Share on Facebook Share on Twitter Share on Google+ Share on Pinterest Share on Linkedin ਸਰਕਾਰੀ ਹਸਪਤਾਲ ਮਾਨਾਂਵਾਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਕੁਲਜੀਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ ਗੁਰੂ, 5 ਮਈ: ਸਰਕਾਰੀ ਹਸਪਤਾਲ ਮਾਨਾਂਵਾਲਾ ਵਿਖੇ ਸਿਵਲ ਸਰਜਨ ਅਮ੍ਰਿਤਸਰ ਡਾਕਟਰ ਪ੍ਰਦੀਪ ਕੁਮਾਰ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਐਸ ਐਮ ਓ ਮਾਨਾਂਵਾਲਾ ਡਾਕਟਰ ਸੁਮੀਤ ਸਿਂੰਘ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਐਸ ਐਮ ਓ ਨੇ ਕਿਹਾ ਕੇ ਰੁਖਾਂ ਦੀ ਹੋ ਰਹੀ ਧੜਾ ਧੜ ਕਟਾਈ ਅਤੇ ਵੱਧ ਰਹੇ ਪ੍ਰਦੂਸ਼ਣ ਕਾਰਨ ਅਨੇਕਾਂ ਹੀ ਨਵੀਆਂ ਬਿਮਾਰੀਆਂ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿਤੇ ਹਨ। ਅੱਜ ਦੀ ਮੁਖ ਲੋੜ ਹੈ ਕੀ ਅਸੀਂ ਵਾਤਾਵਰਣ ਪ੍ਰੇਮੀ ਬਣ ਕੇ ਵੱਧ ਤੋਂ ਵੱਧ ਰੁਖ ਲਗਾਈਏ ਅਤੇ ਇਨ੍ਹਾਂ ਦੀ ਸੰਭਾਲ ਵੀ ਕਰੀਏ। ਇਸ ਨਾਲ ਅਸੀਂ ਕੁਦਰਤ ਦੇ ਨੇੜੇ ਹੋ ਕੇ ਇਸ ਦਾ ਆਨੰਦ ਮਾਨ ਸਕੀਏ। ਰੁਖਾਂ ਦੀ ਅਣਹੋਂਦ ਹੀ ਓਜ਼ੋਨ ਪਰਤ ਨੂੰ ਪਤਲਾ ਪਾ ਰਹੀ ਹੈ। ਜਿਸ ਕਾਰਨ ਬਿਮਾਰੀਆਂ ਦਾ ਗਰਾਫ ਵੱਧ ਰਿਹਾ ਹੈ। ਇਸ ਸਾਲ ਦਾ ਥੀਮ “ਆਓ ਕੁਦਰਤ ਨਾਲ ਜੁੜੀਏ” ਅਪਣਾ ਕੇ ਸਦੀਵੀਂ ਸੁਖ ਪ੍ਰਾਪਤ ਕਰੀਏ। ਜਿਸ ਨਾਲ ਬਿਮਾਰੀਆਂ ਦੀ ਗ੍ਰਿਫਤ ਤੋਂ ਬੱਚ ਕੇ ਖੁਸ਼ਹਾਲ ਜੀਵਨ ਬਤੀਤ ਕਰ ਸਕੀਏ। ਇਸ ਮੌਕੇ ਡਾਕਟਰ ਰਵੀੰਦਰ ਕੁਮਾਰ, ਚਰਨਜੀਤ ਸਿਂੰਘ ਬੀ ਈ ਈ, ਸਤਿੰਦਰ ਕੌਰ, ਧਰਮਿੰਦਰ ਕੌਰ ਅਤੇ ਪ੍ਰਿਤਪਾਲ ਸਿਂੰਘ ਨੇ ਆਪਣੇ ਵਿਚਾਰ ਆਈ ਪਬਲਿਕ ਨਾਲ ਸਾਂਝੇ ਕੀਤੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ