nabaz-e-punjab.com

ਰੂਪਨਗਰ ਡਿਵੀਜ਼ਨ ਦੇ ਕਮਿਸ਼ਨਰ ਵੱਲੋਂ ਐਸਡੀਐਮ ਅਤੇ ਤਹਿਸੀਲ ਕੰਪਲੈਕਸ ਦੇ ਦਫ਼ਤਰਾਂ ਦੇ ਕੰਮ ਦੀ ਚੈਕਿੰਗ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 13 ਜੁਲਾਈ
ਰੂਪਨਗਰ ਡਿਵੀਜ਼ਨ ਦੇ ਕਮਿਸ਼ਨਰ ਸ੍ਰ. ਦੀਪਿੰਦਰ ਸਿੰਘ ਆਈ.ਏ.ਐਸ. ਵਲੋਂ ਅੱਜ ਬਾਅਦ ਦੁਪਹਿਰ ਉਪ ਮੰਡਲ ਮੈਜਿਸਟੇ੍ਰਟ ਖਰੜ, ਤਹਿਸੀਲ ਦਫ਼ਤਰ ਖਰੜ ਵਿੱਚ ਹੁੰਦੇ ਕੰਮਾਂ ਦੀ ਪੜਤਾਲ ਕੀਤੀ ਅਤੇ ਦੋਵੇ ਦਫ਼ਤਰਾਂ ਦਾ ਦੌਰਾ ਕਰਕੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ। ਤਹਿਸੀਲ ਦਫਤਰ ਖਰੜ ਵਲੋਂ ਉਪ ਮੰਡਲ ਖਰੜ ਤਹਿਤ ਪੈਦੇ ਸਾਰੇ ਪਿੰਡਾਂ ਦੇ ਆਂਗਨਵਾੜੀ ਕੇਂਦਰਾਂ ਨੂੰ ਜ਼ਰੂਰੀ ਸਮਾਨ ਦੇਣ ਦੀ ਸ਼ੁਰੂਆਤ ਉਨ੍ਹਾਂ ਆਂਗਨਵਾੜੀ ਵਰਕਰ ਨੂੰ ਸਮਾਨ ਭੇਂਟ ਕਰਦੇ ਸ਼ੁਰੂਆਤ ਕਰਵਾਈ। ਉਨ੍ਹਾਂ ਦੋਵੇਂ ਦਫਤਰਾਂ ਵਲੋਂ ਆਂਗਨਵਾੜੀ ਵਰਕਰਾਂ ਨੂੰ ਦਿੱਤੇ ਜਾਣ ਵਾਲੇ ਸਮਾਨ ਬਾਰੇ ਕਿਹਾ ਕਿ ਇਹ ਬਹੁਤ ਹੀ ਸ਼ਲਾਘਾਯੋਗ ਉਦਮ ਹੈ ਜਿਥੇ ਕਿ ਛੋਟੇ ਛੋਟੇ ਬੱਚੇ ਆਪਣੇ ਸ਼ੁਰੂਆਤੀ ਜੀਵਨ ਦੀ ਸ਼ੁਰੂਆਤ ਕਰਦੇ ਹਨ।
ਉਨ੍ਹਾਂ ਤਹਿਸੀਲ ਕੰਪਲੈਕਸ ਵਿਚ ਪੌਦਾ ਵੀ ਲਗਾਇਆ ਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੁੱਧ ਵਾਤਾਵਰਣ ਲਈ ਹੋਰ ਪੌਦੇ ਲਗਾਉਣ ਲਈ ਆਖਿਆ। ਉਪ ਮੰਡਲ ਮੈਜਿਸਟੇ੍ਰਟ ਖਰੜ ਅਮਨਿੰਦਰ ਕੌਰ ਬਰਾੜ ਨੇ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਕਿ ਤਹਿਸੀਲ ਦਫਤਰ ਖਰੜ ਵਲੋਂ ਸਾਰੇ ਆਂਗਨਵਾੜੀ ਕੇਂਦਰਾਂ ਨੂੰ 1 ਪੱਖ, 1 ਦਰੀ,5 ਕੁੂਰਸੀਆਂ,1 ਪਾਣੀ ਵਾਲਾ ਕੈਂਪਰ ਦਿੱਤਾ ਜਾ ਰਿਹਾ ਹੈ ਜਿਸਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਮੌਕੇ ਤਹਿਸੀਲਦਾਰ ਖਰੜ ਤਰਸੇਮ ਸਿੰਘ ਮਿੱਤਲ, ਨਾਇਬ ਤਹਿਸੀਲਦਾਰ ਖਰੜ ਹਰਿੰਦਰਜੀਤ ਸਿੰਘ, ਨਾਇਬ ਤਹਿਸੀਲਦਾਰ ਮਾਜਰੀ ਵਰਿੰਦਰਪਾਲ ਧੂਤ, ਸੀ.ਡੀ.ਪੀ.ਓ.ਮਾਜਰੀ ਹਰਮੀਤ ਕੌਰ, ਸੀ.ਡੀ.ਪੀ.ਓ.ਖਰੜ ਅੰਬਰ ਵਾਲੀਆਂ,ਦਵਿੰਦਰ ਸਿੰਘ ਆਰ.ਸੀ., ਰੀਡਰ ਰਣਵਿੰਦਰ ਸਿੰਘ, ਪਿਆਰਾ ਸਿੰਘ, ਤਰਲੋਚਨ ਸਿੰਘ ਦਫਤਰ ਕਾਨੂੰਗੋ, ਮਨੋਜ਼ ਕੁਮਾਰ ਸਮੇਤ ਹੋਰ ਕਰਮਚਾਰੀ ਅਤੇ ਆਂਗਨਵਾੜੀ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…