Share on Facebook Share on Twitter Share on Google+ Share on Pinterest Share on Linkedin ਡਿਪਟੀ ਕਮਿਸ਼ਨਰ ਵੱਲੋਂ ‘ਆਮ ਰੁਝਾਨ ਦੀਆਂ ਕਿਤਾਬਾਂ’ ਦਾਨ ਕਰਨ ਦੀ ਅਪੀਲ ਮਿਆਰੀ ਪੱਧਰ ਦੇ ਸਾਹਿਤ, ਡਿਕਸ਼ਨਰੀਆਂ ਅਤੇ ਜਨਰਲ ਨਾਲਿਜ ਸਬੰਧੀ ਕਿਤਾਬਾਂ ਦਿੱਤੀਆਂ ਜਾ ਸਕਦੀਆਂ ਹਨ ਦਾਨ 3 ਜੁਲਾਈ ਤੋਂ ਕਿਤਾਬਾਂ ਸਕੂਲਾਂ ਵਿੱਚ ਜਰੂਰਤ ਮੰਦ ਬੱਚਿਆਂ ਨੂੰ ਦਿੱਤੀਆਂ ਜਾਣਗੀਆਂ ਕਮਰਾ ਨੰਬਰ 205 ਪਹਿਲੀ ਮੰਜ਼ਿਲ ਜਿਲਾ੍ਹ ਪ੍ਰਬੰਧਕੀ ਕੰਪਲੈਕਸ ਵਿਖੇ ਕਿਤਾਬਾਂ ਦੇ ਕੇ ਪ੍ਰਾਪਤ ਕੀਤੀ ਜਾਵੇ ਰਸੀਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ‘‘ਮਿਸ਼ਨ ਪੁਸਤਕ’’ ਤਹਿਤ ਆਮ ਰੁਝਾਨ ਦੀਆਂ ਕਿਤਾਬਾਂ ਦਾਨ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਅਦੇਸ਼ਾਂ ਅਨੁਸਾਰ ਸਰਕਾਰੀ ਸਕੁਲਾਂ ਵਿਚ ਪੜਾਈ ਦੇ ਮਿਆਰ ਨੂੰ ਬਿਹਤਰ ਬਣਾਇਆ ਜਾਂਣਾ ਹੈ ਤਾਂ ਜੋ ਇਕ ਚੰਗੇ ਅਤੇ ਪੜ੍ਹੇ ਲਿਖੇ ਸਮਾਜ ਦੀ ਸਿਰਜਣਾ ਹੋ ਸਕੇ। ਡਿਪਟੀ ਕਮਿਸ਼ਨਰ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੁਝ ਕਿਤਾਬਾਂ ਇਸ ਮਿਸ਼ਨ ਨੂੰ ਦੇਣ ਦੀ ਖੇਚਲ ਕਰਨ ਤਾਂ ਜੋ ਦਾਨ ਦਿੱਤੀਆਂ ਕਿਤਾਬਾਂ ਨੂੰ ਪੰਜਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਦੇ ਕੇ ਉਨ੍ਹਾਂ ਵਿਚ ਪੜ੍ਹਨ ਦਾ ਰੁਝਾਨ ਪੈਦਾ ਕੀਤਾ ਜਾ ਸਕੇ ਅਤੇ ਸਕੂਲਾਂ ਦੇ ‘‘ਬੁਕ ਕਲੱਬ’’ ਹੋਰ ਪ੍ਰਫੁਲਤ ਹੋ ਸਕਣ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੋਰਸਾਂ ਦੀਆਂ ਪੁਰਾਣੀਆਂ ਜਾਂ ਨਵੀਆਂ ਕਿਤਾਬਾਂ, ਕਹਾਣੀਆਂ ਦੀਆਂ ਪੁਸਤਕਾਂ, ਵੱਖ ਵੱਖ ਮੁਕਾਬਲਿਆਂ ਨਾਲ ਸਬੰਧ ਰਖੱਦੀਆਂ ਕਿਤਾਬਾਂ , ਮਿਆਰੀ ਪੱਧਰ ਦੇ ਸਾਹਿਤ ਦੀਆਂ ਕਿਤਾਬਾਂ, ਡਿਕਸ਼ਨਰੀਆਂ ਅਤੇ ਜਨਰਲ ਨਾਲਿਜ ਨਾਲ ਸਬੰਧਤ ਕਿਤਾਬਾਂ ਦਿਤੀਆਂ ਜਾ ਸਕਦੀਆਂ ਹਨ। ਇਨ੍ਹਾਂ ਨੂੰ ਸਰਕਾਰੀ ਸਕੂਲਾਂ ਵਿਚ ਤਕਸੀਮ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੰਤਵ ਲਈ ਕਮਰਾ ਨੰਬਰ 205 ਪਹਿਲੀ ਮੰਜਿਲ਼, ਜਿਲਾ੍ਹ ਪ੍ਰਬੰਧਕੀ ਕੰਪਲੈਕਸ , ਸੈਕਟਰ-76 ਐਸ.ਏ.ਐਸ ਨਗਰ ਵਿਖੇ ਦਫਤਰੀ ਸਮੇਂ ਦੌਰਾਨ ਆਪ ਆਪਣੀਆਂ ਕਿਤਾਬਾਂ ਦੇ ਕੇ ਰਸੀਦ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨਿਵਾਸੀਆਂ ਵੱਲੋਂ ਕੀਤਾ ਗਿਆ ਅਜਿਹਾ ਛੋਟਾ ਉਪਰਾਲਾ ਇਹਨਾਂ ਬੱਚਿਆਂ ਦੀ ਜ਼ਿੰਦਗੀ ਵਿਚ ਬਿਹਤਰ ਸੇਧ ਪੈਦਾ ਕਰਨ ਦੀ ਸਮਰੱਥਾ ਰੱਖਦਾ ਹੈ। ਇਸ ਮਿਸ਼ਨ ਦੀ ਕਾਮਯਾਬੀ ਆਪ ਵੱਲੋਂ ਦਿੱਤੀਆਂ ਜਾਣ ਵਾਲੀਆਂ ਕਿਤਾਬਾਂ ਤੇ ਹੀ ਨਿਰਭਰ ਕਰਦੀ ਹੈ। ਉਹਨਾਂ ਆਸ ਪ੍ਰਗਟਾਈ ਕਿ ਇਹ ਕਿਤਾਬਾਂ ਆਉਣ ਵਾਲੇ ਕੁਝ ਦਿਨਾਂ ਵਿਚ ਹੀ ਦੇਣੀਆਂ ਸੁਰੂ ਕੀਤੀਆਂ ਜਾਣ ਤਾਂ ਜੋ 03 ਜੁਲਾਈ ਤੋਂ ਕਿਤਾਬਾਂ ਸਕੂਲਾਂ ਵਿਚ ਅਤੇ ਜਰੂਰਤਮੰਦ ਬੱਚਿਆਂ ਨੂੰ ਦਿੱਤੀਆਂ ਜਾ ਸਕਣ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਪਣੇ ਵੱਲੋਂ ਕੁਝ ਕਿਤਾਬਾਂ ਦਾਨ ਦੇ ਕੇ ਮਿਸ਼ਨ ਪੁਸਤਕ ਤਹਿਤ ਕਿਤਾਬਾਂ ਦਾਨ ਦਾ ਕਰਨ ਦਾ ਰਸਮੀ ਅਗਾਜ਼ ਕੀਤਾ ਅਤੇ ਉਮੀਦ ਪ੍ਰਗਟ ਕੀਤੀ ਕਿ ਉਨ੍ਹਾਂ ਵੱਲੋਂ ਸੁਰੂ ਕੀਤਾ ਇਹ ਕਾਰਜ਼ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਮੁਕੰਮਲ ਹੋਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ