Share on Facebook Share on Twitter Share on Google+ Share on Pinterest Share on Linkedin ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਮੁੱਖ ਪ੍ਰਸ਼ਾਸਕ ਪੁੱਡਾ ਨਾਲ ਹੋਈ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ: ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੇ ਸਮੂਹ ਮੈਂਬਰਾਂ ਦੀ ਅੱਜ ਪੁੱਡਾ ਦੇ ਮੁੱਖ ਪ੍ਰਸ਼ਾਸਕ ਰਵੀ ਭਗਤ ਦਾ ਮੀਟਿੰਗ ਕੀਤੀ ਗਈ ਅਤੇ ਸਮੂਹ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਕੀਤਾ ਗਿਆ। ਇਸ ਮੌਕੇ ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਮਲੋਆ ਅਤੇ ਪ੍ਰਧਾਨ ਬੀਬੀ ਚਰਨਜੀਤ ਕੌਰ ਨੇ ਮੁੱਖ ਪ੍ਰਸ਼ਾਸਕ ਨੂੰ ਦੱਸਿਆ ਕਿ ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੇ ਮੈਂਬਰ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪਰ ਕਿਸੇ ਨੇ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਲਈ ਯਤਨ ਨਹੀਂ ਕੀਤਾ। ਜਿਸ ਕਰਕੇ ਸਮੂਹ ਮੁਲਾਜ਼ਮਾਂ ‘ਚ ਨਿਰਾਸਾ ਦਾ ਆਲਮ ਹੈ। ਇਸ ਮੌਕੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਰਵੀ ਭਗਤ ਨੇ ਸਮੂਹ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਚਿਰਾਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਜਲਦ ਹੀ ਇਸ ਮਸਲੇ ਸਬੰਧੀ ਉਚ ਪੱਧਰ ‘ਤੇ ਗੱਲ ਕਰਨਗੇ। ਇਸ ਮੌਕੇ ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੇ ਸਮੂਹ ਮੈਂਬਰਾਂ ਨੇ ਮੁੱਖ ਪ੍ਰਸਾਸਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਪ੍ਰਸਾਸਕ ਦੇ ਹਾਂਪੱਖੀ ਹੁੰਗਾਰੇ ਸਦਕਾ ਸਮੂਹ ਮੁਲਾਜ਼ਮਾਂ ਵਿੱਚ ਖੁਸੀ ਦਾ ਮਾਹੌਲ ਹੈ ਅਤੇ ਸਮੂਹ ਮੁਲਾਜ਼ਮਾਂ ਨੂੰ ਪੂਰਾ ਯਕੀਨ ਹੈ, ਕਿ ਮੁੱਖ ਪ੍ਰਸ਼ਾਸਕ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨਗੇ। ਇਸ ਮੌਕੇ ਸ਼ਮਸ਼ੇਰ ਸਿੰਘ, ਬਲਬੀਰ ਸਿੰਘ, ਵੀਰ ਚੰਦ, ਬਲਬੀਰ ਮਸੀਹ, ਲੱਛੀ ਰਮ, ਪ੍ਰਗਟ ਸਿੰਘ ਵਿਰਕ, ਹਰਕੇਸ਼ ਕੁਮਾਰ, ਉਮਾ ਜੋਸੀ, ਹਰੀ ਸਿੰਘ, ਹਰਦੀਪ ਸਿੰਘ, ਸੁਖਦੇਵ ਸਿੰਘ, ਬਾਵਾ ਸਿੰਘ, ਮੁਕੇਸ਼ ਕੁਮਾਰ, ਨਛੱਤਰ ਸਿੰਘ, ਦੇਸਰਾਜ, ਅਨੋਖ ਸਿੰਘ, ਸੁਖਪਾਲ ਸਿੰਘ, ਰਾਮਨਿਰੰਜਨ ਸਿੰਘ ਆਦਿ ਤੋਂ ਹਿਲਾਵਾ ਪੁੱਡਾ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੇ ਸਮੂਹ ਮੈਂਬਰ ਹਾਜਰ ਹੋਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ