nabaz-e-punjab.com

ਪਿੰਡ ਸਵਾੜਾ ਦੀ ਹੱਡਾ ਰੋੜੀ ਤੋਂ ਨਾਜਾਇਜ਼ ਕਬਜ਼ਾ ਹਟਾਉਣ ਦੀ ਮੰਗ, ਬੀਡੀਪੀਓ ਨੂੰ ਦਿੱਤੀ ਸ਼ਿਕਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ
ਪਿੰਡ ਸਵਾੜਾ ਦੇ ਵੱਡੀ ਗਿਣਤੀ ਵਸਨੀਕਾਂ ਨੇ ਬੀ ਡੀ ਪੀ ਓ ਖਰੜ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪਿੰਡ ਸਵਾੜਾ ਦੀ ਹੱਡਾਰੋੜੀ ਉਪਰ ਕੀਤੇ ਗਏ ਨਜਾਇਜ ਕਬਜੇ ਨੂੰ ਹਟਾਇਆ ਜਾਵੇ। ਇਸ ਮੌਕੇ ਇਸ ਮੌਕੇ ਪਿੰਡ ਵਾਸੀ ਅਮਰ ਸਿੰਘ, ਹਰਿੰਦਰ ਸਿੰਘ, ਚਰਨਜੀਤ ਸਿੰਘ, ਹਰਨੇਕ ਸਿੰਘ, ਸੁਰਜੀਤ ਸਿੰਘ, ਹਰਦੀਪ ਸਿੰਘ, ਜਸਵਿੰਦਰ ਸਿੰਘ, ਸਤਪਾਲ ਸਿੰਘ, ਗੁਰਦੀਪ ਸਿੰਘ, ਰਜਿੰਦਰ ਸਿੰਘ, ਫੀਕਰ ਚੰਦ, ਹਰਜੀਤ ਸਿੰਘ, ਪ੍ਰਕਾਸ਼ ਸਿੰਘ, ਲਖਬੀਰ ਸਿੰਘ, ਕਮਲਜੀਤ ਸਿੰਘ, ਜੋਗਿੰਦਰ ਸਿੰਘ, ਬਲਬੀਰ ਸਿੰਘ ਗੁਰਦਰਸ਼ਨ ਸਿੰਘ, ਦਰਸ਼ਨ ਸਿੰਘ, ਹਰਿੰਦਰ ਸਿੰਘ, ਭੁਪਿੰਦਰ ਸਿੰਘ ਅਤੇ ਹੋਰਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡ ਸਵਾੜਾ ਦੀ ਹੱਡਾ ਰੋੜੀ ਦੀ ਜਮੀਨ ਪਿੰਡ ਦੀ ਪੰਚਾਇਤ ਨੇ ਕੁਝ ਬਾਹਰੀ ਵਿਅਕਤੀਆਂ ਨੂੰ ਦੇ ਦਿੱਤੀ ਹੈ, ਇਹਨਾਂ ਨੇ ਉਹ ਜਮੀਨ ਵਾਹੀਯੋਗ ਬਣਾ ਲਈ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਜਮੀਨ ਉਪਰ ਕੀਤੇ ਗਏ ਕਬਜੇ ਨੂੰ ਹਟਾਇਆ ਜਾਵੇ।
ਉਧਰ, ਪਿੰਡ ਸਵਾੜਾ ਦੇ ਸਰਪੰਚ ਹਰਪ੍ਰੀਤ ਸਿੰਘ ਨੇ ਪਿੰਡ ਵਾਸੀਆਂ ਵੱਲੋਂ ਸ਼ਾਮਲਾਤ ਜ਼ਮੀਨ (ਹੱਡਾਰੋੜੀ) ਉੱਤੇ ਨਾਜਾਇਜ ਕਬਜ਼ੇ ਬਾਰੇ ਲਗਾਏ ਸਾਰੇ ਦੋਸ਼ਾਂ ਨੂੰ ਬਿੁਲਕੁਲ ਬੇਬੁਨਿਆਦ ਅਤੇ ਮਨਘੜਤ ਦੱਸਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਉਕਤ ਜ਼ਮੀਨ (ਜੋ ਕਿ ਵਾਹੀਯੋਗ ਨਹੀਂ ਹੈ) ਨੂੰ ਹੱਡਾ ਰੋੜੀ ਲਈ ਠੇਕੇ ’ਤੇ ਦਿੱਤਾ ਗਿਆ ਹੈ। ਸਰਪੰਚ ਨੇ ਕਿਹਾ ਕਿ ਪਿੰਡ ਵਿੱਚ ਪਾਰਟੀਬਾਜ਼ੀ ਦੇ ਚੱਲਦਿਆਂ ਉਸ ਦੇ ਵਿਰੋਧੀਆਂ ਵੱਲੋਂ ਗਰਾਮ ਪੰਚਾਇਤ ਨੂੰ ਜਾਣਬੁੱਝ ਕੇ ਬਦਨਾਮ ਕਰਨ ਲਈ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਜਿਨ੍ਹਾਂ ਦੇ ਖ਼ਿਲਾਫ਼ ਅਦਾਲਤ ਵਿੱਚ ਮਾਣਹਾਣੀ ਦਾ ਕੇਸ ਦਾਇਰ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…