nabaz-e-punjab.com

ਕੈਪਟਨ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਚੋਣ ਵਾਅਦਾ ਪੂਰਾ ਕੀਤਾ: ਚਰਨਜੀਤ ਚੰਨੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਜੁਲਾਈ
ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਪੋਕੇਸਮੈਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਕਾਂਗਰਸ ਸਰਕਾਰ ਦਾ ਮੁੱਖ ਟੀਚਾ ਹੈ ਤਾਂ ਜੋ ਅਕਾਲੀਆਂ ਦੇ ਰਾਜ ਵਿੱਚ ਪਛੜੇ ਇਲਾਕਿਆਂ ਦਾ ਵਿਕਾਸ ਕਰਵਾਇਆ ਜਾ ਸਕੇ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਰਕਾਰ ਦੀਆਂ ਸੌ ਦਿਨਾਂ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬਾ ਵਿਕਾਸ ਦੀਆਂ ਲੀਹਾਂ ’ਤੇ ਚੱਲ ਪਿਆ ਹੈ ਤੇ ਸਰਕਾਰ ਵੱਲੋਂ ਕਿਸਾਨਾਂ ਦਾ ਕਰਜਾ ਮੁਆਫ ਕਰਕੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਕਾਂਗਰਸ ਸਰਕਾਰ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਰਮਾਕਾਂਤ ਕਾਲੀਆ ਯੂਥ ਆਗੂ ਨੇ ਵੀ ਕੈਪਟਨ ਸਰਕਾਰ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਵਾਉਂਦੇ ਹੋਏ ਆਉਣ ਵਾਲੇ ਸਮੇਂ ਵਿਚ ਸੂਬੇ ਨੂੰ ਦੇਸ਼ ਦੇ ਮੋਹਰੀ ਸੂਬਿਆਂ ਵਿਚ ਸ਼ੁਮਾਰ ਹੋਣ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…