Share on Facebook Share on Twitter Share on Google+ Share on Pinterest Share on Linkedin ਮੁੱਲਾਂਪੁਰ ਦੀ ਟੀਮ ਨੇ ਮੇਜ਼ਬਾਨ ਬਜੀਦਪੁਰ ਨੂੰ ਹਰਾ ਕੇ ਜਿੱਤਿਆ ਕ੍ਰਿਕਟ ਟੂਰਨਾਮੈਂਟ ਨਰੋਏ ਸਮਾਜ ਦੀ ਸਿਰਜਣਾ ਲਈ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨਾ ਜ਼ਰੂਰੀ: ਸ਼ੇਰਗਿੱਲ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 1 ਜੁਲਾਈ ਮਾਜਰੀ ਬਲਾਕ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਬਜੀਦਪੁਰ ਦੇ ਨੌਜਵਾਨਾਂ ਵੱਲੋਂ 16 ਸਾਲੀ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਮੁੱਲਾਂਪੁਰ ਦੀ ਟੀਮ ਨੇ ਮੇਜ਼ਬਾਨ ਬਜੀਦਪੁਰ ਨੂੰ ਹਰਾ ਕੇ ਟੂਰਨਾਮੈਂਟ ਜਿੱਤ ਲਿਆ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਪੁੱਜੇ ‘ਆਪ’ ਆਗੂ ਤੇ ਉੱਘੇ ਸਮਾਜ ਸੇਵੀ ਨਰਿੰਦਰ ਸਿੰਘ ਸ਼ੇਰਗਿੱਲ ਨੇ ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਰੋਏ ਸਮਾਜ਼ ਦੀ ਸਿਰਜਣਾ ਲਈ ਅਜੋਕੇ ਸਮੇਂ ਵਿੱਚ ਨੌਜਵਾਨ ਵਰਗ ਨੂੰ ਮਾਰੂ ਬੁਰਾਈਆਂ ਤੋਂ ਬਚਾਕੇ ਖੇਡਾਂ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਇਲਾਕੇ ਅਤੇ ਨੌਜਵਾਨਾਂ ਦੀ ਭਲਾਈ ਲਈ ਚਲਾਈ ਲਹਿਰ ਨੂੰ ਸਿਆਸਤ ਨਾਲੋਂ ਵੱਖਰੇ ਤੌਰ ਤੇ ਮੈਂ ਸਦਾ ਲਈ ਜਾਰੀ ਰੱਖਾਂਗਾ। ਇਸ ਮੌਕੇ ਵਿਸ਼ੇਸ ਮਹਿਮਾਨ ਵੱਜੋਂ ਪੁੱਜੇ ਯੂਥ ਆਗੂ ਜਗਤਾਰ ਸਿੰਘ ਸਿੱਧੂ ਨੇ ਵੀ ਕਲੱਬ ਦੇ ਉਪਰਾਲੇ ਦੀ ਸਲਾਘਾ ਕੀਤੀ। ਇਸ ਦੌਰਾਨ ਗੁਰਦਵਾਰਾ ਗੜ੍ਹੀ ਭੌਰਖਾ ਸਾਹਿਬ ਬਲਾਕ ਮਾਜਰੀ ਦੇ ਮੁੱਖ ਸੇਵਾਦਾਰ ਭਾਈ ਹਰਜੀਤ ਸਿੰਘ ਹਰਮਨ ਅਤੇ ਜਗਦੇਵ ਸਿੰਘ ਮਲੋਆ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ। ਇਸ ਟੂਰਨਾਮੈਂਟ ਦੌਰਾਨ ਮੁੱਲਾਂਪੁਰ ਦੀ ਫਸਟ ਤੇ ਬਜੀਦਪੁਰ ਦੀ ਸੈਕਿੰਡ ਰਹੀ ਟੀਮ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਆਹੁਦੇਦਾਰਾਂ ਨੋਨੀ ਮਾਵੀ ਅਤੇ ਜਸ਼ਨ ਮਾਵੀ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਹਰਕੀਰਤ ਸਿੰਘ ਬਜੀਦਪੁਰ, ਪ੍ਰਧਾਨ ਜਗਤਾਰ ਸਿੰਘ ਖੇੜਾ, ਸਤਨਾਮ ਸਿੰਘ ਕੁਰਾਲੀ, ਮੇਜਰ ਸਿੰਘ ਝਿੰਗੜਾਂ, ਜੱਗੀ ਕਾਦੀਮਾਜਰਾ, ਗੁਰਚਰਨ ਸਿੰਘ ਖਾਲਸਾ, ਦੇਸ਼ਰਾਜ ਮਾਜਰੀ, ਕੇਸਰ ਸਿੰਘ, ਸੋਹਣ ਸਿੰਘ, ਹਨੀ ਮਾਵੀ, ਮਰਲੀਨ ਮਾਵੀ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ