nabaz-e-punjab.com

ਪੰਚਾਇਤ ਮੰਤਰੀ ਬਾਜਵਾ ਵੱਲੋਂ ਪਿੰਡਾਂ ਵਿੱਚ ਛੱਪੜਾਂ ਤੋਂ ਨਾਜਾਇਜ਼ ਕਰਜ਼ੇ ਹਟਾਉਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਜੁਲਾਈ
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਤੋਂ ਨਜਾਇਜ਼ ਕਬਜ਼ੇ ਖ਼ਤਮ ਕਰਾ ਕੇ ਇਹਨਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਲ ਵਿਭਾਗ ਤੋਂ ਨਿਸ਼ਾਨਦੇਹੀ ਲੈ ਕੇ ਸਾਰੇ ਪਿੰਡਾਂ ਦੇ ਛੱਪੜਾਂ ਦਾ ਰਕਬਾ ਪੂਰਾ ਕਰਵਾ ਕੇ ਇਹਨਾਂ ਦੀ ਪਹਿਲਾਂ ਵਾਲੀ ਸਥਿਤੀ ਬਹਾਲ ਕਰਾਉਣ।ਵਿਭਾਗ ਦੇ ਬੁਲਾਰੇ ਨੇ ਅੱਜ ਇੱਥੋਂ ਜਾਰੀ ਕੀਤੇ ਗਏ ਬਿਆਨ ਵਿਚ ਦੱਸਿਆ ਹੈ ਕਿ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿਚ ਛੱਪੜਾਂ ਉੱਤੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਘਰਾਂ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਰਾਹ ਹੀ ਬੰਦ ਹੋ ਗਿਆ ਹੈ ਜਿਸ ਕਾਰਨ ਪਿੰਡਾਂ ਵਿਚ ਗੰਦਗੀ ਵੀ ਫੈਲ ਰਹੀ ਹੈ ਅਤੇ ਥਾਂ ਥਾਂ ਖੜ੍ਹਦੇ ਪਾਣੀ ਕਾਰਨ ਲੋਕਾਂ ਵਿਚ ਝਗੜੇ ਵੀ ਹੋ ਰਹੇ ਹਨ।
ਸਰਕਾਰੀ ਬੁਲਾਰੇ ਅਨੁਸਾਰ ਸ੍ਰੀ ਬਾਜਵਾ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਹੈ ਕਿ ਛੱਪੜਾਂ ਦੇ ਗੰਦੇ ਪਾਣੀ ਨੂੰ ਸੋਧ ਕੇ ਸਿੰਚਾਈ ਲਈ ਵਰਤਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ। ਉਹਨਾਂ ਕਿਹਾ ਕਿ ਸਰਕਾਰ ਵਲੋਂ ਸੋਲਰ ਪੰਪ ਲਾਉਣ ਲਈ ਦਿੱਤੀ ਜਾ ਰਹੀ 80 ਫ਼ੀਸਦੀ ਸਬਸਿਡੀ ਸਕੀਮ ਤਹਿਤ ਛੱਪੜਾਂ ਉੱਤੇ ਪੰਪ ਸੈੱਟ ਲਾ ਕੇ ਪਾਣੀ ਖੇਤਾਂ ਨੂੰ ਦਿੱਤਾ ਜਾ ਸਕਦਾ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਪਿੰਡਾਂ ਦੇ ਛੱਪੜ ਇਸ ਲਈ ਵੀ ਮੁੜ ਸੁਰਜੀਤ ਕਰਨੇ ਜ਼ਰੂਰੀ ਹਨ ਕਿਉਂਕਿ ਇਹ ਬਾਰਸ਼ਾਂ ਦੇ ਪਾਣੀ ਨੂੰ ਜਮ੍ਹਾ ਕਰਕੇ ਧਰਤੀ ਵਿਚ ਜੀਰਨ ਦਾ ਮੁੜ ਚੰਗਾ ਸ੍ਰੋਤ ਬਣ ਸਕਦੇ ਹਨ। ਛੱਪੜਾਂ ਦੀ ਹੋਂਦ ਮਿਟ ਜਾਣ ਕਾਰਨ ਇਹਨਾਂ ਵਿਚ ਜਮ੍ਹਾ ਹੁੰਦਾ ਪਾਣੀ ਹੁਣ ਫਜ਼ੂਲ ਹੀ ਰੁੜ ਜਾਂਦਾ ਹੈ। ਛੱਪੜਾਂ ਦੀ ਮੁੜ ਸੁਰਜੀਤੀ ਨਾਲ ਧਰਤੀ ਹੇਠਲੇ ਪਾਣੀ ਦਾ ਹੇਠਾਂ ਜਾ ਰਿਹਾ ਪੱਧਰ ਵੀ ਉੱਚਾ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

Ensure disposal of complaints in fair, transparent, time bound manner: VB Chief Directs Officials

Ensure disposal of complaints in fair, transparent, time bound manner: VB Chief Directs Of…