nabaz-e-punjab.com

ਪਿੰਡ ਫਤਹਿਗੜ੍ਹ ਵਿੱਚ ਗੱਤਕਾ ਤੇ ਘੋੜ ਸਵਾਰੀ ਦੀ ਸਿਖਲਾਈ ਕੈਂਪ ਸ਼ੁਰੂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਜੂਨ:
ਇੱਥੋਂ ਦੇ ਨੇੜਲੇ ਪਿੰਡ ਫਤਿਹਗੜ੍ਹ ਵਿਖੇ ਉੱਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਦੀ ਅਗਵਾਈ ਵਿਚ ਮੇਜਰ ਬਚਨ ਸਿੰਘ ਯਾਦਗਾਰੀ ਟਰੱਸਟ ਵੱਲੋਂ ਸੁਖਦੇਵ ਫਾਰਮ ਵਿਖੇ ਪਿੰਡ ਦੇ ਬੱਚਿਆਂ ਨੂੰ ਗੱਤਕਾ ਅਤੇ ਘੋੜਸਵਾਰੀ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਜਿੰਦਰ ਸਿੰਘ ਮਾਵੀ ਨੇ ਦੱਸਿਆ ਕਿ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਸ਼ਾਹ ਸ਼੍ਰੀ ਹਰਿਗੋਬਿੰਦ ਸਾਹਿਬ ਜੀ ਦੁਆਰਾ ਦਰਸਾਏ ਮਾਰਗ ’ਤੇ ਚੱਲਦਿਆਂ ਪਿੰਡ ਅਤੇ ਇਲਾਕੇ ਦੇ ਬੱਚਿਆਂ ਨੂੰ ਗੱਤਕਾ ਅਤੇ ਘੋੜਸਵਾਰੀ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਗੁਰੂ ਸਾਹਿਬਾਨ ਦੁਆਰਾ ਦਰਸਾਏ ਮਾਰਗ ’ਤੇ ਚੱਲ ਸਕਣ। ਇਸ ਦੌਰਾਨ ਬੱਚਿਆਂ ਨੂੰ ਗੁਰਬਾਣੀ ਦੀ ਸਿਖਲਾਈ ਦੇਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ 15 ਰੋਜ਼ਾ ਸਿਖਲਾਈ ਕੈਂਪ ਵਿੱਚ ਉੱਤਰ ਪ੍ਰਦੇਸ਼ ਤੋਂ 10 ਬੱਚੇ ਹਿੱਸਾ ਲੈਣ ਪਹੁੰਚੇ ਹੋਏ ਜਿਨ੍ਹਾਂ ਦੇ ਰਹਿਣ ਸਹਿਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ ਵੱਖ ਗਰੁੱਪ ਬਣਾ ਕੇ ਬੱਚਿਆਂ ਨੂੰ ਮਾਹਰਾਂ ਵੱਲੋਂ ਸਿਖਲਾਈ ਦਿੱਤੀ ਜਾਂਦੀ ਹੈ। ਇਸ ਮੌਕੇ ਇਸ਼ਮੀਤ ਸਿੰਘ, ਪਰਮਜੀਤ ਸਿੰਘ, ਜਗਜੀਤ ਸਿੰਘ, ਅਨਮੋਲ ਸਿੰਘ, ਮੁਸਤਾਨ ਸਿੰਘ ਕੋਚ, ਹਰਸਿਮਰਨ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …