Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਮਾਰਕੀਟ ਕਮੇਟੀਆਂ ਦੇ ਕੰਮ ਦੀ ਜ਼ਿੰਮੇਵਾਰੀ ਐਸਡੀਐਮਜ਼ ਨੂੰ ਸੌਂਪਣ ਲਈ ਨੋਟੀਫਿਕੇਸ਼ਨ ਜਾਰੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ 153 ਮੌਜੂਦਾ ਮਾਰਕੀਟ ਕਮੇਟੀਆਂ ਦੇ ਰੋਜ਼ਮਰ੍ਹਾ ਦੇ ਕਾਰਜ ਨੂੰ ਚਲਾਉਣ ਲਈ ਐਸ.ਡੀ.ਐਮਜ਼ ਦੀ ਨਿਯੁਕਤੀ ਨੂੰ ਨੋਟੀਫਾਈ ਕਰ ਦਿੱਤਾ ਹੈ ਜਿਨ੍ਹਾਂ ਨੂੰ ਹਾਲ ਹੀ ਵਿੱਚ ਸੂਬਾ ਮੰਤਰੀ ਮੰਡਲ ਨੇ ਭੰਗ ਕਰ ਦਿੱਤਾ ਹੈ। ਇਸ ਦਾ ਉਦੇਸ਼ ਸੂਬੇ ਦੇ ਰੀਂਘ ਰਹੇ ਖੇਤੀਬਾੜੀ ਸੈਕਟਰ ਵਿੱਚ ਸੁਧਾਰ ਲਿਆਉਣਾ ਹੈ। ਇਸ ਸਬੰਧ ਵਿੱਚ ਪੰਜਾਬ ਦੇ ਰਾਜਪਾਲ ਵਲੋਂ ਭਾਰਤੀ ਸੰਵਿਧਾਨ ਦੀ ਧਾਰਾ 213 ਦੀ ਉਪ ਧਾਰਾ (1) ਦੇ ਰਾਹੀਂ ਪੰਜਾਬ ਐਗਰਿਕਲਚਰ ਪ੍ਰੋਡਿਊਸ ਮਾਰਕੀਟਸ (ਸੋਧ) ਆਰਡੀਨੈਂਸ 2017 ਨੂੰ ਜਾਰੀ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਸ਼ਾਸਕ ਨਿਯੁਕਤ ਕਰਨ ਸਬੰਧੀ ਨੋਟੀਫਿਕੇਸ਼ਨ ਪੰਜਾਬ ਐਗਰਿਕਲਚਰ ਪ੍ਰੋਡਿਊਸ ਮਾਰਕੀਟਸ ਐਕਟ 1961 ਦੀ 12-ਏ ਦੀ ਉਪ ਧਾਰਾ (ਸੀ) ਦੇ ਹੇਠ ਕੀਤਾ ਗਿਆ ਹੈ। ਇਸਦੇ ਨਾਲ ਐਸ.ਡੀ.ਐਮਜ਼ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਜ਼ਰੂਰੀ ਸ਼ਕਤੀਆਂ ਮਿਲ ਗਈਆਂ ਹਨ ਜੋ ਪਹਿਲਾਂ 22 ਜ਼ਿਲ੍ਹਿਆਂ ਵਿੱਚ ਸਥਿਤ ਇਨ੍ਹਾਂ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਵਲੋਂ ਵਰਤੀਆਂ ਜਾ ਰਹੀਆਂ ਹਨ। ਬੁਲਾਰੇ ਅਨੁਸਾਰ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਕਮੇਟੀਆਂ ਭੰਗ ਕੀਤੇ ਜਾਣ ਦੇ ਇੱਕ ਸਾਲ ਦੇ ਅੰਦਰ ਧਾਰਾ 12 ਦੀ ਵਿਵਸਥਾ ਹੇਠ ਮੁੜ ਗਠਨ ਹੋਣ ਤੱਕ ਇਨ੍ਹਾਂ ਦੀ ਜੁੰਮੇਵਾਰੀਆਂ ਐਸ.ਡੀ.ਐਮ. ਨਿਭਾਉਣਗੇ। ਮੰਤਰੀ ਮੰਡਲ ਵਲੋਂ ਲਏ ਗਏ ਫੈਸਲੇ ਦੇ ਹੇਠ ਪੰਜਾਬ ਐਗਰਿਕਲਚਰ ਪ੍ਰੋਡਿਊਸ ਮਾਰਕੀਟ ਐਕਟ 1961 ਦੀ ਧਾਰਾ 12 ਨੂੰ ਸੋਧਣ ਦਾ ਫੈਸਲਾ ਪ੍ਰਸ਼ਾਸਕ ਨਿਯੁਕਤ ਕਰਨ ਲਈ ਲਿਆ ਗਿਆ ਜੋ ਸਰਕਾਰੀ ਡਿਊਟੀ ਨਿਭਾਉਣਗੇ ਅਤੇ ਮਾਰਕੀਟ ਕਮੇਟੀਆਂ ਦੀਆਂ ਸ਼ਕਤੀ ਦੀ ਵਰਤੋਂ ਇੱਕ ਸਾਲ ਦੇ ਸਮੇਂ ਤੱਕ ਜਾਂ ਮਾਰਕੀਟ ਕਮੇਟੀਆਂ ਨਾਮਜ਼ਦ ਹੋਣ ਤੱਕ ਜੋ ਵੀ ਪਹਿਲਾਂ ਹੋਵੇ ਕੀਤੀਆਂ ਜਾਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ