Share on Facebook Share on Twitter Share on Google+ Share on Pinterest Share on Linkedin ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸਨ ਵੱਲੋਂ ਪਟਿਆਲਾ ਦੇ ਪ੍ਰਾਈਵੇਟ ਕਾਲਜ ਵਿਰੁੱਧ ਵਿਜੀਲੈਂਸ ਜਾਂਚ ਦੇ ਹੁਕਮ ਜ਼ਿਲ੍ਹਾ ਭਲਾਈ ਅਫ਼ਸਰ ਪਟਿਆਲਾ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਵਿੱਚ ਮਿਲੀਆਂ ਵੱਡੇ ਪੱਧਰ ’ਤੇ ਖ਼ਾਮੀਆਂ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਜੂਨ: ਪਟਿਆਲਾ ਦੇ ਪ੍ਰਾਈਵੇਟ ਕਾਲਜ ਵਲੋਂ ਵਜ਼ੀਫ਼ਿਆਂ ਸਬੰਧੀ ਪ੍ਰਾਪਤ ਹੋਏ ਫੰਡਾਂ ਵਿੱਚ ਘਪਲੇਬਾਜੀ ਦੀ ਜਾਂਚ ਕਰਨ ਉਪਰੰਤ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸਨ ਦੇ ਚੇਅਰਮੈਨ ਰਾਜੇਸ਼ ਬਾਘਾ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਇਕ ਕਾਲਜ ਦੇ ਅਨੁਸੂਚਿਤ ਜਾਤੀ ਬੀ.ਐਡ ਅਤੇ ਈਟੀਟੀ ਦੇ ਵਿਦਿਆਰਥੀਆਂ ਤੋਂ ਕਮਿਸ਼ਨ ਨੂੰ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਕਾਲਜ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਤੋਂ ਗ਼ੈਰ ਕਾਨੂੰਨੀ ਤੌਰ ’ਤੇ ਫੀਸਾਂ ਲਈਆ ਹਨ ਅਤੇ ਦਾਖ਼ਲਾ ਫਰੀ ਕਰਨ ਸਬੰਧੀ ਗਲਤ ਢੰਗ ਨਾਲ ਪ੍ਰਚਾਰ ਕਰਕੇ ਵਿਦਿਆਰਥੀਆਂ ਨਾਲ ਧੋਖਾ ਕੀਤਾ ਗਿਆ ਹੈ। ਇਸ ਤਰ੍ਹਾਂ ਪੰਜਾਬ ਸਰਕਾਰ/ਭਾਰਤ ਸਰਕਾਰ ਵੱਲੋਂ ਵਜੀਫਿਆ ਸਬੰਧੀ ਪ੍ਰਾਪਤ ਹੋਏ ਫੰਡਾਂ ਵਿੱਚ ਵੀ ਕਾਲਜ ਵੱਲੋਂ ਘਪਲੇਬਾਜੀ ਕੀਤੀ ਗਈ। ਉਨਾਂ ਦੱਸਿਆ ਕਿ ਇਸ ਦੀ ਪੜਤਾਲ ਜ਼ਿਲ੍ਹਾ ਭਲਾਈ ਅਫ਼ਸਰ ਪਟਿਆਲਾ ਵੱਲੋਂ ਨਿੱਜੀ ਪੱਧਰ ’ਤੇ ਕਾਲਜ ਵਿੱਚ ਜਾ ਕੇ ਕੀਤੀ ਗਈ ਸੀ। ਜਿਸ ਵਿੱਚ ਪਾਇਆ ਗਿਆ ਕਿ ਵਿਦਿਆਰਥੀਆਂ ਤੋਂ39 ਹਜ਼ਾਰ 950 ਰੁਪਏ ਸਾਲਾਨਾ ਫੀਸ ਲਈ ਗਈ ਅਤੇ ਕੋਈ ਵੀ ਰਸੀਦ ਨਹੀਂ ਦਿੱਤੀ ਗਈ ਅਤੇ ਇਸੇ ਤਰ੍ਹਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਤੋਂ 6930 ਰੁਪਏ ਲਏ ਗਏ ਅਤੇ ਕੋਈ ਵੀ ਰਸੀਦ ਨਹੀਂ ਦਿੱਤੀ। ਇਸ ਸਿਕਾਇਤ ਦੀ ਪੜਤਾਲ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਵੀ ਕਰਵਾਈ ਗਈ ਸੀ। ਜਿਨ੍ਹਾਂ ਦੀ ਪੜਤਾਲ ਦਾ ਨਤੀਜਾ ਸਵੈ ਸਪੱਸ਼ਟ ਨਹੀਂ ਸੀ। ਸ੍ਰੀ ਬਾਘਾ ਨੇ ਦੱਸਿਆ ਕਿ ਇਸ ਉਪਰੰਤ ਸਿਕਾੲਤ ਦੀ ਪੜਤਾਲ ਰਾਜ ਸਿੰਘ ਸੀਨੀਅਰ ਵਾਈਸ ਚੇਅਰਮੈਨ ਐਸ.ਸੀ ਕਮਿਸ਼ਨ ਅਤੇ ਪ੍ਰਭ ਦਿਆਲ ਮੈਂਬਰ ਐਸ.ਸੀ. ਕਮਿਸਨ ਪੰਜਾਬ, ਚੰਡੀਗੜ੍ਹ ਵੱਲੋਂ ਕੀਤੀ ਗਈ ਅਤੇਂ ਫਜ਼ੀਫ਼ਿਆਂ ਦੇੇ ਫੰਡਾਂ ਵਿੱਚ ਹੋਈ ਘਪਲੇਬਾਜੀ ਸਾਬਤ ਹੋਈ। ਕਮਿਸਨ ਨੇ ਭਲਾਈ ਵਿਭਾਗ ਨੂੰ ਇਸ ਕੇਸ ਦੀ ਜਾਂਚ ਵਿਜੀਲੈਂਸ ਵਿਭਾਗ ਤੋਂ ਕਰਾਉਣ ਦੀ ਹਦਾਇਤ ਕੀਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ