Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ, ਭਾਜਪਾ ਅਤੇ ਆਪ ਵਿਧਾਇਕਾਂ ਵੱਲੋਂ ਵਾਕ ਆਊਟ, ਸਪੀਕਰ ਵਿਰੁੱਧ ਨਾਅਰੇਬਾਜ਼ੀ ਹੰਗਾਮੇ ਦੀ ਭੇਂਟ ਚੜਿਆ ਪੰਜਾਬ ਵਿਧਾਨ ਸਭਾ ਦੇ ਬਜਟ ਸ਼ੈਸਨ ਦਾ ਆਖਰੀ ਦਿਨ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਜੂਨ: ਪੰਜਾਬ ਵਿਧਾਨ ਸਭਾ ਦਾ ਪਲੇਠਾ ਬਜਟ ਸੈਸ਼ਨ ਦਾ ਆਖਰੀ ਦਿਨ ਵੀ ਹੰਗਾਮੇ ਦੀ ਭੇਂਟ ਚੜ੍ਹਿਆ। ਬੀਤੇ ਦਿਨ ਬਜਟ ਸੈਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਪਿਰਮਿਲ ਸਿੰਘ ਦੀ ਦਸਤਾਰ ਦੀ ਬੇਅਦਬੀ ਦੇ ਮਾਮਲੇ ਵਿਚ ਅੱਜ ਪ੍ਰਸ਼ਨਕਾਲ ਦੌਰਾਨ ਅਕਾਲੀ ਦਲ ਨੇ ਕਾਲੇ ਚੋਲੇ ਪਾ ਕੇ ਅਤੇ ਕਾਲੀਆਂ ਪੱਟੀਆਂ ਬੰਨ ਕੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਵੱਲੋਂ ਸਪੀਕਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਉਪਰੰਤ ਅਕਾਲੀ ਦਲ ਦੇ ਵਿਧਾਇਕਾਂ ਨੇ ਪੱਕੇ ਤੌਰ ਉੱਤੇ ਸਦਨ ’ਚੋਂ ਵਾਕਆਊਟ ਕਰ ਦਿੱਤਾ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਵਾਕਆਊਟ ਕਰਕੇ ਬਾਹਰ ਚਲੇ ਗਏ। ਪੰਜਾਬ ਦੇ ਮੁੱਖ ਮਤੰਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਸਦਨ ਵਿਚ ਵਿਵਹਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਸ ਨਾਲ ਵਿਰੋਧੀਆਂ ਦੀ ਗੁੰਡਾਗਰਦੀ ਝਲਕਦੀ ਹੈ। ਵਿਰੋਧੀ ਦਲਾਂ ਵਲੋੱ ਸਦਨ ਦੀ ਪਵਿੱਤਰਤਾ ਭੰਗ ਕਰਨਾ ਨਿੰਦਣਯੋਗ ਹੈ। ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ‘ਆਪ’ ਵਿਧਾਇਕਾਂ ਉਤੇ ਕੀਤੀ ਕਾਰਵਾਈ ਦੀ ਨਿੰਦਾ ਕੀਤੀ ਹੈ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਵਿਚ ਅੱਜ 11 ਬਿਲ ਪੇਸ਼ ਕੀਤੇ ਗਏ, ਜਿਨ੍ਹਾਂ ’ਚੋਂ ਕੁਝ ਬਿਲ ਪਾਸ ਕਰ ਦਿੱਤੇ ਗਏ। ਸਭ ਤੋਂ ਪਹਿਲਾਂ ਪੰਜਾਬ ਸਹਿਕਾਰੀ ਸਭਾ ਏਕਟ ਦੀ ਜ਼ਮੀਨ ਕੁਰਕੀ ਦੀ ਧਾਰਾ 67-ਏ ਖਤਮ ਕਰਨ ਸਬੰਧੀ ਬਿਲ ਪਾਸ ਕੀਤਾ ਗਿਆ। ਇਸ ਬਿਲ ਦੇ ਮੁਤਾਬਕ ਕੋਈ ਵੀ ਸਹਿਕਾਰੀ ਬੈਂਕ ਕਿਸਾਨਾਂ ਦੀ ਕੁਰਕੀ ਨਹੀਂ ਕਰ ਸਕੇਗਾ। ਪੰਜਾਬ ਸਰਕਾਰ ਵਲੋੱ ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੇ ਤਹਿਤ ਪੰਜਾਬ ਵਿਧਾਨ ਸਭਾ ਵਲੋੱ ਪੰਜਾਬ ਸਹਿਕਾਰੀ ਸਭਾਵਾਂ ਸੁਧਾਰ ਬਿਲ 2017 ਪਾਸ ਕਰਕੇ ਦਿੱਤਾ ਗਿਆ ਹੈ। ਹਾਲਾਕਿ ਸਹਿਕਾਰੀ ਸੰਸਥਾਵਾਂ ਇਸ ਫੈਸਲੇ ਦੇ ਪੱਖ ਵਿੱਚ ਨਹੀਂ ਸੀ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਅਫਸੋਸ ਜ਼ਾਹਿਰ ਕੀਤਾ ਸੀ ਕਿ ਇਹ ਫੈਸਲਾ ਲਾਗੂ ਹੋਣ ਤੋਂ ਬਾਅਦ ਕੋਈ ਵੀ ਕਿਸਾਨ ਕਰਜ਼ ਵਾਪਸ ਨਹੀਂ ਕਰੇਗਾ ਪਰ ਮੁੱਖ ਮੰਤਰੀ ਨੇ ਸਾਫ ਕਰ ਦਿੱਤਾ ਕਿ ਇਹ ਫੈਸਲਾ ਉਨ੍ਹਾਂ ਦੇ ਚੋਣ ਮੈਨੀਫੈਸਟੋ ਦਾ ਹਿੱਸਾ ਹੈ ਲਿਹਾਜਾ ਉਹ ਹਰ ਹਾਲ ਵਿੱਚ ਇਸ ਲਾਗੂ ਕਰਨਗੇ। ਜਿਸ ਦੇ ਮੱਦੇਨਜ਼ਰ ਅੱਜ ਪੰਜਾਬ ਵਿਧਾਨ ਸਭਾ ਵਲੋੱ ਬਿਲ ਨੂੰ ਪਾਸ ਕਰ ਕੇ ਇਸ ਫੈਸਲੇ ਤੇ ਕਾਨੂੰਨੀ ਮੋਹਰ ਲਗਾ ਦਿੱਤੀ ਹੈ। ਇਸ ਤੋਂ ਬਾਅਦ ਯੂਨੀਵਰਸਿਟੀ ਰੀ-ਅਪੀਲ ਬਿਲ ਪਾਸ ਕੀਤਾ ਗਿਆ। ਇਸ ਮੁਤਾਬਕ ਕਾਲਜ ਦਾ ਹੀ ਸਟੇਟਸ ਰਹੇਗਾ, ਯੂਨੀਵਰਸਿਟੀ ਦਾ ਨਹੀਂ। ਇਸ ਤੋੱ ਬਾਅਦ ਪੰਚਾਇਤੀ ਰਾਜ ਤੇ ਨਗਰ ਨਿਗਮ ਮਹਿਲਾਵਾਂ ਨੂੰ 50 ਫੀਸਦੀ ਹਿੱਸੇਦਾਰੀ ਦੇਣ ਵਾਲੇ ਇਸ ਬਿਲ ਮੁਤਾਬਕ ਪੰਜਾਬ ਦੇ ਸਾਰੇ ਪੰਚਾਇਤੀ ਰਾਜ ਸੰਸਥਾਨਾਂ, ਨਗਰ ਨਿਗਮਾਂ ਵਿੱਚ ਮਹਿਲਾਵਾਂ ਨੂੰ 50 ਫੀਸਦੀ ਹਿੱਸੇਦਾਰੀ ਮਿਲੇਗੀ। ਜਿਸ ਸਬੰਧਤ ਪੰਜਾਬ ਵਿਧਾਨ ਸਭਾ ਵਲੋੱ ਵੱਖ-ਵੱਖ ਸੋਧ ਬਿਲ ਪਾਸ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪਹਿਲਾ ਇਨ੍ਹਾਂ ਸੰਸਥਾਨਾਂ ਵਿੱਚ ਮਹਿਲਾਵਾਂ ਨੂੰ 33 ਫੀਸਦੀ ਹਿੱਸੇਦਾਰੀ ਮਿਲਦੀ ਸੀ ਪਰ ਕਾਂਗਰਸ ਸਰਕਾਰ ਨੇ ਇਸ ਨੂੰ 33 ਫੀਸਦੀ ਤੋਂ ਵੱਧਾ ਕੇ 50 ਫੀਸਦੀ ਕਰਨ ਦਾ ਫੈਸਲਾ ਕੀਤਾ ਸੀ। ਇਸ ਉਪਰੰਤ ਪੰਜਾਬ ਆਬਕਾਰੀ ਸੁਧਾਰ ਬਿਲ 2017 ਪਾਸ ਕੀਤਾ ਗਿਆ। ਪੰਜਾਬ ਵਿਚ ਹੁਣ ਹਾਈਵੇ ਤੋਂ 500 ਮੀਟਰ ਦੇ ਘੇਰੇ ‘ਚ ਆਉੱਦੇ ਬਾਰ, ਰੈਸਟੋਰੈਂਟ ਤੇ ਕਲਬ ਸ਼ਰਾਬ ਦਾ ਇਸਤੇਮਾਲ ਕਰ ਸਕਣਗੇ। ਇਸ ਸਬੰਧਿਤ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਲਏ ਗਏ ਫੈਸਲੇ ਦੇ ਤਹਿਤ ਪੰਜਾਬ ਵਿਧਾਨ ਸਭਾ ਵਲੋੱ ਪੰਜਾਬ ਆਬਕਾਰੀ ਸੁਧਾਰ ਬਿਲ 2017 ਪਾਸ ਕਰ ਦਿੱਤਾ ਗਿਆ ਹੈ। ਸਰਕਾਰ ਦਾ ਤਰਕ ਹੈ ਕਿ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਤੋੱ ਬਾਅਦ ਇਸ ਕਾਰੋਬਾਰ ਦੇ ਨਾਲ ਜੁੜੇ ਲੋਕਾਂ ਦਾ ਵੱਡਾ ਪ੍ਰਭਾਵ ਪਿਆ ਸੀ ਲਿਹਾਜ਼ਾ ਸਰਕਾਰ ਨੇ ਇਹ ਬਿਲ ਲਿਆ ਕੇ ਇਸ ਪੇਸ਼ੇ ਨਾਲ ਜੁੜੇ ਲੋਕਾਂ ਨੂੰ ਰਾਹਤ ਦਿੱਤੀ ਹੈ ਕਿ ਹਾਈਵੇ ਦੇ 500 ਮੀਟਰ ਦੇ ਘੇਰੇ ਵਿੱਚ ਪੈਂਦੇ ਸਾਰੇ ਬਾਰ, ਰੈਸਟੋਰੈਂਟ ਆਪਣੇ ਗਾਹਕਾਂ ਨੂੰ ਸ਼ਰਾਬ ਪਿਲਾ ਤਾਂ ਸਕਣਗੇ ਪਰ ਉਨ੍ਹਾਂ ਵੱਲੋਂ ਸ਼ਰਾਬ ਵੇਚਣ ’ਤੇ ਪਾਬੰਦੀ ਲਾਗੂ ਰਹੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ