Share on Facebook Share on Twitter Share on Google+ Share on Pinterest Share on Linkedin ਪਿੰਡ ਗੋਬਿੰਦਗੜ੍ਹ ਵਿੱਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੁਲਾਈ ਇੱਥੋਂ ਦੇ ਨਜਦੀਕੀ ਪਿੰਡ ਗੋਬਿੰਦਗੜ੍ਹ ਵਿੱਚ ਪਿੰਡ ਦੀ ਨੌਜਵਾਨ ਸਭਾ ਵੱਲੋਂ ਪਿੰਡ ਦੇ ਨੌਜਵਾਨਾਂ ਹਰਨੇਕ ਸਿੰਘ ਅਤੇ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਕਰਵਾਇਆ ਗਿਆ ਕ੍ਰਿਕਟ ਟੂਰਨਾਮੈਂਟ ਬੀਤੀ ਸ਼ਾਮ ਸਮਾਪਤ ਹੋ ਗਿਆ। ਇਸ ਟੂਰਨਾਮੈਂਟ ਵਿੱਚ ਕੁੱਲ 48 ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਵਿੱਚ ਸੋਹਾਣਾ ਦੀ ਟੀਮ ਪਹਿਲੇ, ਗੋਬਿੰਦਗੜ੍ਹ ਦੀ ਦੂਜੇ ਅਤੇ ਸ਼ਾਮਪੁਰ ਦੀ ਟੀਮ ਤੀਜੇ ਨੰਬਰ ਤੇ ਰਹੀ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਕੀਤੀ। ਉਨ੍ਹਾਂ ਨੇ ਨੌਜਵਾਨਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਮਿਆਰੀ ਸਿੱਖਿਆ ਦੇ ਨਾਲ ਨਾਲ ਖੇਡਾਂ ਵੱਲ ਵੀ ਵਧੇਰੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਅਜੋਕੇ ਸਮੇਂ ਵਿੱਚ ਯੁਵਾ ਵਰਗ ਨਸ਼ਿਆਂ ਦੀ ਦਲ ਦਲ ਵਿੱਚ ਧਸਦਾ ਜਾ ਰਿਹਾ ਹੈ। ਨੌਜਵਾਨਾਂ ਨੂੰ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀ, ਜਾਗਰੂਕਤਾ ਅਤੇ ਖੇਡਾਂ ਹੀ ਮਾਤਰ ਅਜਿਹਾ ਸਾਧਨ ਹਨ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਇਸ ਮੌਕੇ ਤਰਲੋਚਨ ਸਿੰਘ ਸਰਪੰਚ ਗੋਬਿੰਦਗੜ੍ਹ, ਬਲਵਿੰਦਰ ਸਿੰਘ ਗੋਬਿੰਦਗੜ੍ਹ ਅਤੇ ਰਾਜਿੰਦਰ ਸਿੰਘ ਸ਼ਾਮਪੁਰ ਵੀ ਹਾਜਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ