Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪੁਲੀਸ ਦੇ ਸਾਂਝ ਕੇਂਦਰ ਕੁਰਾਲੀ ਵੱਲੋਂ ਤੰਬਾਕੂਨੋਸ਼ੀ ਵਿਰੁੱਧ ਜਾਗਰੂਥਤਾ ਦਾ ਹੋਕਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਜੂਨ ਜ਼ਿਲ੍ਹਾ ਪੁਲੀਸ ਦੇ ਸਾਂਝ ਕੇਂਦਰ ਕੁਰਾਲੀ ਵੱਲੋਂ ਅੰਤਰਰਾਸ਼ਟਰੀ ਤੰਬਾਕੂ ਮੁਕਤ ਦਿਵਸ ਨੂੰ ਸਮਰਪਿਤ ਸਮਾਜ ਨੂੰ ਤੰਬਾਕੂ ਅਤੇ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਨਾਲ ਵਿਸ਼ਵਕਰਮਾ ਭਵਨ ਵਿਚ ਮੋਹਨ ਸਿੰਘ ਇੰਚਾਰਜ ਸਾਂਝ ਕੇਂਦਰ ਦੀ ਦੇਖ ਰੇਖ ਵਿਚ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਕਰਨਲ ਦੀਦਾਰ ਸਿੰਘ ਨੇ ਮੁਖ ਮਹਿਮਾਨ ਵੱਜੋਂ ਅਤੇ ਇਨਸਾਨੀਅਤ ਸੰਸਥਾ ਦੇ ਪ੍ਰਧਾਨ ਰਜਿੰਦਰ ਸਿੰਘ ਨੇ ਵਿਸ਼ੇਸ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਦੌਰਾਨ ਨਰਿੰਦਰ ਮੋਹਨ ਕਾਰਜਕਾਰੀ ਐਸ.ਐਮ.ਓ ਸਿਵਲ ਹਸਪਤਾਲ ਕੁਰਾਲੀ ਨੇ ਸਿਹਤ ਸਬੰਧੀ ਲੋਕਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਹੋਰ ਸੁਝਾਵਾਂ ਲਈ ਟੋਲ ਫ੍ਰੀ ਨੰਬਰ 104 ਤੇ ਜਾਣਕਾਰੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਨਵਦੀਪ ਕੌਰ ਡਰੱਗ ਇੰਸਪੈਕਟਰ ਨੇ ਵਿਦਿਅਕ ਅਦਾਰਿਆਂ ਦੇ 100 ਮੀਟਰ ਅੰਦਰ ਤੰਬਾਕੂ ਨਾ ਵੇਚਣ ਦੀਆਂ ਸਰਕਾਰੀ ਹਦਾਇਤਾਂ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ 13 ਸਕੂਲਾਂ ਦੇ ਵਿਦਿਆਰਥੀਆਂ ਅਤੇ ਹਾਜ਼ਰ ਪਤਵੰਤਿਆਂ ਨੇ ਤੰਬਾਕੂ ਮੁਕਤ ਸਮਾਜ ਦੀ ਸਿਰਜਣਾ ਕਰਨ ਦੀ ਸਹੁੰ ਚੁੱਕੀ। ਇਸ ਮੌਕੇ ਬਹਾਦਰ ਸਿੰਘ ਓ.ਕੇ, ਪੁਸ਼ਪਾ ਸਲਾਰੀਆ, ਜਸਵਿੰਦਰ ਸਿੰਘ ਗੋਲਡੀ ਸਾਬਕਾ ਪ੍ਰਧਾਨ ਨਗਰ ਕੌਂਸਲ, ਹਰਭਜਨ ਸਿੰਘ, ਏ.ਐਸ ਆਈ ਬਲਜੀਤ ਸਿੰਘ, ਪੰਜਾਬ ਕਾਂਗਰਸ ਦੇ ਸਕੱਤਰ ਰਾਕੇਸ਼ ਕਾਲੀਆ, ਮਾਸਟਰ ਗੁਰਮੁਖ ਸਿੰਘ, ਅਸ਼ਵਨੀ ਕੁਮਾਰ ਸਮਾਜ ਸੇਵੀ, ਗੁਰਚਰਨ ਸਿੰਘ ਰਾਣਾ ਕੌਂਸਲਰ, ਗੁਰਮੇਲ ਸਿੰਘ ਪਾਬਲਾ, ਹਰਿੰਦਰ ਧੀਮਾਨ, ਸੁਦਾਗਰ ਸਿੰਘ, ਨਰਿੰਦਰ ਮਾਵੀ, ਰਾਜੂ, ਕੈਮਿਸਟ ਐਸੋਸੀਏਸਨ ਦੇ ਪ੍ਰਧਾਨ ਰਾਜੇਸ ਕੁਮਾਰ, ਹਰਨੇਕ ਸਿੰਘ ਪ੍ਰਧਾਨ ਵਿਸ਼ਵਕਰਮਾ ਸਭਾ, ਗੋਲਡੀ ਅਕਾਲਗੜ੍ਹ, ਜੇ.ਪੀ ਪ੍ਰਿੰ. ਚਕਵਾਲ ਸਕੂਲ, ਸੰਦੀਪ ਕੌਰ, ਦਰਬਾਰਾ ਸਿੰਘ, ਅਨੁਪਮਾ, ਹਰਸਿਮਰਨ ਸਿੰਘ, ਦਵਿੰਦਰ ਸਿੰਘ, ਬਲਜੀਤ ਕੌਰ, ਮਹਿਮਾ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ