਸਿੰਘ ਜੌੜਾ ਸਾਬਕਾ ਚੇਅਰਮੈਨ ਐਗਰੋ ਇੰਡਸਟਰੀ, ਮੇਅਰ ਕੁਲਵੰਤ ਸਿੰਘ, ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਸਾਬਕਾ ਓ.ਐਸ.ਡੀ. ਲਖਵਿੰਦਰ ਕੌਰ ਗਰਚਾ, ਕੌਂਸਲਰ ਕੁਲਜੀਤ ਸਿੰਘ ਬੇਦੀ, ਸਾਬਕਾ ਐਡੀਟਰ ਪੰਜਾਬੀ ਟ੍ਰਿਬਿਊਨ ਸਿੰਗਾਰਾ ਸਿੰਘ ਭੁੱਲਰ, ਬਾਬੂਸ਼ਾਹੀ ਡਾਟ ਕਾਮ ਦੇ ਸੰਪਾਦਕ ਬਲਜੀਤ ਸਿੰਘ ਬੱਲੀ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਡਿਪਟੀ ਡਾਇਰੈਕਟਰ (ਪ੍ਰੈਸ) ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ, ਅਜੀਤ ਕੰਵਲ ਸਿੰਘ, ਡਿਪਟੀ ਡਾਇਰੈਕਟਰ (ਖੇਤਰੀ) ਹਰਜੀਤ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ਵਿੱਚ ਬੁੱਧੀਜੀਵੀ, ਲੇਖਕ, ਪੱਤਰਕਾਰ ਭਾਈਚਾਰਾ ਅਤੇ ਰਾਜਸੀ, ਧਾਰਮਿਕ ਅਤੇ ਸਮਾਜਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਸਿਵਲ ਅਤੇ ਪੁਲੀਸ ਪ੍ਰਸਾਸ਼ਨ ਦੇ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।
ਸਬੰਧਤ ਤਸਵੀਰ: 8, ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਸਿਵਾਲਿਕ ਸਿਟੀ (ਖਰੜ) ਦੇ ਗੁਰਦੁਆਰਾ ਸਾਹਿਬ ਵਿੱਚ ਮਾਤਾ ਅਵਤਾਰ ਕੌਰ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੁੰਦੇ ਹੋਏ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …