Share on Facebook Share on Twitter Share on Google+ Share on Pinterest Share on Linkedin ਸ਼ਿਵ ਸੈਨਾ ਹਿੰਦੂ ਵੱਲੋਂ ਕੇਪੀਐਸ ਗਿੱਲ ਦੀ ਪਤਨੀ ਨੂੰ ਕੈਬਨਿਟ ਰੈਂਕ ਦੇਣ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ: ਸ਼ਿਵ ਸੈਨਾ ਹਿੰਦੂ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਸ਼ਾਂਤ ਸ਼ਰਮਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਬਕਾ ਪੁਲੀਸ ਮੁਖੀ ਕੇਪੀਐਸ ਗਿੱਲ ਦੀ ਪਤਨੀ ਨੂੰ ਕੈਬਨਿਟ ਰੈਂਕ ਦਿੱਤਾ ਜਾਵੇ। ਅੱਜ ਇੱਕ ਬਿਆਨ ਵਿੱਚ ਸ੍ਰੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਸਥਾਪਿਤ ਕਰਨ ਵਿੱਚ ਸ੍ਰੀ ਗਿੱਲ ਦਾ ਅਹਿਮ ਰੋਲ ਰਿਹਾ ਹੈ ਇਸ ਲਈ ਸ੍ਰੀ ਗਿੱਲ ਨੂੰ ਸ਼ਹੀਦ ਦਾ ਦਰਜਾ ਅਤੇ ਉਹਨਾਂ ਦੀ ਪਤਨੀ ਨੂੰ ਕੈਬਨਿਟ ਮੰਤਰੀ ਦਾ ਰੈਂਕ ਦਿੱਤਾ ਜਾਵੇ ਉਹਨਾਂ ਕਿਹਾ ਕਿ ਸ੍ਰੀ ਗਿੱਲ ਦੇ ਜੱਦੀ ਜ਼ਿਲ੍ਹਾ ਲੁਧਿਆਣਾ ਵਿੱਚ ਸ੍ਰੀ ਗਿੱਲ ਦੇ ਨਾਮ ਵੱਡਾ ਹਸਪਤਾਲ ਅਤੇ ਯੂਨੀਵਰਸਿਟੀ ਬਨਾਏ ਜਾਣ। ਉਹਨਾਂ ਕਿਹਾ ਕਿ ਹਰ ਸ਼ਹਿਰ ਵਿੱਚ ਸ੍ਰੀ ਗਿੱਲ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਜਾਣ। ਉਹਨਾਂ ਮੰਗ ਕੀਤੀ ਕਿ 35 ਹਜਾਰ ਹਿੰਦੂਆਂ ਨੂੰ ਦੰਗਾ ਪੀੜਤ ਮੰਨ ਕੇ ਮੁਆਵਜਾ ਦਿੱਤਾ ਜਾਵੇ ਅਤੇ ਸ਼ਹੀਦਾਂ ਦੀ ਯਾਦ ਵਿੱਚ ਸਮਾਰਕ ਬਵਾਇਆ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ