nabaz-e-punjab.com

ਵਧੀਆਂ ਸੇਵਾਵਾਂ ਬਦਲੇ ਸੁਵਿਧਾ ਕੇਂਦਰ ਦੀ ਇੰਚਾਰਜ ਹਰਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 13 ਜੁਲਾਈ
ਸਥਾਨਕ ਸ਼ਹਿਰ ਦੇ ਮਾਡਲ ਟਾਊਨ ਵਾਰਡ ਨੰਬਰ 6 ਵਿਖੇ ਸਥਿਤ ਗਗਨ ਡੋਕੂਮੈਂਟ ਸੈਂਟਰ ਵਿੱਚ ਚੱਲਦੇ ਸੁਵਿਧਾ ਕੇਂਦਰ ਦੀ ਇੰਚਾਰਜ ਹਰਪ੍ਰੀਤ ਕੌਰ ਨੂੰ ਵਧੀਆ ਸੇਵਾਵਾਂ ਦੇਣ ਲਈ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸ਼ਾਦ ਵੱਲੋਂ ਸਨਮਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੌਂਸਲਰ ਦਵਿੰਦਰ ਠਾਕੁਰ ਨੇ ਦੱਸਿਆ ਕਿ ਹਰਪ੍ਰੀਤ ਕੌਰ ਅਤੇ ਗਗਨਦੀਪ ਸਿੰਘ ਜੋ ਕਿ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਨੂੰ ਸੁਵਿਧਾ ਕੇਂਦਰ ਰਾਂਹੀ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਕੇ ਉਨ੍ਹਾਂ ਦੀ ਵਰਤੋਂ ਲਈ ਪ੍ਰੇਰਦੇ ਹਨ ਜਿਸ ਨੂੰ ਮੁਖ ਰੱਖਦਿਆਂ ਦਿੱਲੀ ਵਿਖੇ ਹੋਏ ਇੱਕ ਸਮਾਰੋਹ ਦੌਰਾਨ ਦੇਸ਼ ਅੰਦਰ ਕੰਮ ਕਰਦੇ ਦਸ ਪ੍ਰਾਈਵੇਟ ਸੁਵਿਧਾ ਕੇਂਦਰਾਂ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿਚ ਹਰਪ੍ਰੀਤ ਕੌਰ ਕੁਰਾਲੀ ਨੂੰ ਸਨਮਾਨ ਮਿਲਿਆ। ਦਵਿੰਦਰ ਠਾਕੁਰ ਨੇ ਹਰਪ੍ਰੀਤ ਕੌਰ ਅਤੇ ਗਗਨਦੀਪ ਸਿੰਘ ਨੂੰ ਵਧਾਈ ਦਿੱਤੀ ਤੇ ਇਸੇ ਤਰ੍ਹਾਂ ਆਉਣ ਵਾਲੇ ਸਮੇਂ ਵਿਚ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…