nabaz-e-punjab.com

ਆਖਰਕਾਰ ਪੰਜਾਬ ਸਰਕਾਰ ਨੇ ਦਿੱਤਾ ਸੁਵਿਧਾ ਸੈਂਟਰਾਂ ਦੇ ਮੁਲਾਜ਼ਮਾਂ ਨੂੰ ਗੱਲਬਾਤ ਦਾ ਸੱਦਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ:
ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ 19 ਅਪਰੈਲ ਫੇਰ 24 ਅਪਰੈਲ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕਰਨ ਲਈ ਸੱਦਾ ਦਿੱਤਾ ਗਿਆ ਸੀ ਪਰ ਕੁੱਝ ਕਾਰਨਾਂ ਕਰਕੇ ਇਸ ਗੱਲਬਾਤ ਨੂੰ ਟਾਲ ਦਿੱਤਾ ਗਿਆ ਸੀ। ਉਸ ਤੋਂ ਬਾਅਦ ਆਪਣੀਆਂ ਮੰਗਾਂ ’ਤੇ ਬਜਿੱਦ ਕਾਮਿਆਂ ਵੱਲੋਂ ਆਪਣੀ ਮੰਗਾਂ ਸਬੰਧੀ ਸੰਘਰਸ਼ ਜਾਰੀ ਰੱਖਿਆ ਗਿਆ ਅਤੇ ਕਰੀਬ 2 ਮਹੀਨਿਆਂ ਦੀ ਖਿੱਚੋਤਾਨ ਮਗਰੋਂ ਵਧੀਕ ਮੁੱਖ ਸਕੱਤਰ ਨਿਰਮਲ ਜੀਤ ਸਿੰਘ ਕਲਸੀ ਨਾਲ 29 ਜੂਨ ਦੁਪਹਿਰ 12:30 ਵਜੇ ਦਾ ਸਮਾਂ ਤੈਅ ਹੋ ਗਿਆ ਪਰ ਚੱਲੀ ਆ ਰਹੀ ਰੀਤ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਹ ਮੀਟਿੰਗ ਵੀ ਟਾਲ ਦਿੱਤੀ ਗਈ। ਹੁਣ ਦੁਬਾਰਾ 6 ਜੁਲਾਈ ਦੁਪਹਿਰ 12:00 ਵਜੇ ਦਾ ਸਮਾਂ ਤੈਅ ਹੋਇਆ ਹੈ। ਜਿਸ ਵਿੱਚ ਵਧੀਕ ਮੁੱਖ ਸਕੱਤਰ ਸੁਵਿਧਾ ਕਾਮਿਆਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਗੱਲਬਾਤ ਕਰਨਗੇ।
ਇਸ ਸਬੰਧੀ ਗੱਲਬਾਤ ਦੌਰਾਨ ਯੂਨੀਅਨ ਦੇ ਪ੍ਰਧਾਨ ਰਵਿੰਦਰ ਰਵੀ ਅਤੇ ਜਨਰਲ ਸਕੱਤਰ ਵਰਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਸ ਤਰ੍ਹਾਂ ਮੀਟਿੰਗਾਂ ਦੇ ਦੇ ਕੇ ਉਨ੍ਹਾਂ ਨੂੰ ਬਾਰ-ਬਾਰ ਰੱਦ ਕਰਨਾ ਨੌਜਆਨ ਪੀੜ੍ਹੀ ਵਿੱਚ ਗਲਤ ਸੁਨੇਹਾ ਦਿੰਦਾ ਹੈ ਕਿਉੱਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਹਰ ਘਰ ਵਿੱਚ ਨੌਕਰੀ ਦੇਣ ਦਾ ਇੱਕ ਵੱਡਾ ਵਾਅਦਾ ਕੀਤਾ ਹੋਇਆ ਹੈ ਜਿਸ ਦੀ ਸ਼ੁਰੂਆਤ ਨੌਕਰੀਆਂ ਤੋਂ ਫਾਰਗ ਕੀਤੇ ਨੌਜਆਨ ਵਰਗ ਤੋੱ ਹੋਣਾ ਇੱਕ ਚੰਗਾ ਸੁਨੇਹਾ ਹੋਵੇਗਾ। ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਚ ਵਿੱਦਿਆ ਪ੍ਰਾਪਤ ਕੰਪਿਊਟਰ ਦੀ ਮੁਹਾਰਿਤ ਹਾਸਿਲ ਅਤੇ ਦਫਤਰੀ ਕੰਮਾਂ ਦੇ ਤਜਰੇਬਾਕਾਰ 1100 ਸੁਵਿਧਾ ਕਰਮਚਾਰੀਆਂ ਨੂੰ 6 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਕਰਕੇ ਪੰਜਾਬ ਦੇ ਸਾਰੇ ਨੌਜਆਨ ਵਰਗ ਨੂੰ ਤੋਹਫਾ ਦੇਵੇ ਤਾਂ ਜੋ ਬੇਰੁਜ਼ਗਾਰ ਫਿਰ ਰਹੇ ਬਾਕੀ ਨੌਜਆਨ ਵਰਗ ਵਿੱਚ ਇੱਕ ਆਸ ਦੀ ਤਾਰ ਛਿੜ ਜਾਵੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਚੰਨਪ੍ਰੀਤ ਸਿੰਘ, ਮੀਤ ਪ੍ਰਧਾਨ ਨਿਰਮਲ ਸਿੰਘ, ਖਜ਼ਾਨਚੀ ਰਜੇਸ਼ ਕੁਮਾਰ ਅਤੇ ਪ੍ਰੈਸ ਸਕੱਤਰ ਰਮੇਸ਼ ਕੁਮਾਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…