nabaz-e-punjab.com

ਪ੍ਰਾਪਰਟੀ ਟੈਕਸ ਦੇ ਮੁੱਦੇ ਤੇ ਸਥਾਨਕ ਸਰਕਾਰ ਮੰਤਰੀ ਨੂੰ ਮਿਲੇਗੀ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੀ ਇੱਕ ਮੀਟਿੰਗ ਸੰਸਥਾ ਦੇ ਪ੍ਰਧਾਨ ਤੇਜਿੰਦਰ ਸਿੰਘ ਪੂਨੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਖ-ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਚੇਅਰਮੈਨ ਹਰਜਿੰਦਰ ਸਿੰਘ ਧਵਨ ਨੇ ਕਿਹਾ ਕਿ ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਭਾਵੇਂ ਨਿਵੇਸ਼ਕਾਂ ਵਿੱਚ ਹਾਂ ਪੱਖੀ ਮਾਹੌਲ ਪੈਦਾ ਹੋਇਆ ਹੈ ਪ੍ਰੰਤੂ ਪ੍ਰਾਪਰਟੀ ਬਾਜਾਰ ਨੂੰ ਪੈਰਾਂ ਸਿਰ ਕਰਨ ਲਈ ਸਰਕਾਰ ਵੱਲੋਂ ਤੁਰੰਤ ਕਦਮ ਚੁੱਕੇ ਜਾਣੇ ਬਣਦੇ ਹਨ। ਉਹਨਾਂ ਕਿਹਾ ਕਿ ਗਮਾਡਾ ਵੱਲੋਂ ਜਾਇਦਾਦ ਮਾਲਕਾਂ ਤੇ ਬੇਲੋੜਾ ਭਾਰ ਪਾਇਆ ਜਾਂਦਾ ਹੈ ਅਤੇ ਕਈ ਤਰ੍ਹਾਂ ਦੀਆਂ ਫੀਸਾਂ ਇਕੱਤਰ ਕੀਤੀਆਂ ਜਾਂਦੀਆਂ ਹਨ। ਇਸ ਤੇ ਰੋਕ ਲਗਾਣੀ ਚਾਹੀਦੀ ਹੈ।
ਸੰਸਥਾ ਦੇ ਪ੍ਰਧਾਨ ਤੇਜਿੰਦਰ ਸਿੰਘ ਪੂਨੀਆ ਨੇ ਸ਼ਹਿਰ ਵਿੱਚ ਵਪਾਰਕ ਜਾਇਦਾਦਾਂ ਦੇ ਕਿਰਾਏ ਤੇ ਸਾਢੇ ਸੱਤ ਫੀਸਦੀ ਪ੍ਰਾਪਰਟੀ ਟੈਕਸ ਵਸੂਲਣ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਨਿਵੇਸ਼ ਕਰਨ ਦੇ ਚਾਹਵਾਨਾਂ ਵਿੱਚ ਨਿਰਾਸ਼ਾ ਵੱਧਦੀ ਹੈ ਅਤੇ ਪ੍ਰਾਪਰਟੀ ਟੈਕਸ ਚੰਡੀਗੜ੍ਹ ਪੈਟਰਨ ਤੇ ਲੱਗਣਾ ਚਾਹੀਦਾ ਹੈ। ਸੰਸਥਾ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਡਡਵਾਲ ਨੇ ਇਸ ਮੌਕੇ ਸੁਝਾਅ ਦਿੱਤਾ ਕਿ ਇਸ ਮੁੱਦੇ ਤੇ ਹਲਕਾ ਵਿਧਾਇਕ ਨੂੰ ਨਾਲ ਲੈ ਕੇ ਸਥਾਨਕ ਸਰਕਾਰ ਮੰਤਰੀ ਨੂੰ ਮੰਗ ਪੱਤਰ ਦਿੱਤਾ ਜਾਵੇ ਕਿ ਸ਼ਹਿਰ ਵਿੱਚ ਪ੍ਰਾਪਰਟੀ ਟੈਕਸ ਕਿਰਾਏ ਦੇ ਆਧਾਰ ਤੇ ਨਹੀਂ ਬਲਕਿ ਵਪਾਰਕ ਥਾਂ ਦੇ ਖੇਤਰਫਲ ਦੇ ਆਧਾਰ ਤੇ ਲਗਾਇਆ ਜਾਵੇ। ਇਸ ਤਜਵੀਜ ਨੂੰ ਪ੍ਰਵਾਨਗੀ ਦੇ ਕੇ ਫੈਸਲਾ ਕੀਤਾ ਗਿਆ ਹੈ ਕਿ ਸੰਸਥਾ ਦਾ ਵਫਦ ਛੇਤੀ ਹੀ ਇਸ ਸੰਬੰਧੀ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਮਿਲ ਕੇ ਇਸ ਸਮੱਸਿਆ ਦੇ ਹੱਲ ਲਈ ਲੋੜੀਂਦੀ ਕਾਰਵਾਈ ਦੀ ਮੰਗ ਕਰੇਗਾ।
ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਲੋੜੀਂਦੀਆਂ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾਣ ਤਾਂ ਜੋ ਵਪਾਰੀਆਂ ਨੂੰ ਸਹੂਲਤਾਂ ਮਿਲਣ ਨਾਲ ਸ਼ਹਿਰ ਵਿੱਚ ਨਿਵੇਸ਼ ਦਾ ਮਾਹੌਲ ਬਣੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪਲਵਿੰਦਰ ਸਿੰਘ ਪੱਪੀ, ਭੁਪਿੰਦਰ, ਏ.ਕੇ. ਪਵਾਰ, ਟੀ.ਐਸ. ਗੁਲਾਟੀ (ਸਾਬਕਾ ਪ੍ਰਧਾਨ) ਹਰਮਿੰਦਰ ਸਿੰਘ, ਸੁਰਿੰਦਰ ਮੋਹਨ ਅਜੀਤ ਸਿੰਘ, ਜਵਾਹਰ ਲਾਲ ਮਹਿਰਾ ਅਤੇ ਸ੍ਰੀ ਰਜਨੀਸ਼ ਸਿੰਘ ਵੀ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…