nabaz-e-punjab.com

ਪਿੰਡ ਦਾਊਮਾਜਰਾ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਡਿਸੇਬਿਲਟੀ ਕੈਂਪ ਲਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 1 ਜੁਲਾਈ
ਨੇੜਲੇ ਪਿੰਡ ਦਾਊਮਾਜਰਾ ਵਿਖੇ ਵਿਸ਼ੇਸ ਲੋੜਾਂ ਵਾਲੇ ਬੱਚਿਆਂ ਲਈ ‘ਡਿਸੇਬਿਲਟੀ ਕੈਂਪ’ ਨਗਰ ਪੰਚਾਇਤ ਵੱਲੋਂ ਇਨਕਲੂਸ਼ਿਵ ਐਜੂਕੇਸ਼ਨ ਵਲੰਟੀਅਰ ਸੰਸਥਾ ਦੇ ਸਹਿਯੋਗ ਨਾਲ ਲਗਾਇਆ ਗਿਆ ਜਿਸ ਵਿਚ ਡਾਕਟਰੀ ਟੀਮ ਬੱਚਿਆਂ ਦੀ ਜਾਂਚ ਕੀਤੀ। ਇਸ ਮੌਕੇ ਸਿਵਲ ਹਸਪਤਾਲ ਖਰੜ ਦੇ ਐਸ.ਐਮ.ਓ ਵੱਲੋਂ ਅੱਲਗ ਪਿੰਡਾਂ ਤੋਂ ਬੱਚਿਆਂ ਦੇ ਮਲਟੀਕੈਟਾਗਿਰੀ ਦੇ ਸਰਟੀਫਿਕੇਟ ਵੀ ਬਣਾਏ ਅਤੇ ਬੱਚਿਆਂ ਦੀ ਸਿਹਤ ਦੀ ਜਾਂਚ ਵੀ ਕੀਤੀ।
ਇਸ ਦੌਰਾਨ ਨਗਰ ਪੰਚਾਇਤ ਵੱਲੋਂ ਸਰਪੰਚ ਹਰਵਿੰਦਰ ਸਿੰਘ ਅਤੇ ਚੇਅਰਮੈਨ ਅਵਤਾਰ ਸਿੰਘ ਨੇ ਬਲਾਕ ਮਾਜਰੀ ਅਤੇ ਖਰੜ ਦੇ ਇਨਕਲੂਸ਼ਿਵ ਐਜੂਕੇਸ਼ਨ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਐਸ.ਐਮ.ਓ ਖਰੜ ਦਾ ਵਿਸ਼ੇਸ ਸਨਮਾਨ ਕੀਤਾ। ਇਸ ਮੌਕੇ ਸਰਬਜੀਤ ਕੌਰ, ਪਰਮਿੰਦਰ ਸਿੰਘ, ਸੀਮਾ, ਅਮਨਦੀਪ ਕੌਰ, ਜਸਵਿੰਦਰ ਕੌਰ, ਪੂਜਾ, ਕੁਲਵੀਰ ਕੌਰ, ਪ੍ਰਦੇਪ ਸਿੰਘ, ਨਵਨੀਤ ਸਿੰਘ, ਗੁਰਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …