Share on Facebook Share on Twitter Share on Google+ Share on Pinterest Share on Linkedin ਡੇਅਰੀ ਵਿਕਾਸ ਬੋਰਡ ਵੱਲੋਂ ਦੁੱਧ ਦੇ ਸੈਂਪਲਾਂ ਦੀ ਜਾਂਚ, 41 ’ਚੋਂ ਦੁੱਧ ਦੇ 24 ਸੈਂਪਲ ਫੇਲ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਜੁਲਾਈ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਸ਼ਹਿਰ ਦੇ ਵਾਰਡ ਨੰਬਰ 1 ਵਿੱਚ ਦਰਸ਼ਨ ਸਿੰਘ ਡੇਅਰੀ ਟੈਕਨੋਲੋਜਿਸਟ ਦੀ ਨਿਗਰਾਨੀ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਯੂਥ ਆਗੂ ਹੈਪੀ ਧੀਮਾਨ ਨੇ ਕਰਦਿਆਂ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਦੌਰਾਨ ਬੁਲਾਰਿਆਂ ਨੇ ਦੁੱਧ ਵਿੱਚ ਮਿਲਾਵਟ ਸਬੰਧੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱੁਧ ਦੇ ਸਹੀ ਮਿਆਰ ਬਾਰੇ ਜਾਗਰੂਕ ਕੀਤਾ ਤਾਂ ਜੋ ਮੁੱਲ ਖਰੀਦੇ ਦੁੱਧ ਦੀ ਕੀਮਤ ਲੋਕਾਂ ਨੂੰ ਮਿਲ ਸਕੇ। ਇਸ ਕੈਂਪ ਦੌਰਾਨ ਦੁੱਧ ਦੇ 41 ਨਮੂਨੇ ਭਰੇ ਗਏ ਜਿਨ੍ਹਾਂ ਵਿੱਚੋਂ 24 ਨਮੂਨਿਆਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ। ਜਦਕਿ ਬਾਹਰੀ ਮਿਲਾਵਟ ਜਾਂ ਹਾਨੀਕਾਰਕ ਪਦਾਰਥ ਕਿਸੇ ਵੀ ਦੁੱਧ ਵਿਚ ਨਹੀਂ ਮਿਲਿਆ। ਇਸ ਮੌਕੇ ਦਰਸ਼ਨ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਹਰੇਕ ਤਰ੍ਹਾਂ ਦੇ ਦੁੱਧ ਦੀ ਮੁਫ਼ਤ ਪਰਖ ਕੀਤੀ ਜਾਂਦੀ ਹੈ ਤੇ ਉਨ੍ਹਾਂ ਲੋਕਾਂ ਨੂੰ ਦੁੱਧ ਦੀ ਪਰਖ ਕਰਾਉਣ ਦੀ ਅਪੀਲ ਕੀਤੀ। ਇਸ ਮੌਕੇ ਜਸਵੀਰ ਸਿੰਘ, ਕੰਵਲਜੀਤ ਸਿੰਘ, ਪਰਮਾਤਮਾ ਸਿੰਘ, ਤੇਜਿੰਦਰ ਸਿੰਘ, ਬਿੰਦਾ, ਹਰਨੇਕ ਸਿੰਘ, ਅਸ਼ੀਸ਼ ਗੌਤਮ, ਹਰਜਿੰਦਰ ਸਿੰਘ, ਕੰਵਲਜੀਤ ਕੌਰ, ਗੌਰੀਆ, ਹਰਦੇਵ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ