nabaz-e-punjab.com

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 10 ਜੂਨ:
ਸਥਾਨਕ ਸ਼ਹਿਰ ਦੇ ਮੋਰਿੰਡਾ ਰੋਡ ’ਤੇ ਸਥਿਤ ਗੁਰਦਵਾਰਾ ਸ਼੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ । ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਾਏ ਗਏ ਉਪਰੰਤ ਧਾਰਮਕ ਸਮਾਗਮ ਦੌਰਾਨ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹੈਡ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅਮ੍ਰਿਤਸਰ ਸਾਹਿਬ, ਭਾਈ ਬਿਧੀ ਸਿੰਘ-ਕਸ਼ਮੀਰਾ ਸਿੰਘ ਹਜ਼ੂਰੀ ਰਾਗੁ ਗੁਰਦਵਾਰਾ ਸਾਹਿਬ ਅਤੇ ਭਾਈ ਪ੍ਰਗਟ ਸਿੰਘ ਕੁਰਾਲੀ ਦੇ ਜਥਿਆਂ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹੈਡ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ ਨੇ ਕਥਾ ਕਰਦਿਆਂ ਸ੍ਰੀ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਬਿਰਤਾਂਤ ਤੇ ਚਾਨਣ ਪਾਉਂਦੇ ਹੋਏ ਸਿੱਖ ਸੰਗਤਾਂ ਨੂੰ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਅਪੀਲ ਕੀਤੀ।
ਗੁਰਦਵਾਰਾ ਸਾਹਿਬ ਦੇ ਮੁਖ ਪ੍ਰਬੰਧਕ ਪ੍ਰਿੰ. ਸਵਰਨ ਸਿੰਘ ਦੀ ਅਗਵਾਈ ਵਿਚ ਪ੍ਰਬੰਧਕਾਂ ਵੱਲੋਂ ਭਾਈ ਜਗਤਾਰ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇ. ਮਨਜੀਤ ਸਿੰਘ ਮੁੰਧੋ ਮੈਂਬਰ ਸ਼੍ਰੋਮਣੀ ਅਕਾਲੀ ਦਲ ਕਾਰਜਕਾਰਨੀ ਪੰਜਾਬ, ਸੁਰਿੰਦਰ ਸਿੰਘ ਕਿਸ਼ਨਪੁਰਾ, ਗਿਆਨੀ ਨੌਰੰਗ ਸਿੰਘ ਮੁੰਧੋਂ, ਇੰਦਰਬੀਰ ਸਿੰਘ ਪ੍ਰਧਾਨ, ਸੁਰਿੰਦਰ ਸਿੰਘ ਖਾਲਸਾ, ਅਵਤਾਰ ਸਿੰਘ ਤਿੱਖਾ, ਤੇਜਿੰਦਰ ਸਿੰਘ ਵੀਰਜੀ, ਗਿਆਨੀ ਬਲਵਿੰਦਰ ਸਿੰਘ ਮੁੰਧੋਂ ਹੈਡ ਗ੍ਰੰਥੀ, ਅਮਰ ਸਿੰਘ, ਮਹਿੰਦਰ ਸਿੰਘ ਟਿਵਾਣਾ, ਰਜਿੰਦਰ ਸਿੰਘ, ਹਰਮਨ ਕੁਰਲੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …