nabaz-e-punjab.com

ਜ਼ਿਲ੍ਹਾ ਪ੍ਰਸ਼ਾਸਨ ਨੇ 1 ਲੱਖ 44 ਹਜ਼ਾਰ 900 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ

ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ 1175 ਟੀਮਾਂ ਦਾ ਕੀਤਾ ਗਠਨ, ਮਾਪਿਆਂ ਨੂੰ ਵੀ ਅੱਗੇ ਆਉਣ ਦੀ ਅਪੀਲ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੂਨ:
ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਤਿੰਨ ਰੋਜ਼ਾ (2 ਤੋਂ 4 ਜੁਲਾਈ) ਤੱਕ ਚਲਾਈ ਜਾਣ ਵਾਲੀ ਪਲਸ ਪੋਲੀਓ ਮੁਹਿੰਮ ਦੌਰਾਨ ਤਕਰੀਬਨ 0 ਤੋਂ 5 ਸਾਲ ਦੇ 1 ਲੱਖ 44 ਹਜਾਰ 900 ਬੱਚਿਆਂ ਨੂੰ ਪੋਲੀਓ ਰੋਕੂ ਬੁੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਬੱਚਾ ਇਸ ਨਾ ਮੁਰਾਦ ਬਿਮਾਰੀ ਦੀ ਲਪੇਟ ਵਿੱਚ ਨਾ ਆਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪਲਸ ਪੋਲੀਓ ਮੁਹਿੰਮ ਦੀ ਸਫਲਤਾ ਲਈ ਸੱਦੀ ਗਈ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਸ੍ਰੀ ਮਾਨ ਨੇ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਪਲਸ ਪੋਲੀਓ ਮੁਹਿੰਮ ਤਹਿਤ ਕੋਈ ਵੀ ਬੱਚਾ ਪੋਲੀਓ ਰੋਕੂ ਬੁੰਦਾਂ ਪਿਲਾਉਣ ਤੋਂ ਵਾਝਾਂ ਨਾ ਰਹੇ ਅਤੇ ਪੋਲੀਓ ਰੋਕੂ ਬੁੰਦਾਂ ਪਿਲਾਉਣ ਦਾ 100 ਫੀਸਦੀ ਟੀਚਾ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹੇ ’ਚ ਖਾਸ ਕਰਕੇ ਸਲਮ ਏਰੀਆ, ਭੱਠੇ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ਨੂੰ ਵੀ ਕਵਰ ਕੀਤਾ ਜਾਵੇ। ਉਨ੍ਹਾਂ ਹੋਰ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੀ ਸਫਲਤਾ ਲਈ ਪੰਚਾਇਤਾਂ, ਸਮਾਜ ਸੇਵੀ, ਸੰਸਥਾਵਾਂ ਅਤੇ ਯੂਥ ਕਲੱਬਾਂ ਤੋਂ ਵੀ ਸਹਿਯੋਗ ਲਿਆ ਜਾਵੇ। ਉਨ੍ਹਾਂ ਜਿਲ੍ਹਾ ਸਿੱਖਿਆ ਅਫਸਰਾਂ ਨੂੰ ਵੀ ਆਖਿਆ ਕਿ ਸਕੂਲਾਂ ਵਿੱਚ ਵੀ ਪੜ੍ਹਦੇ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੁੰਦਾਂ ਪਿਲਾਈਆਂ ਜਾਣ। ਜਿਸ ਵਿੱਚ ਸਰਕਾਰੀ ਸਕੂਲਾਂ ਦੇ ਨਾਲ ਨਾਲ ਪ੍ਰਾਇਵੇਟ ਸਕੂਲਾਂ ਨੁੰੂ ਵੀ ਸ਼ਾਮਲ ਕੀਤਾ ਜਾਵੇ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਵੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਆਖਿਆ। ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਬੱਚਿਆਂ ਨੂੰ ਪਲਸ ਪੋਲੀਓ ਮੁਹਿੰਮ ਦੌਰਾਨ ਪੋਲੀਓ ਰੋਕੂ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣ।
ਏਡੀਸੀ ਨੇ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਲਸ ਪੋਲੀਓ ਮੁਹਿੰਮ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਜੇਕਰ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਦੱਸਿਆ ਜਾਵੇ ਤਾਂ ਜੋ ਉਸਦਾ ਤੁਰੰਤ ਹੀ ਨਿਪਟਾਰਾ ਕੀਤਾ ਜਾ ਸਕੇ। ਇਸ ਮੌਕੇ ਜਿਲ੍ਹਾ ਟੀਕਾ ਕਰਨ ਅਫਸਰ ਡਾ: ਵੀਨਾ ਜਰੇਵਾਲ ਨੇ ਦੱਸਿਆ ਕਿ ਤਿੰਨ ਰੋਜਾ ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੁੰੰਦਾਂ ਪਿਲਾਈਆਂ ਜਾਣਗੀਆਂ। ਜਿਸ ਲਈ 1175 ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਿਨ੍ਹਾਂ ’ਚੋਂ 1038 ਟੀਮਾਂ ਘਰ ਘਰ ਜਾ ਕੇ ਅਤੇ 92 ਮੁਬਾਇਲ ਟਂੀਮਾਂ ਅਤੇ 45 ਟਰਾਂਜਿਟ ਟੀਮਾਂ ਬੱਚਿਆਂ ਨੂੰ ਪੋਲੀਓ ਰੋਕੂ ਬੂੁੰਦਾਂ ਪਿਲਾਉਣ ਦਾ ਕੰਮ ਕਰਨਗੀਆਂ। ਉਨ੍ਹਾਂ ਇਸ ਮੌਕੇ ਪਲਸ ਪੋਲੀਓ ਮੁਹਿੰਮ ਨੂੰ ਸਫਲਤਾ ਨਾਲ ਚਲਾਉਣ ਲਈ ਕੀਤੇ ਗਏ ਪ੍ਰਬੰਧਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਐਸਡੀਐਮ ਆਰ ਪੀ ਸਿਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਡੀ.ਕੇ. ਸਾਲਦੀ, ਜ਼ਿਲ੍ਹਾ ਸਿੱਖਿਆ ਅਫ਼ਸਰ(ਸ)ਸੁਭਾਸ਼ ਮਹਾਜਨ, ਜ਼ਿਲ੍ਹਾ ਸਿੱਖਿਆ ਅਫ਼ਸਰ(ਅ)ਬਲਜਿੰਦਰ ਸਿੰਘ, ਸੀ.ਡੀ.ਪੀ.ਓ. ਮਾਜਰੀ ਹਰਪ੍ਰੀਤ ਕੌਰ, ਸੀ.ਡੀ.ਪੀ.ਓਂ ਖਰੜ ਅਰਵਿੰਦਰ ਕੌਰ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …