Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਨਵੀਆਂ ਵੋਟਾਂ ਬਣਾਉਣ ਸਬੰਧੀ ਵਿਸ਼ੇਸ਼ ਮੁਹਿੰਮ ਅੱਜ ਤੋਂ ਹੋਵੇਗੀ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ,30 ਜੂਨ: ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਰਾਜ ਵਿੱਚ ਨਵੇਂ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ 1 ਜੁਲਾਈ ਤੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਸ੍ਰੀ ਵੀ. ਕੇ. ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨੇ ਫੈਸਲਾ ਕੀਤਾ ਹੈ ਕਿ ਵੋਟਰ-ਸੂਚੀਆਂ ਨੂੰ ਲਗਾਤਾਰ ਅਪਡੇਟ ਕੀਤਾ ਜਾਵੇ ਅਤੇ “ਕੋਈ ਵੀ ਵੋਟਰ ਪਿੱਛੇ ਨਾ ਰਹੇ” ਦੇ ਮੰਤਵ ਅਧੀਨ 18-19 ਸਾਲ ਦੇ ਵੋਟਰਾਂ ਨੂੰ ਰਜਿਸਟਰ ਕਰਨ ਲਈ ਇਹ ਮੁੰਹਿਮ ਵਿਸ਼ੇਸ਼ ਤੌਰ ਤੇ ਚਲਾਈ ਜਾ ਰਹੀ ਹੈ। ਉਹਨਾਂ ਕਿਹਾ ਕਿ 31 ਜੁਲਾਈ, 2017 ਤੱਕ ਚਲਾਈ ਜਾਣ ਵਾਲੀ ਇਸ ਮੁੰਹਿਮ ਦੌਰਾਨ ਨਵੇਂ ਵੋਟਰ ਈ.ਆਰ.ਓ. ਦੇ ਦਫਤਰ ਵਿਖੇ ਫਾਰਮ 6 ਜਮ੍ਹਾਂ ਕਰਵਾ ਸਕਦੇ ਹਨ, ਡਾਕ ਰਾਹੀਂ ਫਾਰਮ 6 ਜਮ੍ਹਾਂ ਕਰਵਾ ਸਕਦੇ ਹਨ, ਨੈਸ਼ਨਲ ਵੋਟਰ ਸਰਵਿਸ ਪੋਰਟਲ (ਐਨ. ਵੀ. ਐਸ. ਪੀ.) ਤੇ ਆਨ-ਲਾਈਨ ਵੀ ਅਪਲਾਈ ਕਰ ਸਕਦੇ ਹਨ ਜਾਂ ਫਿਰ ਕਾਮਨ ਸਰਵਿਸ ਸੈਂਟਰ (ਸੀ. ਐਸ. ਸੀ.) ਵਿਖੇ ਵੀ ਫਾਰਮ-6 ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਵੋਟਰ ਮੋਬਾਈਲ ਐਪ ਦੀ ਵੋਟਰ ਸਰਵਿਸ ਮੋਬਾਈਲ ਐਪਲੀਕੇਸ਼ਨ ਨੂੰ ਡਾਊਨਲੋਡ ਕਰਕੇ ਵੀ ਉਸ ਰਾਹੀਂ ਵੀ ਆਪਣਾ ਫਾਰਮ ਜਮ੍ਹਾਂ ਕਰਵਾ ਸਕਦਾ ਹੈ। ਸ੍ਰੀ ਵੀਕੇ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ ਬੀ. ਐਲ. ਓ. ਵੱਲੋਂ 1 ਜੁਲਾਈ ਤੋਂ 31 ਜੁਲਾਈ ਤੱਕ ਘਰ-ਘਰ ਜਾ ਕੇ ਵੋਟਾਂ ਬਣਾਉਣ ਤੇ ਮ੍ਰਿਤਕ ਵੋਟਰਾਂ ਦਾ ਨਾਂ ਵੀ ਕੱਟਿਆ ਜਾਵੇਗਾ।ਇਸ ਤੋ ਇਲਾਵਾ ਟੋਲ ਫ੍ਰੀ ਸਟੇਟ ਕੰਨਟੈਕਟ ਸੈਂਟਰ ਨੰਬਰ 1950 ਜ਼ੋ ਕਿ ਨੈਸ਼ਨਲ ਅਤੇ ਜ਼ਿਲ੍ਹਾ ਕੰਨਟੈਕਟ ਸੈਂਟਰ ਨਾਲ ਵੀ ਜੁੜਿਆ ਹੋਇਆ ਹੈ ਤੇ ਫੋਨ ਕਰਕੇ ਵੀ ਵੋਟ ਬਣਾਉਣ ਸਬੰਧੀ ਬੇਨਤੀ ਦਰਜ ਕਰਵਾ ਸਕਦਾ ਹੈ, ਇਸ ਸਬੰਧੀ ਬੀ. ਐਲ. ਓ. ਵੱਲੋਂ ਫਾਰਮ ਭਰਵਾਉਣ ਲਈ ਪ੍ਰਬੰਧ ਕੀਤੇ ਜਾਣਗੇ। ਸ੍ਰੀ ਵੀ. ਕੇ. ਸਿੰਘ ਨੇ ਕਿਹਾ ਕਿ ਇਸ ਸਮੁੱਚੀ ਮੁਹਿੰਮ ਦੌਰਾਨ 2 ਵਿਸ਼ੇਸ਼ ਕੈਂਪ 9 ਜੁਲਾਈ ਅਤੇ 23 ਜੁਲਾਈ ਨੂੰ ਰਾਜ ਦੇ ਸਮੂਹ ਪੋਲਿੰਗ ਸਟੇਸ਼ਨਾਂ ਵਿਖੇ ਬੀ. ਐਲ. ਓ. ਵੱਲੋਂ ਵੋਟਾਂ ਬਣਾਈਆਂ ਜਾਣਗੀਆਂ ਅਤੇ ਇਸ ਮੁਹਿੰਮ ਦੌਰਾਨ ਪ੍ਰਾਪਤ ਫਾਰਮ ਨੰ. 6 ਅਤੇ 7(ਮ੍ਰਿਤਕ ਕੇਸਾਂ ਨਾਲ ਸਬੰਧਤ) ਦਾ ਨਬੇੜਾ ਮਿਤੀ 31 ਅਗਸਤ, 2017 ਨੂੰ ਕੀਤਾ ਜਾਵੇਗਾ, ਜਦਕਿ ਫਾਰਮ ਨੰ. 7 ਅਤੇ 8 ਤੇ 8 ਏ ਅਧੀਨ ਪ੍ਰਾਪਤ ਹੋਏ ਫਾਰਮ ਦਾ ਨਿਬੇੜਾ ਵਿਸ਼ੇਸ਼ ਮੁਹਿੰਮ ਤੋਂ ਬਾਅਦ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਈ.ਆਰ.ਓ. ਨੈੱਟ ਲਾਂਚ ਕੀਤਾ ਗਿਆ ਜ਼ੋ ਕਿ ਪੰਜਾਬ ਅਤੇ ਹਰਿਆਣਾ ਵਿੱਚ ਪਾਇਲਟ ਪ੍ਰਾਜੈਕਟ ਵਜੋਂ ਕੰਮ ਕਰੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ