Share on Facebook Share on Twitter Share on Google+ Share on Pinterest Share on Linkedin ਗਰਮੀ ਦੀਆਂ ਛੁੱਟੀਆਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਸਾਫ਼-ਸਫ਼ਾਈ ਰੱਖਣ ਦੇ ਹੁਕਮਾਂ ’ਤੇ ਨਹੀਂ ਹੋ ਰਿਹਾ ਅਮਲ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 4 ਜੁਲਾਈ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਜੂਨ ਮਹੀਨੇ ਦੀਆਂ ਛੁੱਟੀਆਂ ਤੋਂ ਪਹਿਲਾਂ ਛੁੱਟੀਆਂ ਦੌਰਾਨ ਸਕੂਲਾਂ ਦੇ ਆਲੇ-ਦੁਆਲੇ, ਸਕੂਲਾਂ ਦੀਆਂ ਛੱਤਾਂ ਤੇ ਸਕੂਲਾਂ ਦੇ ਅੰਦਰ ਸਾਫ਼-ਸਫ਼ਾਈ ਕਰਨ ਤੋਂ ਇਲਾਵਾ ਪੇਂਟ ਤੇ ਫਰਨੀਚਰ ਦੀ ਮੁਰੰਮਤ ਕਰਵਾਉਣ ਸਬੰਧੀ ਹੁਕਮ ਜਾਰੀ ਕੀਤਾ ਗਿਆ ਸੀ, ਪਰ ਇਸ ਫੁਰਮਾਨ ਨੂੰ ਸਕੂਲ ਮੁਖੀਆਂ ਨੇ ਤਾਂ ਕਿ ਸਵੀਕਾਰ ਕਰਨ ਸੀ, ਸਗੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਾਜਰੀ ਵੱਲੋਂ ਵੀ ਇਸ ਨੂੰ ਅਣਗੌਲਿਆ ਕੀਤਾ ਗਿਆ ਹੈ, ਜਿਸ ਕਾਰਨ ਪਿੰਡ ਕਰਤਾਰਪੁਰ ਵਿਖੇ ਚੱਲ ਰਹੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਮਾਜਰੀ ਦੀ ਚਾਰਦਿਵਾਰੀ ਅੰਦਰ ਘਾਹ-ਫੂਸ ਤੇ ਕਾਂਗਰਸੀ ਬੂਟੀ ਨੇ ਥਾਂ ਮੱਲ ਲਈ ਹੈ ਅਤੇ ਥਾਂ-ਥਾਂ ‘ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਜ਼ਿਕਰਯੋਗ ਹੈ ਕਿ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਮਾਜਰੀ ਅਧੀਨ ਕਰੀਬ 60 ਸਕੂਲਾਂ ਆਉਂਦੇ ਹਨ ਅਤੇ ਇਨ੍ਹਾਂ ਸਕੂਲਾਂ ਦਾ ਹਰ ਪ੍ਰਕਾਰ ਦਾ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਾਜਰੀ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ। ਇਸ ਦਫ਼ਤਰ ਅਧੀਨ ਪੈਂਦੇ ਇੱਕਾ-ਦੁੱਕਾ ਸਕੂਲਾਂ ਨੂੰ ਛੱਡ ਕੇ ਬਾਕੀ ਸਕੂਲਾਂ ਦੀਆਂ ਇਮਾਰਤਾਂ ਦੀ ਹਦੂਦ ਅੰਦਰ, ਛੱਤਾਂ ‘ਤੇ ਅਤੇ ਸਕੂਲਾਂ ਦੇ ਆਲੇ-ਦੁਆਲੇ ਘਾਹ-ਫੂਸ ਖੜ੍ਹਾ ਆਮ ਵੇਖਿਆ ਜਾ ਸਕਦਾ ਹੈ, ਜਿਸ ਤੋਂ ਪ੍ਰਤੀਤ ਹੁੰਦਾ ਹੈ ਕਿ ਸਕੂਲ ਮੁਖੀਆਂ ਤੇ ਬਲਾਕ ਪੱਧਰ ਦੇ ਅਧਿਕਾਰੀਆਂ ਵੱਲੋਂ ਆਪਣੇ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਹੁਕਮਾਂ ਨੂੰ ਟਿੱਚ ਹੀ ਸਮਝਿਆ ਜਾਂਦਾ ਹੈ। ਪਿੰਡ ਕਰਤਾਰਪੁਰ ਦੇ ਵਸਨੀਕ ‘ਆਪ’ ਆਗੂ ਦਲਵਿੰਦਰ ਸਿੰਘ ਕਾਲਾ ਤੇ ਗੁਰਜੀਤ ਸਿੰਘ ਕਰਤਾਰਪੁਰ ਨੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ ਵੱਲ ਤੁਰੰਤ ਧਿਆਨ ਦਿੱਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ