nabaz-e-punjab.com

ਐਜੂਸਟਾਰ ਆਦਰਸ਼ ਸਕੂਲ ਵਿੱਚ ਮਨਾਇਆ ‘ਡਾਕਟਰ ਦਿਵਸ’

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਜੁਲਾਈ
ਐਜੂਸਟਾਰ ਆਦਰਸ਼ ਸਕੂਲ ਕਾਲੇਵਾਲ ਵਿੱਚ ਚੌਥੀ ‘ਏ’ ਦੇ ਵਿਦਿਆਰਥੀਆਂ ਵੱਲੋਂ ‘ਡਾਕਟਰ ਦਿਵਸ’ ’ਤੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਡਾ. ਵਿਧਾਨ ਚੰਦ ਰਾਏ ਦੇ ਜੀਵਨ ਬਾਰੇ ਦੱਸ ਕੇ ਤੇ ਕਵਿਤਾ ਰਾਂਹੀਂ ਕੀਤੀ ਗਈ।ਇਸ ਤੋਂ ਬਾਅਦ ਵਿਦਿਆਰਥੀਆਂ ਨੇ ਡਾਕਟਰ ਦੀ ਵਰਦੀ ਪਾ ਕੇ ‘ਵੀਆਰ ਦੇਅਰ ਫਾਰ ਯੂ’ ਗੀਤ ਤੇ ਨ੍ਰਿਤ ਪੇਸ਼ ਕੀਤਾ। ਇਸ ਤੋਂ ਬਾਅਦ ਚੌਥੀਂ ਜਮਾਤ ਦੀ ਇੰਚਾਰਜ ਅਧਿਆਪਕਾ ਰਮਨਦੀਪ ਕੌਰ ਨੇ ਡਾਕਟਰ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਸਾਨੂੰ ਇਨ੍ਹਾਂ ਦੁਆਰਾ ਨਿਭਾਈ ਜਾ ਰਹੀ ਸੇਵਾ ਦਾ ਧੰਨਵਾਦ ਕਰਨਾ ਚਾਹੀਦਾ ਹੈ। ਵਿਦਿਆਰਥੀਆਂ ਦੁਆਰਾ ਸਕੂਲ ਨਰਸ ਸ੍ਰੀ ਮਨਜੋਤ ਕੌਰ ਦਾ ਧੰਨਵਾਦ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਅਨੂ ਸ਼ਰਮਾ ਜੀ ਨੇ ਕਿਹਾ ਕਿ ਇਸ ਤਰ੍ਹਾਂ ਖਾਸ ਦਿਨ ਮਨਾਉਣ ਨਾਲ ਵਿਦਿਆਰਥੀਆਂ ਨੂੰ ਇਨ੍ਹਾਂ ਦੀ ਮਹੱਤਤਾ ਬਾਰੇ ਪਤਾ ਲੱਗਦਾ ਹੈ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…