Share on Facebook Share on Twitter Share on Google+ Share on Pinterest Share on Linkedin ਖ਼ਾਲਸਾ ਅਕਾਲ ਪੁਰਖ ਕੀ ਫੌਜ਼ ਗੱਤਕਾ ਅਖਾੜਾ ਵੱਲੋਂ ਕੁਰਾਲੀ ਵਿੱਚ ਗੱਤਕਾ ਮੁਕਾਬਲੇ ਕਰਵਾਉਣ ਦਾ ਫੈਸਲਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 28 ਜੂਨ: ਮੀਰੀ-ਪੀਰੀ ਗੱਤਕਾ ਦਿਵਸ ਨੂੰ ਸਮਰਪਿਤ ਖ਼ਾਲਸਾ ਅਕਾਲ ਪੁਰਖ ਕੀ ਫੌਜ ਗੱਤਕਾ ਅਖਾੜਾ ਕੁਰਾਲੀ ਵੱਲੋਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਆਉਣ ਵਾਲੀ 2 ਜੁਲਾਈ ਨੂੰ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਦੀਸ਼ ਸਿੰਘ ਖ਼ਾਲਸਾ ਨੇ ਦੱਸਿਆ ਕਿ ਨਸ਼ਿਆਂ ਦੇ ਵਧਦੇ ਰੁਝਾਨ ਨੂੰ ਰੋਕਣ ਅਤੇ ਸਰੀਰਕ ਤੰਦਰੁਸਤੀ ਦੇ ਮੱਦੇਨਜ਼ਰ ਗੁਰਦੁਆਰਾ ਕੀਰਤਨ ਅਸਥਾਨ ਗੁਰੂ ਅਰਜਨ ਦੇਵ ਜੀ ਅਤੇ ਗੁਰਦਵਾਰਾ ਹਰਗੋਬਿੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਸਬਜ਼ੀ ਮੰਡੀ ਕੁਰਾਲੀ ਵਿੱਚ ਕਰਵਾਏ ਜਾਣ ਵਾਲੇ ਇਨ੍ਹਾਂ ਗੱਤਕਾ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਅਖਾੜਿਆਂ ਦੇ ਹਰ ਖਿਡਾਰੀ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਿਰਫ਼ ਸੱਦਾ ਪੱਤਰ ਦੇ ਕੇ ਬੁਲਾਈਆਂ ਗਈਆਂ ਟੀਮਾਂ ਹੀ ਭਾਗ ਲੈ ਸਕਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ