nabaz-e-punjab.com

ਆਂਗਨਵਾੜੀ ਮੁਲਾਜਮ ਯੂਨੀਅਨ ਵੱਲੋਂ ਮੁਹਾਲੀ ਦੇ ਡੀਸੀ ਦਫ਼ਤਰ ਦੇ ਬਾਹਰ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੁਲਾਈ
ਆਂਗਨਵਾੜੀ ਯੂਨੀਅਨ ਪੰਜਾਬ (ਸੀਟੂ) ਦੀ ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਪ੍ਰਧਾਨ ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਅੱਜ ਮੁਹਾਲੀ ਦੇ ਡੀ ਸੀ ਆਫਿਸ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਹੋੱਦ ਵਿਚ ਆਈ ਹੈ, ਉਦੋਂ ਤੋਂ ਹੀ ਆਈ ਸੀ ਡੀ ਐਸ ਸਕੀਮ ਨੁੰ ਖਤਮ ਕਰਨ ਅਤੇ ਇਸ ਸਕੀਮ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਆਈ ਸੀ ਡੀ ਐਸ ਸਕੀਮ 2 ਅਕਤੂਬਰ 1975 ਨੂੰ ਸ਼ੁਰੂ ਕੀਤੀ ਗਈ ਸੀ ਜਿਸ ਦਾ ਮਨੋਰਥ 0 ਤੋਂ 6 ਸਾਲ ਤੱਕ ਦੇ ਬੱਚਿਆਂ ਵਿਚ ਕੁਪੋਸ਼ਨ ਨੂੰ ਖਤਮ ਕਰਦੇ ਹੋਏ ਉਹਨਾਂ ਦਾ ਸਰੀਰਕ ਅਤੇ ਬੋਧਿਕ ਵਿਕਾਸ ਕਰਨਾ ਹੈ। ਇਹ ਸਕੀਮ ਪੂਰੇ ਦੇਸ਼ ਵਿਚ 14 ਲੱਖ ਆਂਗਨਵਾੜੀ ਸੈਂਟਰਾਂ ਰਾਹੀਂ 10 ਕਰੋੜ ਤੋਂ ਵੱਧ ਬਚਿਆਂ ਅਤੇ 2 ਕਰੋੜ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਸੰਭਾਲ ਅਤੇ ਖੁਰਾਕ ਮੁਹਈਆ ਕਰਵਾਉੱਦੀ ਹੈ ਪਰ ਕੇੱਦਰ ਦੀ ਮੋਦੀ ਸਰਕਾਰ ਪਿਛਲੇ ਤਿੰਨ ਸਾਲਾਂ ਤੋੱ ਹ ੀ ਇਸ ਸਕੀਮ ਦੇ ਬਜਟ ਵਿਚ ਕਟੌਤੀ ਕਰਦੀ ਆ ਰਹੀ ਹੈ ਅਤੇ ਮੋਦੀ ਸਰਕਾਰ ਇਹ ਸਕੀਮ ਬੰਦ ਕਰਕੇ ਇਸ ਸਕੀਮ ਨੂੰ ਨਿੱਜੀ ਹੱਥਾਂ ਵਿਚ ਦੇਣਾ ਚਾਹੁੰਦੀ ਹੈ।
ਉਹਨਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੀ ਆਂਗਨਵਾੜੀ ਵਰਕਰਾਂ ਨਾਲ ਧੱਕਾ ਕਰ ਰਹੀ ਹੈ, ਜਦੋਂ ਕਿ ਕਾਂਗਰਸ ਨੇ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਆਂਗਨਵਾੜੀ ਮੁਲਾਜਮਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ ਪਰ ਸਰਕਾਰ ਬਣਦਿਆਂ ਹ ੀ ਸਾਰੇ ਵਾਅਦੇ ਕਾਂਗਰਸ ਸਰਕਾਰ ਭੁੱਲ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਤੋੱ ਵਾਧੂ ਕੰਮ ਲਿਆ ਜਾ ਰਿਹਾ ਹੈ।
ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੋਂ ਵਾਧੂ ਕੰਮ ਲੈਣਾ ਬੰਦ ਕੀਤਾ ਜਾਵੇ, ਆਂਗਣਵਾੜੀ ਵਰਕਰਾਂ ਨੂੰ 18 ਹਜ਼ਾਰ ਅਤੇ ਹੈਲਪਰਾਂ ਨੂੰ 15 ਹਜਾਰ ਰੁਪਏ ਹਰ ਮਹੀਨੇ ਦਿਤੇ ਜਾਣ,ਆਂਗਣਵਾੜੀ ਵਰਕਰਾਂ ਨੂੰ ਪੈਨਸ਼ਨ ਸਕੀਮ ਦਾ ਲਾਭ ਦਿਤਾਜਾਵੇ। ਇਸ ਮੌਕੇ ਯੂਨੀਅਨ ਦੀ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਕੌਰ, ਬਲਾਕ ਖਰੜ ਪ੍ਰਧਾਨ ਭਿੰਦਰ ਕੌਰ, ਰਜਿੰਦਰ ਕੌਰ, ਜਸਵਿੰਦਰ ਕੌਰ, ਪੁਸ਼ਪਾ ਦੇਵੀ, ਲਾਜਵੰਤੀ, ਗੁਰਮੀਤ ਕੌਰ, ਹਰਭਜਨ ਕੌਰ, ਗੁਰਨਾਮ ਕੌਰ, ਬਲਜੀਤ ਕੌਰ, ਮੁਖਤਿਆਰ ਕੌਰ, ਸੀਟੂ ਦੇ ਮੀਤ ਪ੍ਰਧਾਨ ਚੰਦਰ ਸ਼ੇਖਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…