nabaz-e-punjab.com

ਬੇਰੁਜਗਾਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਭੁੱਖ ਹੜਤਾਲ ਤੇ ਧਰਨਾ ਜਾਰੀ

ਬੇਰੁਜਗਾਰ ਅਧਿਆਪਕਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੁਲਾਈ
ਪਿੰਡ ਸੋਹਾਣਾ ਵਿਖੇ ਬੇਰੁਜਗਾਰ ਅਧਿਆਪਕਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਅਤੇ ਲੜੀਵਾਰ ਭੁੱਖ ਹੜਤਾਲ ਜਾਰੀ ਹੈ। ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ ਹੋਣ ਕਾਰਨ ਇਨ੍ਹਾਂ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਵਿਰੁੱਧ ਜਬਰਦਸਤ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੀ ਪ੍ਰਧਾਨ ਪੂਨਮ ਰਾਣੀ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਦੀ ਪ੍ਰਾਪਤੀ ਤੱਕ ਉਹ ਸੰਘਰਸ ਕਰਦੇ ਰਹਿਣਗੇ। ਯੂਨੀਅਨ ਆਗੂਆਂ ਨੂੰ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ’ਚੋਂ ਬਾਹਰ ਗਏ ਹੋਣ ਕਾਰਨ ਮੀਟਿੰਗ ਨਹੀਂ ਹੋ ਸਕਦੀ ਹੈ। ਜਿਸ ਦਾ ਧਰਨਾਕਾਰੀਆਂ ਨੇ ਕਾਫੀ ਬੂਰਾ ਮਨਾਇਆ ਗਿਆ। ਇਸ ਮੌਕੇ ਯਾਦਵਿੰਦਰ ਸਿੰਘ ਲਾਲੀ, ਬਲਦੇਵ ਸਿੰਘ, ਲਖਵਿੰਦਰ ਸਿੰਘ, ਰਣਧੀਰ ਸਿੰਘ, ਮਨਜੀਤ ਕੌਰ, ਟੋਨੀ, ਰਾਜੇਸ, ਕੁਲਵਿੰਦਰ, ਰਜਨੀ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕਿਸੇ ਜ਼ਰੂਰੀ ਕੰਮ ਬਾਹਰ ਗਏ ਹੋਏ ਸੀ ਤਾਂ ਸਿੱਖਿਆ ਮੰਤਰੀ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਹੋ ਸਕਦੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਅਤ ਅਤੇ ਨੀਤੀਆਂ ਵਿੱਚ ਫਰਕ ਹੈ।
ਇਸ ਮੌਕੇ ਯੂਨੀਅਨ ਦੀ ਪ੍ਰਧਾਨ ਪੂਨਮ ਰਾਣੀ ਨਵਾਂ ਸ਼ਹਿਰ, ਰਾਜਪਾਲ ਖਨੋਰੀ, ਹਰਵਿੰਦਰ ਸਿੰਘ ਨੇ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਹੁਣ ਉਹ ਝੂਠੇ ਲਾਰਿਆ ਵਿੱਚ ਨਹੀਂ ਆਉਣਗੇ ਸਗੋਂ ਸਰਕਾਰੀ ਨੌਕਰੀ ਸਬੰਧੀ ਨਿਯੁਕਤੀ ਪੱਤਰ ਲੈ ਕੇ ਹੀ ਘਰ ਜਾਣਗੇ। ਉਨ੍ਹਾਂ ਇਹ ਵੀ ਧਮਕੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਟੈਂਕੀ ਉੱਤੇ ਚੜੇ ਵਿਅਕਤੀ ਹੇਠਾਂ ਛਾਲਾਂ ਮਾਰ ਕੇ ਸਮੂਹਿਕ ਆਤਮਦਾਹ ਕਰਨ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਦੱਸਿਆ ਕਿ ਉਹ ਬੀ ਐਡ ਕਰਨ ਤੋਂ ਬਾਅਦ ਸਰਕਾਰੀ ਨੌਕਰੀ ਪ੍ਰਾਪਤ ਕਰਨ ਲਈ ਟੀਚਰ ਐਲੀਜੀਬਿਲਟੀ ਟੈਸਟ ਪਾਸ ਕਰ ਚੁੱਕੇ ਹਨ। ਇਹੀ ਨਹੀਂ ਉਹ ਸਾਰੇ ਸਬਜੈਕਟ ਟੈਸਟ ਵੀ ਪਾਸ ਕਰ ਚੁੱਕੇ ਹਨ ਲੇਕਿਨ ਅਜੇ ਤਾਈਂ ਸਰਕਾਰ ਨੇ ਉਨ੍ਹਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ। ਸਰਕਾਰ ਵੱਲੋਂ ਨੌਕਰੀ ਨਾ ਦੇਣ ਕਰਕੇ ਕਈ ਬੇਰੁਜ਼ਗਾਰ ਅਧਿਆਪਕ ਉਮਰ ਹੱਦ ਟੱਪ ਗਏ ਹਨ। ਅਨੇਕਾਂ ਹੀ ਬੇਰੁਜ਼ਗਾਰੀ ਅਧਿਆਪਕ ਉਮਰ ਹੱਦ ਟੱਪਣ ਦੀ ਸੀਮਾ ’ਤੇ ਪਹੁੰਚ ਗਏ ਹਨ।
ਇਸ ਮੌਕੇ ਸੁਰਿੰਦਰ ਸਿੰਘ, ਰੋਹਿਤ ਅਨੇਜਾ, ਹਰਵਿੰਦਰ ਸਿੰਘ, ਹਰਦਮ ਸਿੰਘ, ਪ੍ਰੀਤਮ ਸਿੰਘ, ਮਨਜੀਤ ਕੌਰ, ਗੁਰਮੀਤ ਕੌਰ, ਹਰਦੀਪ ਸਿੰਘ, ਜਗਦੀਪ ਸਿੰਘ, ਕੁਲਰਾਜ ਸਿੰਘ, ਜੈਸਮੀਨ ਕੌਰ ਸੰਗਰੂਰ, ਆਰਤੀ ਫਿਲੋਰ, ਨੀਲਮ ਫਿਰੋਜ਼ਪੁਰ, ਰਾਣਾ ਧੀਮਾਨ, ਜਗਤਾਰ ਸਿੰਘ, ਲਖਵਿੰਦਰ ਸਿੰਘ, ਤਨਵੀ ਧੀਮਾਨ, ਹਰਮੀਤ ਕੌਰ, ਪ੍ਰਵੀਨ ਰਾਣੀ, ਰੇਸ਼ਮਾ, ਮੀਨਾ ਰਾਣੀ, ਸ਼ਰਨਜੀਤ ਕੌਰ, ਮੇਘਾ ਖੰਨਾ, ਅਮਨਦੀਪ ਕੌਰ ਪਿੰਡ ਬੂਟਾ ਭਾਈ ਰੂਪਾ, ਤੇਜਿੰਦਰ ਅੱਪਰਾ, ਰਾਜਵੰਤ ਕੌਰ ਫਤਹਿਗੜ੍ਹ ਸਾਹਿਬ, ਮਨਦੀਪ ਕੌਰ ਰੂਪਨਗਰ, ਸੋਨੀਆ, ਤਰਸੇਮ ਸਿੰਘ, ਪ੍ਰੋਮਿਲਾ ਦੇਵੀ, ਅੰਕਿਤਾ ਕੁਮਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…